Site icon TheUnmute.com

ਹਰਿਆਣਾ ਵਿਧਾਨ ਸਭਾ ਚੋਣਾਂ ਦੌਰਾਨ ਗਲਤ ਜਾਣਕਾਰੀ ਫੈਲਾਉਣ ਵਾਲਿਆਂ ਖਿਲਾਫ਼ ਹੋਵੇਗੀ ਸਖ਼ਤ ਕਾਰਵਾਈ: ਪੰਕਜ ਅਗਰਵਾਲ

Haryana Assembly elections

ਚੰਡੀਗੜ੍ਹ, 23 ਅਗਸਤ 2024: ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਪੰਕਜ ਅਗਰਵਾਲ ਨੇ ਕਿਹਾ ਕਿ ਹਰਿਆਣਾ ਵਿਧਾਨ ਸਭਾ ਦੀਆਂ ਆਮ ਚੋਣਾਂ (Haryana Assembly elections) ਦੌਰਾਨ ਰਾਜਨੀਤਿਕ ਪਾਰਟੀਆਂ ਨੂੰ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਦਰਸ਼ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਕਰਨੀ ਚਾਹੀਦੀ ਹੈ। ਕੋਈ ਵੀ ਵਿਅਕਤੀ ਸੀ-ਵਿਜਿਲ ਐਪ ਰਾਹੀਂ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਸ਼ਿਕਾਇਤ ਕਰ ਸਕਦਾ ਹੈ। ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਸਾਰੀਆਂ ਸਿਆਸੀ ਪਾਰਟੀਆਂ ਨੂੰ ਆਪਣੇ ਪ੍ਰਚਾਰ ਲਈ ਹੋਰਡਿੰਗ ਅਤੇ ਬੈਨਰ ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਨਿਰਧਾਰਿਤ ਥਾਵਾਂ ‘ਤੇ ਹੀ ਲਗਾਉਣੇ ਪੈਣਗੇ, ਜਿਸ ਲਈ ਆਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ। ਉਨ੍ਹਾਂ ਚੋਣ ਪ੍ਰਚਾਰ ਦੌਰਾਨ ਵੰਡੇ ਜਾਣ ਵਾਲੇ ਸਾਰੇ ਪੈਂਫਲੇਟਾਂ ‘ਤੇ ਪ੍ਰਿੰਟਿੰਗ ਪ੍ਰੈਸ ਦਾ ਨਾਮ ਅਤੇ ਨੰਬਰ ਦਰਜ ਕਰਨਾ ਯਕੀਨੀ ਬਣਾਉਣ ਦੀ ਲੋੜ ‘ਤੇ ਜ਼ੋਰ ਦਿੱਤਾ। ਜੇਕਰ ਇਨ੍ਹਾਂ ਹਦਾਇਤਾਂ ਦੀ ਪਾਲਣਾ ਨਾ ਕੀਤੀ ਗਈ ਤਾਂ ਪ੍ਰਿੰਟਿੰਗ ਪ੍ਰੈਸ ਅਤੇ ਸਮੱਗਰੀ ਵੰਡਣ ਵਾਲੀ ਪਾਰਟੀ ਜਾਂ ਉਮੀਦਵਾਰ ਵਿਰੁੱਧ ਲੋੜੀਂਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਮੁੱਖ ਚੋਣ ਅਫ਼ਸਰ ਨੇ ਕਿਹਾ ਕਿ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਭਾਰਤੀ ਚੋਣ ਕਮਿਸ਼ਨ ਵੱਲੋਂ ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਲਈ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਵੀ ਕਿਹਾ ਗਿਆ ਹੈ। ਉਨ੍ਹਾਂ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਸੋਸ਼ਲ ਮੀਡੀਆ ‘ਤੇ ਅਫਵਾਹਾਂ ਫੈਲਾਉਣ ਤੋਂ ਸੁਚੇਤ ਰਹਿਣ। ਵਿਧਾਨ ਸਭਾ ਚੋਣਾਂ (Haryana Assembly elections) ਦੌਰਾਨ ਗਲਤ ਅਤੇ ਗੁੰਮਰਾਹਕੁੰਨ ਜਾਣਕਾਰੀ ਫੈਲਾਉਣ ਵਾਲਿਆਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ।

Exit mobile version