heroin

ਐੱਸਟੀਐਫ ਜਲੰਧਰ ਪੁਲਿਸ ਨੇ ਹੈਰੋਇਨ ਸਮੇਤ ਦੋ ਨੌਜਵਾਨਾਂ ਨੂੰ ਅੰਮ੍ਰਿਤਸਰ ਤੋਂ ਕੀਤਾ ਗ੍ਰਿਫਤਾਰ

ਚੰਡੀਗੜ੍ਹ, 29 ਦਸੰਬਰ 2023: ਪੰਜਾਬ ਵਿੱਚ ਲਗਾਤਾਰ ਵੱਧ ਰਹੇ ਨਸ਼ੇ ਨੂੰ ਰੋਕਣ ਦੇ ਲਈ ਪੰਜਾਬ ਪੁਲਿਸ ਵੱਲੋਂ ਨਾਕੇਬੰਦੀਆਂ ਕਰਕੇ ਸਖ਼ਤੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਨਸ਼ਾ ਵੇਚਣ ਵਾਲਿਆਂ ਦੇ ਖ਼ਿਲਾਫ਼ ਮੁਹਿੰਮ ਵਿੱਢੀ ਹੋਈ ਹੈ। ਇਸੇ ਦੇ ਚੱਲਦੇ ਐਸਟੀਐਫ ਜਲੰਧਰ ਪੁਲਿਸ ਨੂੰ ਉਸ ਸਮੇਂ ਅੰਮ੍ਰਿਤਸਰ ਦੇ ਵਿੱਚੋਂ ਸਫਲਤਾ ਮਿਲੀ ਜਦੋਂ ਪੁਲਿਸ ਨੇ ਦੋ ਨੌਜਵਾਨਾਂ ਨੂੰ 300 ਗ੍ਰਾਮ ਹੈਰੋਇਨ (heroin) ਤੇ ਬਲੈਰੋ ਕਾਰ ਸਮੇਤ ਗ੍ਰਿਫਤਾਰ ਕਰ ਲਿਆ ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਟੀਐਫ ਜਲੰਧਰ ਦੇ ਅਧਿਕਾਰੀਆਂ ਨੇ ਦੱਸਿਆ ਕਿ ਉਹਨਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਦੋ ਨੌਜਵਾਨ ਹੈਰੋਇਨ ਦੀ ਖੇਪ ਲੈ ਕੇ ਜਾ ਰਹੇ ਹਨ ਜਿਸ ਤੋਂ ਬਾਅਦ ਪੁਲਿਸ ਵੱਲੋਂ ਅੰਮ੍ਰਿਤਸਰ ਵੇਰਕਾ ਚੌਂਕ ਦੇ ਨਜ਼ਦੀਕ ਨਾਕੇਬੰਦੀ ਕੀਤੀ ਗਈ ਅਤੇ ਉਹਨਾਂ ਵੱਲੋਂ ਇਹਨਾਂ ਦੋਵੇਂ ਨੌਜਵਾਨਾਂ ਨੂੰ ਬਲੈਰੋ ਕਾਰ ਸਮੇਤ ਰੋਕਿਆ ਅਤੇ ਜਦੋਂ ਤਲਾਸ਼ੀ ਲਈ ਤਾਂ ਇਹਨਾਂ ਦੇ ਕੋਲੋਂ 300 ਗ੍ਰਾਮ ਹੈਰੋਇਨ ਬਰਾਮਦ ਹੋਈ।

ਜਿਸ ਤੋਂ ਬਾਅਦ ਪੁਲਿਸ ਨੇ ਉਕਤ ਨੌਜਵਾਨਾਂ ਨੂੰ ਗ੍ਰਿਫਤਾਰ ਕਰ ਲਿਆ ਅਤੇ ਦੋਵਾਂ ਨੌਜਵਾਨਾਂ ਦੀ ਪਹਿਚਾਣ ਸੁਰਿੰਦਰ ਸਿੰਘ ਅਤੇ ਪਰਮਜੀਤ ਸਿੰਘ ਦੇ ਤੌਰ ‘ਤੇ ਹੋਈ ਹੈ ਜੋ ਕਿ ਜ਼ਿਲ੍ਹਾ ਅੰਮ੍ਰਿਤਸਰ ਦੇ ਰਹਿਣ ਵਾਲੇ ਹਨ | ਐਸਟੀਐਫ ਜਲੰਧਰ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਹੁਣ ਇਨ੍ਹਾਂ ਨੌਜਵਾਨਾਂ ਤੋਂ ਬਰੀਕੀ ਨਾਲ ਪੁੱਛਗਿੱਛ ਹੋਵੇਗੀ ਅਤੇ ਇਹ ਹੈਰੋਇਨ (heroin) ਕਿਸ ਜਗ੍ਹਾ ਤੋਂ ਲੈ ਕੇ ਆਏ ਸਨ ਅਤੇ ਕੀ ਇਹਨਾਂ ਨੇ ਅੱਗੇ ਇਸਨੂੰ ਵੇਚਣਾ ਸੀ ਇਸ ਸਬੰਧੀ ਵੀ ਬਰੀਕੀ ਨਾਲ ਪੁੱਛਗਿੱਛ ਕੀਤੀ ਜਾਵੇਗੀ |

ਜਿਕਰਯੋਗ ਕਿ ਲਗਾਤਾਰ ਹੀ ਅੰਮ੍ਰਿਤਸਰ ਦੇ ਵਿੱਚ ਐਸਟੀਐਫ ਜਲੰਧਰ ਪੁਲਿਸ ਵੱਲੋਂ ਨਾਕੇਬੰਦੀ ਕਰਕੇ ਸਖ਼ਤੀ ਦੇ ਨਾਲ ਕਾਰਵਾਈ ਕੀਤੀ ਜਾ ਰਹੀ ਹੈ | ਪਿਛਲੇ ਦੋ ਦਿਨ ਪਹਿਲਾਂ ਵੀ ਐਸਟੀਐਫ ਜਲੰਧਰ ਪੁਲਿਸ ਨੂੰ ਅੰਮ੍ਰਿਤਸਰ ਦੇ ਵਿੱਚੋਂ 1 ਕਿਲੋ 500 ਗ੍ਰਾਮ ਹੈਰੋਇਨ ਦੇ ਨਾਲ ਤਿੰਨ ਨੌਜਵਾਨਾ ਨੂੰ ਗ੍ਰਿਫਤਾਰ ਕਰਨ ਦੇ ਵਿੱਚ ਕਾਮਯਾਬੀ ਮਿਲੀ ਸੀ। ਜਿਸ ਤੋਂ ਬਾਅਦ ਅੱਜ ਇੱਕ ਵਾਰ ਫਿਰ ਐਸਟੀਐਫ ਜਲੰਧਰ ਪੁਲਿਸ ਵੱਲੋਂ ਅੰਮ੍ਰਿਤਸਰ ਦੇ ਵੇਰਕਾ ਚੌਂਕ ਵਿਖੇ ਨਾਕੇਬੰਦੀ ਕਰਕੇ 300 ਗ੍ਰਾਮ ਹੈਰੋਇਨ ਸਮੇਤ ਦੋ ਨੌਜਵਾਨਾਂ ਨੂੰ ਬਲੈਰੋ ਕਾਰ ਸਮੇਤ ਗ੍ਰਿਫਤਾਰੀ ਕਰਨ ਦੇ ਵਿੱਚ ਕਾਮਯਾਬੀ ਮਿਲੀ ਹੈ |

Scroll to Top