Site icon TheUnmute.com

PM ਮੋਦੀ ਦੀ ਸੁਰੱਖਿਆ ਕੁਤਾਹੀ ਮਾਮਲੇ ਦੇ ਦੋਸ਼ੀਆਂ ਖ਼ਿਲਾਫ ਹੋਵੇ ਸਖ਼ਤ ਕਾਰਵਾਈ: ਹਰਜੀਤ ਗਰੇਵਾਲ

Harjit Grewal

ਚੰਡੀਗੜ੍ਹ 25 ਅਗਸਤ 2022: ਪੰਜਾਬ ਫੇਰੀ ਦੌਰਾਨ ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਕੁਤਾਹੀ ਮਾਮਲੇ ਨੂੰ ਲੈ ਕੇ 5 ਜਨਵਰੀ ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਇਸ ਮਾਮਲੇ ਵਿੱਚ ਭਾਜਪਾ ਆਗੂ ਹਰਜੀਤ ਗਰੇਵਾਲ (Harjit Grewal) ਨੇ ਇੱਕ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਚੰਨੀ ਸਰਕਾਰ ਦੇ ਸਮੇਂ ਵਿੱਚ ਹੋਈ ਇਹ ਬਹੁਤ ਵੱਡੀ ਲਾਪਰਵਾਹੀ ਸੀ।

ਉਨ੍ਹਾਂ ਕਿਹਾ ਕਿ ਐੱਸਐੱਸਪੀ ਹਰਮਨਦੀਪ ਸਿੰਘ ਹੰਸ ਦੇ ਨਾਲ-ਨਾਲ ਉਨ੍ਹਾਂ ਸਿਆਸਤਦਾਨਾਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇ ਜੋ ਉਸ ਸਮੇਂ ਸੱਤਾ ਵਿੱਚ ਸਨ। ਹਰਜੀਤ ਗਰੇਵਾਲ ਨੇ ਕਿਹਾ ਕਿ ਇਸ ਵਾਰ ਕੋਈ ਗਲਤੀ ਕਿਉਂ ਨਹੀਂ ਹੋਈ, ਇਸ ਵਾਰ ਵੀ ਪ੍ਰਧਾਨ ਮੰਤਰੀ ਮੋਦੀ ਪੰਜਾਬ ਦੌਰੇ ‘ਤੇ ਆਏ, ਸਭ ਕੁਝ ਬਹੁਤ ਵਧੀਆ ਰਿਹਾ । ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਕੁਤਾਹੀ ਹੋਣ ‘ਤੇ ਪੰਜਾਬ ਸਰਕਾਰ ਨੂੰ ਕਾਰਵਾਈ ਕਰਨੀ ਚਾਹੀਦੀ ਹੈ

Exit mobile version