Janata Darshan

ਯੂ.ਪੀ. ਵਿਚ ਅਪਰਾਧੀਆਂ ਤੇ ਧੋਖੇਬਾਜ਼ ਬਿਲਡਰਾਂ ‘ਤੇ ਹੋਵੇਗੀ ਸਖ਼ਤ ਕਾਰਵਾਈ : ਮੁੱਖ ਮੰਤਰੀ ਯੋਗੀ

ਲਖਨਊ, 13 ਜੁਲਾਈ : ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਸੋਮਵਾਰ ਨੂੰ ਲਖਨਊ ਵਿਖੇ ‘ਜਨਤਾ ਦਰਸ਼ਨ’ ਪ੍ਰੋਗਰਾਮ ਦੌਰਾਨ ਸੂਬੇ ਭਰ ਤੋਂ ਆਏ ਸ਼ਿਕਾਇਤਕਰਤਾਵਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ  ਅਧਿਕਾਰੀਆਂ ਨੂੰ ਨਾਜਾਇਜ਼ ਕਬਜ਼ਾ ਕਰਨ ਵਾਲਿਆਂ ਅਤੇ ਧਮਕੀਆਂ ਦੇਣ ਵਾਲੇ ਅਪਰਾਧੀਆਂ ਖ਼ਿਲਾਫ਼ ਤੁਰੰਤ ਤੇ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਸੂਬੇ ਵਿਚ ਅਪਰਾਧੀਆਂ ਲਈ ਕੋਈ ਥਾਂ ਨਹੀਂ ਹੈ।

ਜਨਤਾ ਦਰਸ਼ਨ ਦੌਰਾਨ ਸੂਬੇ ਭਰ ਤੋਂ ਆਏ ਲੋਕਾਂ ਦੀਆਂ ਫਰਿਆਦਾਂ ਸੁਣਦਿਆਂ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੇ ਸਾਹਮਣੇ ਸਭ ਤੋਂ ਵੱਧ ਮਾਮਲੇ ਨਾਜਾਇਜ਼ ਕਬਜ਼ਿਆਂ ਅਤੇ ਦਬੰਗਾਂ ਵੱਲੋਂ ਦਿੱਤੀਆਂ ਜਾ ਰਹੀਆਂ ਧਮਕੀਆਂ ਦੇ ਆਏ। ਮੁੱਖ ਮੰਤਰੀ ਨੇ ਸ਼ਿਕਾਇਤਕਰਤਾਵਾਂ ਦੀਆਂ ਅਰਜ਼ੀਆਂ ਸਬੰਧਤ ਉੱਚ ਅਧਿਕਾਰੀਆਂ ਨੂੰ ਸੌਂਪਦਿਆਂ ਹੁਕਮ ਦਿੱਤੇ ਕਿ ਅਜਿਹੇ ਮਾਮਲਿਆਂ ਦੀ ਸਖ਼ਤੀ ਨਾਲ ਜਾਂਚ ਕੀਤੀ ਜਾਵੇ ਅਤੇ ਪੀੜਤਾਂ ਨੂੰ ਸਮੇਂ ਸਿਰ ਇਨਸਾਫ਼ ਦਿਵਾਉਣ ਲਈ ਕਾਰਵਾਈ ਵਿਚ ਤੇਜ਼ੀ ਲਿਆਂਦੀ ਜਾਵੇ।

ਧੋਖੇਬਾਜ਼ ਬਿਲਡਰ ਵਿਰੁੱਧ ਜਾਂਚ ਦੇ ਹੁਕਮ

ਇਸੇ ਦੌਰਾਨ ਗਾਜ਼ੀਆਬਾਦ, ਮੇਰਠ ਅਤੇ ਨੋਇਡਾ ਨਾਲ ਸਬੰਧਤ ਇੱਕ ਬਿਲਡਰ ਵਿਰੁੱਧ ਵੀ ਗੰਭੀਰ ਸ਼ਿਕਾਇਤ ਮੁੱਖ ਮੰਤਰੀ ਕੋਲ ਪਹੁੰਚੀ। ਪੀੜਤਾਂ ਨੇ ਦੋਸ਼ ਲਾਇਆ ਕਿ ਬਿਲਡਰ ਨੇ ਧੋਖੇ ਨਾਲ ਇੱਕੋ ਫਲੈਟ ਕਈ ਵੱਖ-ਵੱਖ ਲੋਕਾਂ ਦੇ ਨਾਂ ‘ਤੇ ਰਜਿਸਟਰ ਕਰ ਦਿੱਤਾ ਹੈ। ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਯੋਗੀ ਆਦਿੱਤਿਆਨਾਥ ਨੇ ਕਿਹਾ ਕਿ ਜੇਕਰ ਜਾਂਚ ਦੌਰਾਨ ਬਿਲਡਰ ਦੋਸ਼ੀ ਪਾਇਆ ਜਾਂਦਾ ਹੈ, ਤਾਂ ਉਸ ਵਿਰੁੱਧ ਬਿਨਾਂ ਕਿਸੇ ਦੇਰੀ ਦੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਪੀੜਤਾਂ ਨੂੰ ਇਨਸਾਫ਼ ਦਿਵਾਇਆ ਜਾਵੇ।

Read More : ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਇਨ੍ਹਾਂ ਜ਼ਿਲ੍ਹਿਆਂ ਨੂੰ 1,283 ਕਰੋੜ ਰੁਪਏ ਦਾ ਤੋਹਫ਼ਾ ਭੇਟ ਕਰਨਗੇ

ਵਿਦੇਸ਼

Scroll to Top