ਚੰਡੀਗੜ੍ਹ 23 ਅਗਸਤ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਯਾਨੀ 24 ਅਗਸਤ ਨੂੰ ਪੰਜਾਬ ਆ ਰਹੇ ਹਨ। ਪਿਛਲੀ ਵਾਰ ਪ੍ਰਧਾਨ ਮੰਤਰੀ ਦੀ ਸੁਰੱਖਿਆ ਕੁਤਾਹੀ ਤੋਂ ਸਬਕ ਲੈਂਦਿਆਂ ਪੰਜਾਬ ਪੁਲਿਸ (Punjab Police) ਨੇ ਇਸ ਵਾਰ ਮੋਹਾਲੀ ‘ਚ ਸਖ਼ਤ ਪ੍ਰਬੰਧ ਕੀਤੇ ਹਨ। ਇਸ ਮੌਕੇ ਪ੍ਰਧਾਨ ਮੰਤਰੀ ਮੋਹਾਲੀ ‘ਚ ਹੋਮੀ ਭਾਭਾ ਹਸਪਤਾਲ ਅਤੇ ਖੋਜ ਕੇਂਦਰ ਦਾ ਉਦਘਾਟਨ ਕਰਨਗੇ |
ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਸਮਾਗਮ ਵਾਲੀ ਥਾਂ ਤੋਂ 2 ਕਿੱਲੋਮੀਟਰ ਤੱਕ ਦਾ ਇਲਾਕਾ ਸੀਲ ਕਰ ਦਿੱਤਾ ਗਿਆ ਹੈ। ਇਸ ਖੇਤਰ ਨੂੰ ਨੋ ਫਲਾਈ ਜ਼ੋਨ ਬਣਾ ਦਿੱਤਾ ਗਿਆ ਹੈ ਅਤੇ ਇਸ ਦੇ ਨਾਲ ਹੀ ਧਾਰਾ 144 ਲਗਾਈ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਵਾਰ 7 ਹਜ਼ਾਰ ਜਵਾਨ ਡਿਊਟੀ ‘ਤੇ ਹੋਣਗੇ।
ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ਲਈ ਸਪੈਸ਼ਲ ਪ੍ਰੋਟੈਕਸ਼ਨ ਗਰੁੱਪ ਦੇ ਅਧਿਕਾਰੀ ਮੋਹਾਲੀ ਪਹੁੰਚ ਗਏ ਹਨ। ਪੰਜਾਬ ਪੁਲਿਸ ਤੋਂ ਇਲਾਵਾ ਵਿਸ਼ੇਸ਼ ਸੁਰੱਖਿਆ ਬਲ ਦੇ ਅਧਿਕਾਰੀ ਵੀ ਨਜ਼ਰ ਰੱਖਣਗੇ। ਇਸਦੇ ਨਾਲ ਹੀ ਬੰਬ ਨਿਰੋਧਕ ਦਸਤੇ ਅਤੇ ਡਾਗ ਸਕੁਐਡ ਨੂੰ ਸਟੈਂਡਬਾਏ ‘ਤੇ ਰੱਖਿਆ ਗਿਆ ਹੈ।ਇਸਦੇ ਨਾਲ ਹੀ ਹਸਪਤਾਲ ਦੇ ਸਾਹਮਣੇ 3 ਹੈਲੀਪੈਡ ਬਣਾਏ ਗਏ ਹਨ।