ਚੰਡੀਗੜ੍ਹ 11 ਜਨਵਰੀ 2023: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਕੁਝ ਸਮੇਂ ਬਾਅਦ ਗੁਰਦਾਸਪੁਰ ਪਹੁੰਚਣਗੇ | ਮੁੱਖ ਮੰਤਰੀ ਮਾਨ ਸ਼ਹੀਦ ਸਿਪਾਹੀ ਕੁਲਦੀਪ ਸਿੰਘ ਬਾਜਵਾ ਦੇ ਘਰ ਪਰਿਵਾਰ ਨਾਲ ਦੁੱਖ ਸਾਂਝਾ ਕਰਨਗੇ | ਉਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਆਮਦ ਨੂੰ ਲੈ ਕੇ ਪਿੰਡ ਸ਼ਾਹਪੁਰ ‘ਚ ਪੁਲਿਸ ਵਲੋਂ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ | ਸਾਰੇ ਪਿੰਡ ਨੂੰ ਪੁਲਿਸ ਛਾਉਣੀ ‘ਚ ਤਬਦੀਲ ਕੀਤਾ ਹੈ |ਉਥੇ ਹੀ ਮੀਡੀਆ ਨੂੰ ਉਕਤ ਸਥਾਨ ਤੋਂ ਬਹੁਤ ਦੂਰ ਪੁਲਿਸ ਘੇਰੇ ‘ਚ ਰੱਖਿਆ ਗਿਆ ਹੈ |
ਮੁੱਖ ਮੰਤਰੀ ਮਾਨ ਹਾਲ ਹੀ ਵਿੱਚ ਸ਼ਹੀਦ ਹੋਏ ਪੰਜਾਬ ਪੁਲਿਸ ਦੇ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ (Kuldeep Singh Bajwa) ਦੇ ਪਰਿਵਾਰ ਨਾਲ ਮੁਲਾਕਾਤ ਕਰਨਗੇ । ਇਸ ਦੌਰਾਨ ਮੁੱਖ ਮੰਤਰੀ ਪੰਜਾਬ ਸਰਕਾਰ ਵੱਲੋਂ ਦਿੱਤੀ ਜਾਣ ਵਾਲੀ ਆਰਥਿਕ ਸਹਾਇਤਾ ਦਾ ਚੈੱਕ ਪਰਿਵਾਰ ਨੂੰ ਸੌਂਪਣਗੇ।
ਦੱਸ ਦੇਈਏ ਕਿ ਹਾਲ ਹੀ ‘ਚ ਫਗਵਾੜਾ ‘ਚ ਕਾਰ ਚੋਰੀ ਦੌਰਾਨ ਗੈਂਗਸਟਰਾਂ ਨੇ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਨੂੰ ਗੋਲੀ ਮਾਰ ਦਿੱਤੀ, ਜਿਸ ਕਾਰਨ ਉਹ ਜ਼ਖਮੀ ਹੋ ਗਿਆ ਅਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ ਸੀ। ਇਸਦੇ ਨਾਲ ਹੀ ਫਿਲੌਰ ਪੁਲਿਸ ਵੱਲੋਂ ਨਾਕਾਬੰਦੀ ਦੌਰਾਨ ਹੋਏ ਮੁਕਾਬਲੇ ਦੌਰਾਨ ਕਥਿਤ ਗੈਂਗਸਟਰਾਂ ਨੂੰ ਕਾਬੂ ਕਰ ਲਿਆ ਗਿਆ।