ਚੰਡੀਗੜ੍ਹ, 21 ਅਕਤੂਬਰ 2026: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੋਦੀ ਸਰਕਾਰ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੀ ਸਰਕਾਰ ਕਦੇ ਵੀ ਪੰਜਾਬ ਅਤੇ ਪੰਜਾਬੀਅਤ ਨੂੰ ਅਪਮਾਨਿਤ ਕਰਨ ਦਾ ਮੌਕਾ ਨਹੀਂ ਛੱਡਦੀ।
ਬਲਤੇਜ ਪੰਨੂ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੈਰਿਸ ਤੋਂ ਵਾਪਸ ਆਉਣ ‘ਤੇ ਦਿੱਲੀ ਹਵਾਈ ਅੱਡੇ ‘ਤੇ ਜਾਣਬੁੱਝ ਕੇ ਤਿੰਨ ਘੰਟੇ ਲਈ ਰੋਕਿਆ ਗਿਆ ਅਤੇ ਬਾਅਦ ‘ਚ ਉਨ੍ਹਾਂ ‘ਤੇ 50,000 ਰੁਪਏ ਦਾ ਜੁਰਮਾਨਾ ਲਗਾਇਆ ਗਿਆ, ਜੋ ਕਿ ਪੰਜਾਬ ਦੀ ਹੋਂਦ ਅਤੇ ਮਾਣ-ਸਨਮਾਨ ‘ਤੇ ਸਿੱਧਾ ਹਮਲਾ ਹੈ।
ਕੇਂਦਰ ਸਰਕਾਰ ਦੀਆਂ ਪੰਜਾਬ ਵਿਰੋਧੀ ਨੀਤੀਆਂ ਦਾ ਜ਼ਿਕਰ ਕਰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਭਾਵੇਂ ਕਿਸਾਨਾਂ ਨੂੰ ਦਿੱਲੀ ਦੀਆਂ ਸਰਹੱਦਾਂ ‘ਤੇ ਡੇਢ ਸਾਲ ਤੱਕ ਜ਼ਬਰਦਸਤੀ ਬਿਠਾ ਕੇ ਰੱਖਣਾ ਹੋਵੇ, ਜਾਂ ਫੰਡਾਂ ਨੂੰ ਰੋਕਣਾ ਜੋ ਪੰਜਾਬ ਦੇ ਹੱਕ ‘ਚ ਹਨ, ਕੇਂਦਰ ਸਰਕਾਰ ਹਰ ਪੱਧਰ ‘ਤੇ ਪੰਜਾਬ ਦਾ ਗਲਾ ਘੁੱਟ ਰਹੀ ਹੈ।
ਬਲਤੇਜ ਪੰਨੂ ਨੇ ਕਿਹਾ ਕਿ ਹੁਣ ਤੱਕ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੱਟੋ-ਘੱਟ ਚਾਰ ਵਾਰ ਵਿਦੇਸ਼ ਯਾਤਰਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ ਕਿਉਂਕਿ ਮੋਦੀ ਸਰਕਾਰ ਨੂੰ ਡਰ ਹੈ ਕਿ ਜੇਕਰ ਮੁੱਖ ਮੰਤਰੀ ਵਿਦੇਸ਼ ਜਾਂਦੇ ਹਨ, ਤਾਂ ਉਹ ਉੱਥੋਂ ਨਿਵੇਸ਼ ਅਤੇ ਫੰਡ ਲਿਆ ਕੇ ਪੰਜਾਬ ਨੂੰ ਤਰੱਕੀ ਦੇ ਰਾਹ ‘ਤੇ ਲੈ ਜਾਣਗੇ।
Read More: ਬੱਸਾਂ ਦੀ ਹੜਤਾਲ ਕਾਰਨ ਯਾਤਰੀ ਪਰੇਸ਼ਾਨ, ਟਰਾਂਸਪੋਰਟ ਮੰਤਰੀ ਨੇ ਯੂਨੀਅਨ ਆਗੂਆਂ ਨੂੰ ਬੈਠਕ ਲਈ ਸੱਦਿਆ




