Site icon TheUnmute.com

ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਡੀਜੀਪੀ ਵੀ.ਕੇ ਭਵਰਾ ਦਾ ਬਿਆਨ

ਕਾਨੂੰਨ ਵਿਵਸਥਾ

ਚੰਡੀਗੜ੍ਹ, 11 ਅਪ੍ਰੈਲ 2022 : ਪੰਜਾਬ ‘ਚ ਲਗਾਤਾਰ ਕਤਲ, ਲੜਾਈ ਝਗੜੇ ਅਤੇ ਗੋਲੀਬਾਰੀ ਦੀਆਂ ਘਟਨਾਵਾਂ ਤੋਂ ਬਾਅਦ ਸੂਬੇ ਦੀ ਕਾਨੂੰਨ ਵਿਵਸਥਾ ‘ਤੇ ਸਵਾਲ ਉੱਠਣੇ ਸ਼ੁਰੂ ਹੋ ਗਏ | ਜਿਸ ਨੂੰ ਲੈ ਕੇ ਅੱਜ ਪੰਜਾਬ ਦੇ ਡੀਜੀਪੀ ਵੀ.ਕੇ ਭਵਰਾ ਨੇ ਪ੍ਰੈੱਸ ਕਾਨਫਰੰਸ ਕਿਹਾ ਕਿ ਇਸ ਸਾਲ ਪਹਿਲਾਂ ਦੇ ਮੁਕਾਬਲੇ ਕਤਲ ਦੇ ਘੱਟ ਕੇਸ ਸਾਹਮਣੇ ਆਏ ਹਨ, ਸੂਬੇ ਵਿੱਚ ਗੈਂਗਸਟਰਾਂ ਨੂੰ ਨੱਥ ਪਾਉਣ ਲਈ ਐਂਟੀ ਗੈਂਗਸਟਰ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਉਹਨਾਂ ਨੇ ਦੱਸਿਆ ਕਿ ਹੁਣ ਕਤਲ ਦੇ 9 ਮਾਮਲੇ ਆਪਸੀ ਰੰਜਿਸ਼ ਕਾਰਨ ਵਾਪਰੇ ਹਨ ਅਤੇ 6 ਵਿੱਚ ਗੈਂਗਸਟਰਾਂ ਦੀ ਸ਼ਮੂਲੀਅਤ ਹੈ।

Exit mobile version