ਚੰਡੀਗੜ੍ਹ, 28 ਜੂਨ 2023: ਪੀਆਰਟੀਸੀ ਅਤੇ ਪਨਬੱਸ ਦੇ ਕੱਚੇ ਮੁਲਾਜ਼ਮਾਂ ਨੇ ਹੜਤਾਲ (Strike) 10 ਜੁਲਾਈ ਤੱਕ ਮੁਲਤਵੀ ਕਰਨ ਦਾ ਐਲਾਨ ਕਰ ਦਿੱਤਾ ਹੈ। 10 ਜੁਲਾਈ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਦਾ ਭਰੋਸਾ ਮਿਲਣ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ। ਦੱਸ ਦੇਈਏ ਕਿ ਇਨ੍ਹਾਂ ਮੁਲਾਜ਼ਮਾਂ ਦੇ ਜਾਮ ਕਾਰਨ ਆਮ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਮੁਲਾਜ਼ਮਾਂ ਨੇ ਮੰਗਲਵਾਰ ਨੂੰ ਪੰਜਾਬ ਰੋਡਵੇਜ਼ ਜਾਮ ਕਰ ਦਿੱਤਾ ਸੀ। ਕੱਚੇ ਮੁਲਾਜ਼ਮਾਂ ਦੀ ਮੰਗ ਕਿ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤਾ ਜਾਵੇ ਆਊਟਸੋਰਸ ਭਰਤੀ ਬੰਦ ਕੀਤੀ ਜਾਵੇ ਅਤੇ ਖ਼ਸਤਾ ਹਾਲਤ ਬੱਸਾਂ ਦੀ ਕੰਡੀਸ਼ਨ ਠੀਕ ਕੀਤੀ ਜਾਵੇ | ਇਸਦੇ ਨਾਲ ਹੀ ਮੁਲਾਜ਼ਮਾਂ ਦੀ ਤਨਖਾਹਾਂ ਸਮੇਂ ਸਿਰ ਦਿੱਤੀਆਂ ਜਾਣ,ਹੋਰ ਵੀ ਅਨੇਕਾਂ ਮੰਗਾਂ ਪੰਜਾਬ ਸਰਕਾਰ ਸਾਹਮਣੇ ਰੱਖੀਆਂ ਹਨ |
ਫਰਵਰੀ 23, 2025 10:42 ਬਾਃ ਦੁਃ