Sukhpal Khaira

ਰਾਜ ਸਭਾ ਉਮੀਦਵਾਰ ਦੀ ਚੋਣ ਨੂੰ ਲੈ ਕੇ ਸੁਖਪਾਲ ਖਹਿਰਾ ਨੇ ਦਿੱਤਾ ਵੱਡਾ ਬਿਆਨ

ਚੰਡੀਗੜ੍ਹ 21 ਮਾਰਚ 2021 : ਪੰਜਾਬ ਤੋਂ ਰਾਜ ਸਭਾ ਦੀਆਂ ਖਾਲੀ ਹੋਣ ਵਾਲੀਆਂ 5 ਸੀਟਾਂ ਲਈ ਨਾਮਜ਼ਦਗੀਆਂ ਦਾ ਅੱਜ ਆਖਰੀ ਦਿਨ ਹੈ। ਖਬਰਾਂ ਆ ਰਹੀਆਂ ਹਨ ਕਿ ਹੁਣ ਤੱਕ ਇਨ੍ਹਾਂ ਸੀਟਾਂ ਲਈ ਆਮ ਆਦਮੀ ਪਾਰਟੀ (Aam Aadmi Party) (ਆਪ) ਵੱਲੋਂ ਸਾਬਕਾ ਕ੍ਰਿਕਟਰ ਹਰਭਜਨ ਸਿੰਘ (Harbhajan Singh) ਦਾ ਨਾਂ ਫਾਈਨਲ ਕਰ ਲਿਆ ਗਿਆ ਹੈ।

ਇਸ ਦੇ ਨਾਲ ਹੀ ਹੋਰ 4 ਨਾਵਾਂ ਰਾਘਵ ਚੱਢਾ, ਸੰਦੀਪ ਪਾਠਕ, ਨਰੇਸ਼ ਪਟੇਲ ਅਤੇ ਕਿਸ਼ਲੇ ਸ਼ਰਮਾ ਦੇ ਨਾਵਾਂ ਨੂੰ ਲੈ ਕੇ ਵਿਵਾਦ ਨੂੰ ਲੈ ਕੇ ਮੰਥਨ ਚੱਲ ਰਿਹਾ ਹੈ। ਇਸ ਤੋਂ ਪਹਿਲਾਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Khaira) ਨੇ ਟਵੀਟ ਕਰਕੇ ਇਨ੍ਹਾਂ ਨਾਵਾਂ ‘ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਰਾਜ ਸਭਾ ਲਈ ਉਮੀਦਵਾਰ ਪੰਜਾਬੀ ਹੋਣਾ ਚਾਹੀਦਾ ਹੈ।

ਸੁਖਪਾਲ ਸਿੰਘ ਖਹਿਰਾ (Sukhpal Khaira) ਨੇ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਦੇ ਸੰਭਾਵਿਤ ਉਮੀਦਵਾਰਾਂ ਦੀ ਇਹ ਸੂਚੀ ਸੱਚ ਹੈ ਤਾਂ ਇਹ ਪੰਜਾਬ ਲਈ ਸਭ ਤੋਂ ਦੁਖਦਾਈ ਖਬਰ ਹੈ। ਸਾਡੇ ਰਾਜ ਲਈ ਇਹ ਪਹਿਲਾ ਵਿਤਕਰਾ ਹੋਵੇਗਾ। ਅਸੀਂ ਕਿਸੇ ਵੀ ਗੈਰ-ਪੰਜਾਬੀ ਦੀ ਨਾਮਜ਼ਦਗੀ ਦਾ ਸਖ਼ਤ ਵਿਰੋਧ ਕਰਾਂਗੇ। ਪਾਰਟੀ ਲਈ ਕੰਮ ਕਰਨ ਵਾਲੇ ‘ਆਪ’ ਵਰਕਰਾਂ ਨਾਲ ਵੀ ਇਹ ਮਜ਼ਾਕ ਹੈ।

Scroll to Top