Harpreet Singh Sudan

ਧਾਰਮਿਕ ਸਥਾਨਾਂ ਤੋਂ ਲਾਊਡ ਸਪੀਕਰਾਂ ਰਾਹੀਂ ਕਿਸੇ ਵੀ ਤਰ੍ਹਾਂ ਦਾ ਪ੍ਰਚਾਰ ਕਰਨ ਦੀ ਸਖ਼ਤ ਮਨਾਹੀ: DC ਹਰਪ੍ਰੀਤ ਸਿੰਘ ਸੂਦਨ

ਸ੍ਰੀ ਮੁਕਤਸਰ ਸਾਹਿਬ 31 ਮਈ 2024: ਭਾਰਤ ਦੇ ਚੋਣ ਕਮਿਸ਼ਨ ਵਲੋਂ ਪੰਜਾਬ ਵਿੱਚ ਕਰਵਾਈਆਂ ਜਾ ਰਹੀਆਂ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਹਰਪ੍ਰੀਤ ਸਿੰਘ ਸੂਦਨ (Harpreet Singh Sudan) ਜ਼ਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਇੱਕ ਵਿਸ਼ੇਸ਼ ਹੁਕਮ ਰਾਹੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਸੀਮਾਵਾਂ ਅੰਦਰ ਸਥਿਤ ਸਮੂਹ ਧਾਰਮਿਕ ਸਥਾਨਾਂ ਜਿਵੇਂ ਗੁਰਦੁਆਰੇ, ਮੰਦਰ, ਮਸਜਿਦ,ਚਰਚ,ਡੇਰਿਆਂ ਤੋਂ ਲਾਊਂਡ ਸਪੀਕਰਾਂ ਰਾਹੀ ਕਿਸੇ ਉਮੀਦਵਾਰ ਜਾਂ ਪਾਰਟੀ ਦੇ ਹੱਕ ਵਿੱਚ ਚੋਣ ਪ੍ਰਚਾਰ, ਅਪੀਲ,ਦਲੀਲ ਜਾਂ ਹੋਕਾ ਆਦਿ ਦੇਣ ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

ਹੁਕਮਾਂ ਦੀ ਉਲੰਘਣਾ ਕਰਨ ਵਾਲੇ ਧਾਰਮਿਕ ਸਥਾਨ ਦੇ ਸੰਚਾਲਕ, ਹੋਕਾ ਦੇਣ ਵਾਲੇ ਵਿਅਕਤੀ ਦੇ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਹ ਹੁਕਮ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਲਾਗੂ ਰਹਿਣਗੇ।

Scroll to Top