ਚੰਡੀਗੜ੍ਹ, 03 ਜਨਵਰੀ 2025: Smart City Projects: ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਰਵਜੋਤ ਸਿੰਘ ਨੇ ਨੇ ਬੀਤੇ ਦਿਨ ਮਿਊਂਸੀਪਲ ਕਮਿਸ਼ਨਰ-ਕਮ-ਸੀ.ਈ.ਓ., ਸਮਾਰਟ ਸਿਟੀ ਲੁਧਿਆਣਾ ਅਤੇ ਜਲੰਧਰ ਦੇ ਅਧਿਕਾਰੀਆਂ ਨਾਲ ਮਿਉਂਸਪਲ ਭਵਨ, ਸੈਕਟਰ 35, ਚੰਡੀਗੜ੍ਹ ਵਿਖੇ ਬੈਠਕ ਕੀਤੀ | ਇਸ ਦੌਰਾਨ ਮੰਤਰੀ ਨੇ ਅਧਿਕਾਰੀਆਂ ਨੂੰ ਚੱਲ ਰਹੇ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ ।
ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਬੀਤੇ ਦਿਨ ਮਿਉਂਸੀਪਲ ਕਮਿਸ਼ਨਰ-ਕਮ- ਸੀ.ਈ.ਓ ਸਮਾਰਟ ਸਿਟੀ ਲੁਧਿਆਣਾ ਤੇ ਜਲੰਧਰ ਦੇ ਅਫਸਰਾਂ ਨਾਲ ਮਿਊਂਸੀਪਲ ਭਵਨ, ਸੈਕਟਰ-35 ਚੰਡੀਗੜ੍ਹ ਵਿਖੇ ਬੈਠਕ ਕਰਦਿਆਂ ਨਿਰਦੇਸ਼ ਦਿੱਤੇ ਕਿ ਚੱਲ ਰਹੇ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਮੁਕੰਮਲ ਕੀਤਾ ਜਾਵੇ।
ਇਸ ਦੌਰਾਨ ਡਾ. ਰਵਜੋਤ ਸਿੰਘ ਨੇ ਸਮਾਰਟ ਸਿਟੀ ਪ੍ਰੋਜੈਕਟ ਅਧੀਨ ਫੰਡਾਂ ਅਤੇ ਪ੍ਰੋਜੈਕਟਾਂ (Smart City Projects) ਦੀ ਮੌਜੂਦਾ ਸਥਿਤੀ ਬਾਰੇ ਰਿਪੋਰਟ ਪ੍ਰਾਪਤ ਕੀਤੀ ਅਤੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਹਨਾਂ ਪ੍ਰੋਜੈਕਟਾਂ ‘ਚ ਗੁਣਵੱਤਾ ਨੂੰ ਯਕੀਨੀ ਬਣਾਉਣ।
ਸਮਾਰਟ ਸਿਟੀ ਤਹਿਤ ਪ੍ਰਸਤਾਵਿਤ ਨਵੇਂ ਪ੍ਰੋਜੈਕਟਾਂ ‘ਤੇ ਵਿਸਥਾਰਪੂਰਵਕ ਚਰਚਾ ਕਰਨ ਉਪਰੰਤ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਪ੍ਰੋਜੈਕਟਾਂ ਨੂੰ ਲਾਗੂ ਕਰਨ ਲਈ ਛੇਤੀ ਤੋਂ ਛੇਤੀ ਟੈਂਡਰ ਪ੍ਰਕਿਰਿਆ ਮੁਕੰਮਲ ਕੀਤੀ ਜਾਵੇ |
ਕੈਬਨਿਟ ਮੰਤਰੀ ਨੇ ਇਹ ਵੀ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਤਹਿਤ ਅਲਾਟ ਕੀਤੇ ਫੰਡਾਂ ਨੂੰ ਨਿਰਧਾਰਤ ਸਮਾਂ ਸੀਮਾ ‘ਚ ਖਰਚ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਾਰਟ ਸਿਟੀ ਤਹਿਤ ਚੱਲ ਰਹੇ ਕੰਮਾਂ ‘ਚ ਲਾਪਰਵਾਹੀ ਨਾ ਵਰਤੀ ਜਾਵੇ। ਜੇਕਰ ਕੋਈ ਅਧਿਕਾਰੀ ਲਾਪਰਵਾਹੀ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ।
ਮੰਤਰੀ ਡਾ.ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣਾ ਚਾਹੁੰਦੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸੁਪਨੇ ਨੂੰ ਸਾਕਾਰ ਕਰਨ ਲਈ ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰਨ ਨੂੰ ਯਕੀਨੀ ਬਣਾਉਣ।
Read More: Job Cards: ਪੰਜਾਬ ਸਰਕਾਰ ਮਗਨਰੇਗਾ ਦੇ ਜੌਬ ਕਾਰਡ ਬਣਾਉਣ ਲਈ ਪਿੰਡਾਂ ‘ਚ ਲਗਾਏਗੀ ਵਿਸ਼ੇਸ਼ ਕੈਂਪ