July 8, 2024 8:18 pm
Congress

ਮਹਿੰਗਾਈ ਤੇ ਬੇਰੁਜ਼ਗਾਰੀ ਨੂੰ ਲੈ ਕੇ ਕਾਂਗਰਸ ਵਲੋਂ ਜ਼ੋਰਦਾਰ ਪ੍ਰਦਰਸ਼ਨ

ਚੰਡੀਗੜ੍ਹ 05 ਅਗਸਤ 2022: ਕਾਂਗਰਸੀ ਵਰਕਰਾਂ ਵਲੋਂ ਬੇਰੁਜ਼ਗਾਰੀ ਅਤੇ ਮਹਿੰਗਾਈ ਨੂੰ ਲੈ ਕੇ ਦਿੱਲੀ ਵਿਖੇ ਪਾਰਟੀ ਦੇ ਦਫ਼ਤਰ ਅੱਗੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ । ਕਾਂਗਰਸ (Congress) ਅੱਜ ਵਧ ਰਹੀ ਬੇਰੁਜ਼ਗਾਰੀ ਅਤੇ ਮਹਿੰਗਾਈ ਦੇ ਮੁੱਦੇ ‘ਤੇ ਦੇਸ਼ ਵਿਆਪੀ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਦਿੱਲੀ ਪੁਲਿਸ ਨੇ ਕਾਂਗਰਸ ਨੂੰ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ | ਇਸਦੇ ਨਾਲ ਹੀ ਕਾਫੀ ਗਿਣਤੀ ‘ਚ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ | ਪੁਲਿਸ ਨੇ ਜੰਤਰ-ਮੰਤਰ ਤੋਂ ਇਲਾਵਾ ਕਾਂਗਰਸ ਹੈੱਡਕੁਆਰਟਰ ਅਤੇ ਦਿੱਲੀ ਦੇ ਆਲੇ-ਦੁਆਲੇ ਦੇ ਇਲਾਕਿਆਂ ‘ਚ ਧਾਰਾ 144 ਲਾਗੂ ਕਰ ਦਿੱਤੀ ਹੈ। ਦਿੱਲੀ ਪੁਲਿਸ ਨੇ ਕਾਂਗਰਸ ਹੈੱਡਕੁਆਰਟਰ ਨੂੰ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਹੈ