ਵਿਧਾਨ ਸਭਾ ‘ਚ ਸ਼ਹੀਦ ਭਗਤ ਸਿੰਘ, ਡਾ.ਭੀਮ ਰਾਓ ਅੰਬੇਡਕਰ ਤੇ ਮਹਾਰਾਜਾ ਰਣਜੀਤ ਸਿੰਘ ਦੇ ਲਗਾਏ ਜਾਣਗੇ ਬੁੱਤ

ਚੰਡੀਗੜ੍ਹ 22 ਮਾਰਚ 2022 : ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਆਉਣ ਤੋਂ ਬਾਅਦ ਚੱਲ ਰਹੇ ਵਿਧਾਨ ਸਭਾ ਦੇ ਪਹਿਲੇ ਵਿਧਾਨ ਸਭਾ ਸੈਸ਼ਨ ਵਿੱਚ ਹੀ ਇਹ ਮਤਾ ਪਾਸ ਕੀਤਾ ਗਿਆ ਕਿ ਵਿਧਾਨ ਸਭਾ ਵਿੱਚ ਸ਼ਹੀਦ ਭਗਤ ਸਿੰਘ ( (Shaheed Bhagat Singh)  ਡਾ. ਭੀਮ ਰਾਓ ਅੰਬੇਡਕਰ ਅਤੇ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਲਗਾਏ ਜਾਣਗੇ।

ਅੱਜ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਭਗਵੰਤ ਮਾਨ (Bhagwant maan) ਵੱਲੋਂ ਇਹ ਪ੍ਰਸਤਾਵ ਰੱਖਿਆ ਗਿਆ, ਜਿਸ ਨੂੰ ਸਰਵਸੰਮਤੀ ਨਾਲ ਵਿਧਾਨ ਸਭਾ ਵਿੱਚ ਪਾਸ ਕੀਤਾ ਗਿਆ। ਇਸ ਮੌਕੇ ਇਹ ਵੀ ਐਲਾਨ ਕੀਤਾ ਗਿਆ ਕਿ ਸ਼ਹੀਦ ਭਗਤ ਸਿੰਘ (Shaheed Bhagat Singh) ਦੇ ਸ਼ਹੀਦੇ ਦਿਹਾੜੇ ਮੌਕੇ ਛੁੱਟੀ ਦਾ ਐਲਾਨ ਕੀਤਾ ਗਿਆ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।