OTT platform Netflix

Netflix ਨੂੰ ਕੇਂਦਰ ਸਰਕਾਰ ਦੀ ਸਖ਼ਤ ਹਦਾਇਤ, ਭਾਰਤ ‘ਚ ਨਹੀਂ ਦਿਖਾਇਆ ਜਾਵੇਗਾ ਪਾਕਿਸਤਾਨੀ ਕੰਟੈਂਟ!

26 ਨਵੰਬਰ 2026 : ਭਾਰਤ ਵਿੱਚ ਪਾਕਿਸਤਾਨੀ ਕੰਟੈਂਟ ਨੂੰ ਲੈ ਕੇ ਇੱਕ ਵਾਰ ਫਿਰ ਵਿਵਾਦ ਖੜ੍ਹਾ ਹੋ ਗਿਆ ਹੈ। ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ OTT ਪਲੇਟਫਾਰਮ Netflix ਨੂੰ ਸਪੱਸ਼ਟ ਹਦਾਇਤ ਦਿੱਤੀ ਹੈ ਕਿ ਭਾਰਤ ਵਿੱਚ ਕੋਈ ਵੀ ਪਾਕਿਸਤਾਨੀ ਕੰਟੈਂਟ ਉਪਲਬਧ ਨਹੀਂ ਹੋਣਾ ਚਾਹੀਦਾ। ਇਹ ਮਾਮਲਾ Netflix ਦੀ ਪਹਿਲੀ ਪਾਕਿਸਤਾਨੀ ਮੂਲ ਵੈੱਬ ਸੀਰੀਜ਼ ‘ਜੋ ਬਚੇ ਹੈਂ ਸੰਗ ਸਮੇਟ ਲੋ’ ਨੂੰ ਲੈ ਕੇ ਚਰਚਾ ਵਿੱਚ ਆਇਆ ਹੈ। ਇਹ ਸੀਰੀਜ਼ 4 ਦਸੰਬਰ ਨੂੰ ਦੁਨੀਆ ਭਰ ਵਿੱਚ ਰਿਲੀਜ਼ ਹੋਣੀ ਹੈ।

ਸੂਤਰਾਂ ਮੁਤਾਬਕ, ਮੰਤਰਾਲੇ ਨੇ Netflix ਨੂੰ 8 ਮਈ 2025 ਨੂੰ ਜਾਰੀ ਕੀਤੀ ਐਡਵਾਇਜ਼ਰੀ ਦੀ ਪਾਲਣਾ ਕਰਨ ਲਈ ਕਿਹਾ ਹੈ। ਇਸ ਵਿੱਚ ਸਾਰੇ OTT ਪਲੇਟਫਾਰਮਾਂ ਨੂੰ ਪਾਕਿਸਤਾਨ ਨਾਲ ਸਬੰਧਤ ਕੰਟੈਂਟ ਬਲਾਕ ਕਰਨ ਦੀ ਹਦਾਇਤ ਦਿੱਤੀ ਗਈ ਸੀ। ਇਹ ਫੈਸਲਾ ਪਹਿਲਗਾਮ ਵਿੱਚ 22 ਅਪ੍ਰੈਲ 2025 ਨੂੰ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਰਾਸ਼ਟਰੀ ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਸੀ। ਮੰਤਰਾਲੇ ਨੇ ਇਹ ਵੀ ਯਾਦ ਕਰਵਾਇਆ ਹੈ ਕਿ Netflix ਨੇ ਜੂਨ 2025 ਵਿੱਚ ਭਰੋਸਾ ਦਿੱਤਾ ਸੀ ਕਿ ਪਾਕਿਸਤਾਨੀ ਫਿਲਮਾਂ ਅਤੇ ਵੈੱਬ ਸੀਰੀਜ਼ ਭਾਰਤ ਵਿੱਚ ਉਪਲਬਧ ਨਹੀਂ ਕਰਵਾਈਆਂ ਜਾਣਗੀਆਂ।

ਦੂਜੇ ਪਾਸੇ, ਇਸ ਸੀਰੀਜ਼ ਵਿੱਚ ਪਾਕਿਸਤਾਨ ਦੇ ਮਸ਼ਹੂਰ ਕਲਾਕਾਰ ਫਵਾਦ ਖਾਨ, ਮਾਹਿਰਾ ਖਾਨ, ਹਾਨੀਆ ਆਮਿਰ ਅਤੇ ਹਮਜ਼ਾ ਅਲੀ ਅੱਬਾਸੀ ਨਜ਼ਰ ਆਉਣਗੇ। ਇਹ ਸੀਰੀਜ਼ ਫਰਹਤ ਇਸ਼ਤਿਆਕ ਦੇ ਮਸ਼ਹੂਰ ਉਰਦੂ ਨਾਵਲ ‘ਤੇ ਆਧਾਰਿਤ ਹੈ।

ਉੱਥੇ ਹੀ ਆਲ ਇੰਡੀਆ ਸਿਨੇ ਵਰਕਰਜ਼ ਐਸੋਸੀਏਸ਼ਨ (AICWA) ਨੇ ਵੀ ਸੀਰੀਜ਼ ਦਾ ਵਿਰੋਧ ਕੀਤਾ ਹੈ। ਜਥੇਬੰਦੀ ਨੇ ਮੰਗ ਕੀਤੀ ਹੈ ਕਿ ਇਸ ਨੂੰ ਭਾਰਤ ਵਿੱਚ ਰਿਲੀਜ਼ ਨਾ ਕੀਤਾ ਜਾਵੇ। ਨਾਲ ਹੀ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀ ਮੰਗ ਨਾ ਮੰਨੀ ਗਈ ਤਾਂ Netflix ਦੇ ਦਫ਼ਤਰ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਦੇਸ਼ ਪੱਧਰ ‘ਤੇ ਬਾਈਕਾਟ ਦੀ ਮੁਹਿੰਮ ਚਲਾਈ ਜਾਵੇਗੀ। ਹੁਣ ਦੇਖਣਾ ਹੋਵੇਗਾ ਕਿ Netflix ਇਸ ਮਾਮਲੇ ‘ਤੇ ਕੀ ਫੈਸਲਾ ਲੈਂਦਾ ਹੈ ਅਤੇ ਕੀ ਇਹ ਸੀਰੀਜ਼ ਭਾਰਤੀ ਦਰਸ਼ਕਾਂ ਲਈ ਉਪਲਬਧ ਹੋਵੇਗੀ ਜਾਂ ਨਹੀਂ।

READ MORE : ਆਨਲਾਈਨ ਨਿਵੇਸ਼ ਦੇ ਨਾਂ ’ਤੇ ਸਾਈਬਰ ਠੱਗੀ, ਨੌਜਵਾਨ ਨੂੰ ਲੱਗਿਆ 5.31 ਲੱਖ ਦਾ ਚੂਨਾ

ਵਿਦੇਸ਼

Scroll to Top