Site icon TheUnmute.com

ਰਾਜ ਪੱਧਰੀ ਪ੍ਰੋਜੈਕਟ “ਸਕੂਲ ਆਫ ਐਮੀਨੈਂਸ” 21 ਜਨਵਰੀ ਤੋਂ, CM ਭਗਵੰਤ ਮਾਨ ਕਰਨਗੇ ਮੋਹਾਲੀ ਵਿਖੇ ਪ੍ਰਾਜੈਕਟ ਦੀ ਸ਼ੁਰੂਆਤ

ਮੁਹੱਲਾ ਕਲੀਨਿਕਾਂ

ਐਸ.ਏ.ਐਸ.ਨਗਰ, 19 ਜਨਵਰੀ 2023: ਰਾਜ ਸਰਕਾਰ ਨੇ ਪਹਿਲਾਂ ਹੀ ਸੂਬੇ ਵਿੱਚ 117 ਸਕੂਲ ਆਫ਼ ਐਮੀਨੈਂਸ ਸਮੇਤ ਹਰੇਕ ਹਲਕੇ ਵਿੱਚ ਇੱਕ ਸਕੂਲ ਆਫ਼ ਐਮੀਨੈਂਸ (ਐਸ.ਓ.ਈ.) ਦਾ ਐਲਾਨ ਕੀਤਾ ਹੈ । ਇਸ ਪ੍ਰੋਗਰਾਮ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ 21 ਜਨਵਰੀ ਨੂੰ ਇੰਡੀਅਨ ਸਕੂਲ ਆਫ ਬਿਜ਼ਨਸ (ਆਈ.ਐੱਸ.ਬੀ.) ਮੋਹਾਲੀ ਵਿਖੇ ਕਰਨਗੇ।

ਇਹ ਜਾਣਕਾਰੀ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਆਈ.ਐਸ.ਬੀ. ਵਿਖੇ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਸਾਂਝੀ ਕੀਤੀ। ਪ੍ਰੋਗਰਾਮ ਦੇ ਵੇਰਵੇ ਸਾਂਝੇ ਕਰਦਿਆਂ, ਉਨਾਂ ਦੱਸਿਆ ਕਿ ਇਹਨਾਂ ਸਕੂਲਾਂ ਲਈ ਇੱਕ ਵਿਸ਼ੇਸ਼ ਚਿੰਨ੍ਹ ਲਾਂਚ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਸਿੱਖਿਆ ਵਿਭਾਗ ਇਨ੍ਹਾਂ ਸਕੂਲਾਂ ਦੀਆਂ ਖਾਸ ਵਿਸ਼ੇਸ਼ਤਾਵਾਂ ਨੂੰ ਪਾਵਰਪੁਆਇੰਟ ਪ੍ਰੈਜ਼ਨਟੇਸ਼ਨ ਰਾਹੀਂ ਪੇਸ਼ ਕਰੇਗਾ ਜਿਸ ਤੋਂ ਬਾਅਦ ਮੁਹਾਲੀ ਦੇ 3ਬੀ1 ਸਕੂਲ ਦੀ 3-ਡੀ ਵਾਕ ਦੀ ਪੇਸ਼ਕਾਰੀ ਹੋਵੇਗੀ।

ਇਸ ਮੌਕੇ ਰਾਜ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸਕੂਲਾਂ ਵਿੱਚ ਅਧਿਆਪਨ ਦੇ ਨਵੀਨਤਮ ਤਰੀਕਿਆਂ ਨੂੰ ਦਰਸਾਉਂਦੀ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ। ਉਨਾਂ ਕਿਹਾ ਕਿ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਦੁਆਰਾ ਲਾਈਵ ਸਕੈਚ ਕਾਊਂਟਰ ਸੈਲਫੀ ਪੁਆਇੰਟ, ਪਹੇਲੀਆਂ, ਆਦਿ ਖਿੱਚ ਦਾ ਕੇਂਦਰ ਬਣਨਗੀਆਂ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀ, ਅਧਿਆਪਕ ਅਤੇ ਹੋਰ ਪਤਵੰਤੇ ਸ਼ਿਰਕਤ ਕਰਨਗੇ। ਉਨ੍ਹਾਂ ਦੱਸਿਆ ਕਿ ਸਰਕਾਰ ਵਿਦਿਆਰਥੀਆਂ ਦੇ ਸਿੱਖਣ ਦੇ ਤਰੀਕੇ ਨੂੰ ਉੱਚਾ ਚੁੱਕਣ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਇਹ ਉਪਰਾਲਾ ਇਸ ਦਿਸ਼ਾ ਵਿੱਚ ਇੱਕ ਮੀਲ ਪੱਥਰ ਸਬਿਤ ਹੋਵੇਗਾ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਬਰਾੜ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ, ਸਹਾਇਕ ਕਮਿਸ਼ਨਰ (ਜ) ਤਰਸੇਮ ਚੰਦ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਇੰਦਰ ਪਾਲ, ਐਸ.ਡੀ.ਐਮ ਮੁਹਾਲੀ ਸਰਬਜੀਤ ਕੌਰ, ਐਸ.ਡੀ.ਐਮ ਡੇਰਾਬੱਸੀ ਹਿਮਾਂਸ਼ੂ ਗੁਪਤਾ, ਸ. ਇਸ ਮੌਕੇ ਐਸ.ਡੀ.ਐਮ ਖਰੜ ਰਵਿੰਦਰ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Exit mobile version