July 4, 2024 11:05 pm
Stray dogs

ਕਪੂਰਥਲਾ ‘ਚ ਅਵਾਰਾ ਕੁੱਤਿਆਂ ਨੇ 12 ਸਾਲਾ ਬੱਚੇ ਨੂੰ ਬਣਾਇਆ ਆਪਣਾ ਸ਼ਿਕਾਰ, ਜ਼ਖਮੀ ਨੂੰ ਸਿਵਲ ਹਸਪਤਾਲ ਕੀਤਾ ਰੈਫਰ

ਚੰਡੀਗੜ੍ਹ, 12 ਮਾਰਚ 2024: ਕਪੂਰਥਲਾ ਦੇ ਸੁਲਤਾਨਪੁਰ ਲੋਧੀ ਸਬ-ਡਿਵੀਜ਼ਨ ‘ਚ ਅਵਾਰਾ ਕੁੱਤਿਆਂ (Stray dogs) ਨੇ 12 ਸਾਲ ਦੇ ਬੱਚੇ ਪ੍ਰਵੇਸ਼ ਕੁਮਾਰ ‘ਤੇ ਹਮਲਾ ਕਰ ਦਿੱਤਾ ਅਤੇ ਵੱਢ ਕੇ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ ਹੈ। ਮੌਕੇ ‘ਤੇ ਮੌਜੂਦ ਇਲਾਕਾ ਨਿਵਾਸੀਆਂ ਨੇ ਬੜੀ ਮੁਸ਼ਕਿਲ ਨਾਲ ਬੱਚੇ ਨੂੰ ਕੁੱਤੇ ਦੇ ਚੁੰਗਲ ‘ਚੋਂ ਛੁਡਵਾਇਆ |

ਫਿਲਹਾਲ ਕੁੱਤੇ ਦੇ ਵੱਢਣ ਨਾਲ ਜ਼ਖਮੀ ਹੋਏ ਬੱਚੇ ਨੂੰ ਸੁਲਤਾਨਪੁਰ ਲੋਧੀ ਦੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਜਿੱਥੇ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਕਪੂਰਥਲਾ ਦੇ ਸਿਵਲ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ।

ਜਿਕਰਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਕੁੱਤਿਆਂ (Stray dogs) ਵੱਲੋਂ ਲੋਕਾਂ ਨੂੰ ਵੱਢਣ ਦੇ ਕਈ ਮਾਮਲੇ ਸਾਹਮਣੇ ਆਏ ਹਨ। ਇਸਦੇ ਨਾਲ ਹੀ ਇੱਕ ਬੀਬੀ ਅਤੇ ਇੱਕ ਬੱਚੇ ਦੀ ਵੀ ਮੌਤ ਹੋ ਚੁੱਕੀ ਹੈ। ਲੋਕਾਂ ਦਾ ਕਹਿਣਾ ਹੈ ਕਿ ਇਨ੍ਹਾਂ ਘਟਨਾਵਾਂ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਮਹਿਜ਼ ਮੂਕ ਦਰਸ਼ਕ ਬਣਿਆ ਹੋਇਆ ਹੈ।

ਇਸ ਮੌਕੇ ਇਲਾਕਾ ਨਿਵਾਸੀਆਂ ਨੇ ਪ੍ਰਸ਼ਾਸਨ ਤੋਂ ਆਵਾਰਾ ਕੁੱਤਿਆਂ ‘ਤੇ ਸ਼ਿਕੰਜਾ ਕੱਸਣ ਦੀ ਮੰਗ ਕੀਤੀ ਹੈ ਤਾਂ ਜੋ ਨਿੱਤ ਦਿਨ ਵਾਪਰ ਰਹੀਆਂ ਘਟਨਾਵਾਂ ਨੂੰ ਰੋਕਿਆ ਜਾਵੇ। ਉਨ੍ਹਾਂ ਕਿਹਾ ਕਿ ਇਹ ਅਤਿ ਨਿੰਦਣਯੋਗ ਹੈ ਕਿ ਵਾਰ-ਵਾਰ ਪ੍ਰਸ਼ਾਸਨ ਨੂੰ ਸੂਚਿਤ ਕਰਨ ਦੇ ਬਾਵਜੂਦ ਪ੍ਰਸ਼ਾਸਨ ਇਸ ਪਾਸੇ ਧਿਆਨ ਨਹੀਂ ਦੇ ਰਿਹਾ।