ਚੰਡੀਗੜ੍ਹ 15 ਜਨਵਰੀ 2022: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (CM Channi) ਨੇ ਅੱਜ ਮਾਘ ਦੇ ਪਹਿਲੇ ਦਿਨ ਸ੍ਰੀ ਚਮਕੌਰ ਸਾਹਿਬ ਸਥਿਤ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ,ਇਸਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਦੀ ਖੁਸ਼ਹਾਲੀ ਦੀ ਕਾਮਨਾ ਕੀਤੀ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਹ ਪੰਜਾਬ ਦੀ ਬਿਹਤਰੀ ਲਈ ਅਰਦਾਸ ਕਰਨ ਆਏ ਸਨ। ਸੀਐੱਮ ਚੰਨੀ (CM Channi) ਨੇ ਕਿਹਾ ਕਿ ਭਾਵੇਂ ਪੰਜਾਬ ਲਈ ਉਨ੍ਹਾਂ ਨੂੰ ਕੰਮ ਕਰਨ ਲਈ ਸਿਰਫ਼ 111 ਦਿਨ ਮਿਲੇ ਹਨ, ਪਰ ਉਨ੍ਹਾਂ ਨੇ ਪੰਜਾਬ ਦੀ ਬਿਹਤਰੀ, ਨਸ਼ਾ ਅਤੇ ਰੇਤ ਮਾਫ਼ੀਆ ਨੂੰ ਖ਼ਤਮ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ।
ਇਸ ਦੇ ਨਾਲ ਹੀ ਉਨ੍ਹਾਂ ਆਦਮਪੁਰ (Adampur) ਸੀਟ ਤੋਂ ਚੋਣ ਲੜਨ ਤੋਂ ਵੀ ਇਨਕਾਰ ਕੀਤਾ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਪੰਜਾਬ ਦੇ ਲੋਕ ਸੂਝਵਾਨ ਹਨ ਅਤੇ ਉਹ ਉਸ ਪਾਰਟੀ ਨੂੰ ਚੁਣਨਗੇ ਜੋ ਪੰਜਾਬ ਵਿੱਚ ਅਮਨ-ਸ਼ਾਂਤੀ ਨੂੰ ਕਾਇਮ ਰੱਖਣ ਦੇ ਨਾਲ-ਨਾਲ ਪੰਜਾਬ ਨੂੰ ਵਿਕਾਸ ਦੀ ਲੀਹ ‘ਤੇ ਲੈ ਜਾ ਸਕੇ। ਲੋਕ ਬਾਹਰਲੀਆਂ ਪਾਰਟੀਆਂ ‘ਤੇ ਭਰੋਸਾ ਨਹੀਂ ਕਰਨਗੇ ਕਿਉਂਕਿ ਉਨ੍ਹਾਂ ਦਾ ਇੱਕੋ ਇੱਕ ਉਦੇਸ਼ ਪੰਜਾਬੀਆਂ ਦੀ ਏਕਤਾ ਨੂੰ ਤੋੜਨਾ ਹੈ। ਇਸ ਤੋਂ ਬਾਅਦ ਉਨ੍ਹਾਂ ਦੱਸਿਆ ਕਿ ਉਹ ਸ੍ਰੀ ਚਮਕੌਰ ਸਾਹਿਬ ਤੋਂ ਹੀ ਚੋਣ ਲੜਨਗੇ। ਉਨ੍ਹਾਂ ਆਦਮਪੁਰ ਸੀਟ ਤੋਂ ਚੋਣ ਲੜਨ ਤੋਂ ਇਨਕਾਰ ਕੀਤਾ।