Dr. Dharamvir Gandhi

ਪਟਿਆਲਾ ਵਿਖੇ ਵਾਪਰੀ ਘਟਨਾ ਦੇ ਦੋਸ਼ੀਆਂ ਦੀ ਪਹਿਚਾਣ ਕਰਕੇ ਦਿੱਤੀ ਜਾਵੇ ਸਖ਼ਤ ਸਜ਼ਾ : ਡਾ. ਧਰਮਵੀਰ ਗਾਂਧੀ

ਚੰਡੀਗੜ੍ਹ 29 ਅਪ੍ਰੈਲ 2022: ਪਟਿਆਲਾ (Patiala) ਵਿੱਚ ਸ਼ਿਵ ਸੈਨਾ ਅਤੇ ਸਿੱਖ ਜਥੇਬੰਦੀਆਂ ਵਿਚਕਾਰ ਮਾਰਚ ਨੂੰ ਲੈ ਕੇ ਝੜਪ ਹੋ ਗਈ | ਇਸਦਾ ਦੌਰਾਨ ਦੋਵਾਂ ਭਾਈਚਾਰਿਆਂ ਦੀ ਪੁਲਿਸ ਨਾਲ ਵੀ ਝੜਪ ਹੋ ਗਈ| ਪਟਿਆਲਾ ਪੁਲਿਸ ਵਲੋਂ ਫਿਲਹਾਲ ਸਥਿਤੀ ਕਾਬੂ ਹੇਠ ਹੈ | ਪੁਲਿਸ ਵਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ |

ਇਸ ਘਟਨਾ ਨੂੰ ਲੈ ਕੇ ਡਾ. ਧਰਮਵੀਰ ਗਾਂਧੀ ਨੇ ਟਵੀਟ ਕਰਦਿਆਂ ਕਿਹਾ ਕਿ ਪਟਿਆਲਾ ਵਿੱਚ ਦੋ ਧਿਰਾਂ ਵਿੱਚ ਟਕਰਾਵ ਮੰਦਭਾਗਾ ਹੈ। ਉਨ੍ਹਾਂ ਕਿਹਾ ਭਗਵੰਤ ਮਾਨ ਨੂੰ ਆਪ ਮੂਹਰੇ ਹੋ ਕੇ ਇਸ ਮਸਲੇ ਵੱਲ ਧਿਆਨ ਦੇਣਾ ਚਾਹੀਦਾ ਹੈ।ਇਸਦੇ ਨਾਲ ਹੀ ਪੰਜਾਬ ਪੁਲਿਸ ਨੂੰ ਚਾਹੀਦਾ ਹੈ ਕਿ ਦੋਹਾਂ ਧਿਰਾਂ ਦੇ ਦੋ਼ਸ਼ੀਆਂ ਦੀ ਪਛਾਣ ਕਰਕੇ ਤੇ ਫੜ ਕੇ ਸਖਤ ਤੋਂ ਸਖਤ ਸਜਾ ਦਿੱਤੀ ਜਾਵੇ ਤਾਂ ਕਿ ਇਹ ਮੁੜਕੇ ਪੰਜਾਬ ਦਾ ਮਹੌਲ ਵਿਗਾੜਣ ਦੀ ਕੋਸ਼ਿਸ਼ ਨਾ ਕਰ ਸਕਣ।

Dharamvir Gandhi

 

 

Scroll to Top