Punjab

Punjab: ਪੰਜਾਬ ਸੂਬਾ ਸ਼ਿਕਾਇਤ ਨਿਵਾਰਣ ਰੈਂਕਿੰਗ ‘ਚ ਦੇਸ਼ ਭਰ ‘ਚੋਂ ਰਿਹਾ ਮੋਹਰੀ

ਚੰਡੀਗੜ੍ਹ, 6 ਅਗਸਤ 2024: ਸ਼ਿਕਾਇਤ ਨਿਵਾਰਣ ਰੈਂਕਿੰਗ (grievance resolution rankings) ‘ਚ ਪੰਜਾਬ (Punjab) ਦੇਸ਼ ਭਰ ‘ਚੋਂ ਮੋਹਰੀ ਸੂਬਿਆਂ ਬਣਿਆ ਹੈ | ਕੈਬਿਨਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸ਼ਿਕਾਇਤ ਨਿਵਾਰਣ ਰੈਂਕਿੰਗ ‘ਚ ਦੇਸ਼ ਭਰ ‘ਚ ਮੋਹਰੀ ਸੂਬਾ ਬਣ ਕੇ ਇੱਕ ਹੋਰ ਮਹੱਤਵਪੂਰਨ ਮੀਲ ਪੱਥਰ ਹਾਸਲ ਕੀਤਾ ਹੈ।

ਅਮਨ ਅਰੋੜਾ ਨੇ ਦੱਸਿਆ ਇਹ ਰੈਂਕਿੰਗ ਦੇਸ਼ ਦੇ ਸਾਰੇ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦਰਮਿਆਨ ਤੁਲਨਾਤਮਕ ਮੁਲਾਂਕਣ ਲਈ ਭਾਰਤ ਸਰਕਾਰ ਵੱਲੋਂ ਵਿਕਸਤ ਕੀਤੇ ਸ਼ਿਕਾਇਤ ਨਿਵਾਰਣ ਇੰਡੈਕਸ ਦੇ ਆਧਾਰ ‘ਤੇ ਕੀਤੀ ਜਾਂਦੀ ਹੈ | ਇਹ ਦਰਜਾਬੰਦੀ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਤੇ ਨਿਪਟਾਰੇ ਦੀ ਗੁਣਵੱਤਾ ਦੇ ਆਧਾਰ ‘ਤੇ ਕੀਤੀ ਜਾਂਦੀ ਹੈ ਅਤੇ ਇੰਡੈਕਸ ਲਈ 1 ਜਨਵਰੀ, 2024 ਤੋਂ 30 ਜੂਨ, 2024 ਤੱਕ ਦਾ ਡਾਟਾ ਵਰਤਿਆ ਹੈ।

ਉਨ੍ਹਾਂ ਕਿਹਾ ਕਿ ਇਸ ਸੂਚਕਾਂਕ ਲਈ ਸਖ਼ਤ ਮਾਪਦੰਡ ਤਿਆਰ ਕੀਤੇ ਗਏ ਹਨ, ਜਿਸ ‘ਚ 30 ਦਿਨਾਂ ਦੇ ਅੰਦਰ ਹੱਲ ਹੋਣ ਵਾਲੀਆਂ ਸ਼ਿਕਾਇਤਾਂ ਦੀ ਪ੍ਰਤੀਸ਼ਤਤਾ, ਹੱਲ ਕੀਤੀਆਂ ਗਈਆਂ ਸ਼ਿਕਾਇਤਾਂ ਦੀ ਪ੍ਰਤੀਸ਼ਤਤਾ ਅਤੇ ਨਾਗਰਿਕ ਫੀਡਬੈਕ ਸ਼ਾਮਲ ਹਨ। ਪੰਜਾਬ (Punjab) ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ‘ਚੋਂ ਪ੍ਰਾਪਤ ਹੋਈਆਂ 20,000 ਤੋਂ ਵੱਧ ਸ਼ਿਕਾਇਤਾਂ ‘ਚੋਂ 62.27% ਦੇ ਸਕੋਰ ਨਾਲ ਪੰਜਾਬ ਸਿਖਰ ‘ਤੇ ਹੈ। ਉਨ੍ਹਾਂ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨਾਗਰਿਕਾਂ ਦੀਆਂ ਸਾਰੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਕਰਨ ਲਈ ਵਚਨਵੱਧ ਹੈ |

ਕੋਈ ਵੀ ਨਾਗਰਿਕ ਸਰਕਾਰ ਦੇ ਪੋਰਟਲ https://connect.punjab.gov.in ਰਾਹੀਂ ਜਾਂ ਟੋਲ-ਫ੍ਰੀ ਨੰਬਰ 1100 ‘ਤੇ ਕਾਲ ਕਰਕੇ ਜਾਂ ਕਿਸੇ ਵੀ ਸੇਵਾ ਕੇਂਦਰ ‘ਤੇ ਪਹੁੰਚ ਕਰਕੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ।

Scroll to Top