ਅੰਮ੍ਰਿਤਸਰ, 28 ਅਕਤੂਬਰ 2023: ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ (Bhupinder Singh Hooda) ਸ੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ | ਭੁਪਿੰਦਰ ਸਿੰਘ ਹੁੱਡਾ ਨੇ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਅਤੇ ਗੁਰਬਾਣੀ ਕੀਰਤਨ ਵੀ ਸਰਵਣ ਕੀਤਾ | ਇਸ ਦੌਰਾਨ ਕਾਂਗਰਸ ਦੇ ਆਗੂਆਂ ਵੱਲੋਂ ਭੁਪਿੰਦਰ ਸਿੰਘ ਹੁੱਡਾ ਨੂੰ ਸ੍ਰੀ ਦਰਬਾਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭੁਪਿੰਦਰ ਸਿੰਘ ਹੁੱਡਾ (Bhupinder Singh Hooda) ਨੇ ਕਿਹਾ ਕਿ ਅੱਜ ਉਹ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ ਹਨ, ਇਸ ਦੇ ਨਾਲ ਹੀ ਐੱਸ.ਵਾਈ.ਐੱਲ ਦੇ ਮੁੱਦੇ ‘ਤੇ ਉਹਨਾਂ ਨੇ ਕਿਹਾ ਕਿ ਹਰਿਆਣਾ ਕਿਸੇ ਦਾ ਹੱਕ ਨਹੀਂ ਮੰਗ ਰਿਹਾ ਹੈ, ਹਰਿਆਣਾ ਆਪਣਾ ਹੱਕ ਮੰਗ ਰਿਹਾ ਹੈ | ਉਨ੍ਹਾਂ ਕਿਹਾ ਹਰਿਆਣਾ ਆਪਣਾ ਹੱਕ ਨਹੀਂ ਛੱਡੇਗਾ ਤੇ ਪਰਾਲੀ ਦੇ ਪ੍ਰਦੂਸ਼ਣ ਦੇ ਉੱਪਰ ਬੋਲਦੇ ਹੋਏ ਹੁੱਡਾ ਨੇ ਕਿਹਾ ਕਿ ਇਕੱਲੇ ਪੰਜਾਬ ਦੀ ਪਰਾਲੀ ਦੇ ਨਾਲ ਪ੍ਰਦੂਸ਼ਣ ਪੈਦਾ ਨਹੀਂ ਹੁੰਦਾ |