School Bus Accident

ਸਕੂਲ ਬੱਸ ਹਾਦਸੇ ‘ਚ ਲਾਪਰਵਾਹੀ ਵਰਤਣ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ: CM ਨਾਇਬ ਸਿੰਘ

ਚੰਡੀਗੜ, 11 ਅਪ੍ਰੈਲ 2024: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਨੇ ਅੱਜ ਮਹਿੰਦਰਗੜ੍ਹ ਜ਼ਿਲੇ ਦੇ ਕਨੀਨਾ ਬਲਾਕ ਦੇ ਪਿੰਡ ਉਨਹਾਨੀ ਵਿਚ ਸਕੂਲ ਬੱਸ ਹਾਦਸੇ (School Bus Accident) ਵਿਚ ਬੱਚਿਆਂ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਦੁਖੀ ਪਰਿਵਾਰਾਂ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਪ੍ਰਮਾਤਮਾ ਮ੍ਰਿਤਕ ਬੱਚਿਆਂ ਦੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ।

ਨਾਇਬ ਸਿੰਘ ਨੇ ਕਿਹਾ ਕਿ ਇਸ ਹਾਦਸੇ ਵਿੱਚ ਲਾਪਰਵਾਹੀ ਵਰਤਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਹਾਦਸੇ (School Bus Accident) ਵਿੱਚ ਜ਼ਖ਼ਮੀ ਹੋਏ ਬੱਚਿਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਿਆਂ ਕਿਹਾ ਕਿ ਸਥਾਨਕ ਪ੍ਰਸ਼ਾਸਨ ਜ਼ਖ਼ਮੀਆਂ ਦੀ ਮਦਦ ਲਈ ਤਿਆਰ ਹੈ।

Scroll to Top