Site icon TheUnmute.com

ਬਣਦੀ ਜ਼ਿੰਮੇਵਾਰੀ ਨਾ ਨਿਭਾਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ: ਦਿਨੇਸ਼ ਚੱਢਾ

Ambuja Cement Factory

ਰੂਪਨਗਰ, 31 ਜਨਵਰੀ 2023: ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ (Dinesh Chadha) ਵਲੋਂ ਸ਼ਹਿਰ ਵਿੱਚ ਪਾਣੀ ਅਤੇ ਸੀਵਰੇਜ ਨਾਲ ਵੱਖ-ਵੱਖ ਥਾਵਾਂ ਉਤੇ ਚੱਲ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਸਾਰੇ ਅਧਿਕਾਰੀ ਇਨ੍ਹਾਂ ਮੁਸ਼ਕਿਲਾਂ ਦਾ ਹੱਲ ਕਰਨ ਲਈ 24 ਘੰਟੇ ਕੰਮ ਕਰਨਗੇ ਅਤੇ ਕਿਸੇ ਵੀ ਅਧਿਕਾਰੀ ਦੀ ਅਣਗਹਿਲੀ ਕਾਰਨ ਕੋਈ ਵੀ ਸਮੱਸਿਆ ਹੱਲ ਹੋਣ ਤੋਂ ਰਹਿੰਦੀ ਹੈ ਤਾਂ ਉਸ ਅਧਿਕਾਰੀ ਦੀ ਜਵਾਬਦੇਹੀ ਤੈਅ ਹੋਵੇਗੀ।

ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਜ਼ਮੀਨੀ ਪੱਧਰ ਉਤੇ ਜਾ ਕੇ ਸਮੱਸਿਆਵਾਂ ਦਾ ਨਿਰੀਖਣ ਕਰਕੇ ਉਨ੍ਹਾਂ ਦੇ ਢੁੱਕਵੇਂ ਹੱਲ ਕੱਢਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸਮੱਸਿਆਵਾਂ ਵਾਲੀ ਜਗ੍ਹਾ ਪਹੁੰਚ ਕਰਕੇ ਉੱਥੋਂ ਦੇ ਨਿਵਾਸੀਆਂ ਨਾਲ ਸਲਾਹ ਮਸ਼ਵਰਾ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਦੀ ਜੜ੍ਹ ਤੱਕ ਪਹੁੰਚ ਕੀਤੀ ਜਾਵੇ। ਐਡਵੋਕੇਟ ਚੱਢਾ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਗਰਮੀਆਂ ਦੀ ਰੁੱਤ ਸ਼ੁਰੂ ਹੋਣ ਤੋਂ ਪਹਿਲਾਂ-ਪਹਿਲਾਂ ਬਰਸਾਤੀ ਪਾਣੀ ਦੇ ਨਿਕਾਸ ਅਤੇ ਸੀਵਰੇਜ ਦੇ ਓਵਰਫਲੋ ਦੀ ਸਮੱਸਿਆਵਾਂ ਨੂੰ ਖਤਮ ਕੀਤਾ ਜਾਵੇ।

ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ (Dinesh Chadha) ਨੇ ਵਿਕਾਸ ਦੇ ਕੰਮਾਂ ਅਤੇ ਸੀਵਰੇਜ ਸਬੰਧੀ ਸਮੱਸਿਆਵਾਂ ਦਾ ਹੱਲ ਪਹਿਲ ਦੇ ਅਧਾਰ ਉੱਤੇ ਕਰਨ ਲਈ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਸ਼ਹਿਰ ਵਿੱਚ ਗਿਆਨੀ ਜ਼ੈਲ ਸਿੰਘ ਨਗਰ, ਪ੍ਰੀਤ ਕਲੋਨੀ ਨੇੜੇ ਗਾਂਧੀ ਸਕੂਲ, ਬੇਅੰਤ ਸਿੰਘ ਨਗਰ, ਅਮਨ ਨਗਰ, ਵੱਡੀ ਹਵੇਲੀ ਅਤੇ ਸਦਾਬਰਤ ਵਿਖੇ ਸੀਵਰੇਜ ਦੀ ਸਮੱਸਿਆਂ ਨੂੰ ਜਲਦ ਤੋਂ ਜਲਦ ਯੋਜਨਾਬੱਧ ਤਰੀਕੇ ਨਾਲ ਹੱਲ ਕਰਨ ਲਈ ਹਦਾਇਤ ਜਾਰੀ ਕੀਤੀ।

ਵਿਧਾਇਕ ਚੱਢਾ ਵੱਲੋਂ ਸ਼ਹਿਰ ਦੀ ਇੱਕ ਹੋਰ ਵੱਡੀ ਸਮੱਸਿਆ ਬਰਸਾਤੀ ਪਾਣੀ ਦਾ ਹੱਲ ਜਲਦੀ ਤੋਂ ਜਲਦੀ ਹੱਲ ਕਰਵਾਉਣ ਲਈ ਵੀ ਕਿਹਾ ਗਿਆ। ਉਨ੍ਹਾਂ ਇਸ ਮੌਕੇ ਕਿਹਾ ਕਿ ਸ਼ਹਿਰ ਵਿੱਚ ਟਿਊਬਵੈੱਲ ਵੀ ਜਲਦੀ ਤੋਂ ਜਲਦੀ ਲਗਾਇਆ ਜਾਵੇਗਾ।

ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਰੂਪਨਗਰ ਸ਼੍ਰੀਮਤੀ ਹਰਜੋਤ ਕੌਰ, ਐਸ.ਡੀ.ਐਮ ਰੂਪਨਗਰ ਸ. ਹਰਬੰਸ ਸਿੰਘ, ਐਕਸੀਅਨ ਪੀ.ਡਬਲਿਯੂ.ਡੀ ਦਵਿੰਦਰ ਬਜਾਜ, ਐਕਸੀਅਨ ਪ੍ਰਦੂਸ਼ਣ ਕੰਟਰੋਲ ਬੋਰਡ ਵਿਜੇ ਕੁਮਾਰ, ਕਾਰਜ ਸਾਧਕ ਅਫਸਰ ਸ.ਅਮਨਦੀਪ ਸਿੰਘ, ਸ਼ਿਵ ਕੁਮਾਰ ਲਾਲਪੁਰਾ, ਸ. ਭਾਗ ਸਿੰਘ ਮਦਾਨ, ਐਮ.ਸੀ ਰਾਜੂ ਸਤਿਆਲ, ਐਮ.ਸੀ ਪੋਮੀ ਸੋਨੀ, ਐਮਸੀ ਅਸ਼ੋਕ ਵਾਹੀ ਤੇ ਹੋਰ ਅਧਿਕਾਰੀ ਹਾਜ਼ਰ ਸਨ।

Exit mobile version