CM ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਮੋਹਾਲੀ ‘ਚ ‘ਆਪ’ ਵਰਕਰਾਂ ਦਾ ਜ਼ਬਰਦਸਤ ਰੋਸ ਪ੍ਰਦਰਸ਼ਨ

Arvind Kejriwal

ਚੰਡੀਗੜ੍ਹ, 22 ਮਾਰਚ 2024: ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦੀ ਗ੍ਰਿਫ਼ਤਾਰੀ ਨੂੰ ਲੈ ਕੇ ਮੋਹਾਲੀ (Mohali) ਭਰ ਵਿੱਚ ਪੰਜਾਬ ਕੈਬਿਨਟ ਮੰਤਰੀ ਹਰਪਾਲ ਸਿੰਘ ਚੀਮਾ ਸਮੇਤ ਪਾਰਟੀ ਵਰਕਰਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪਾਰਟੀ ਆਗੂ ਵੱਲੋਂ ਭਾਜਪਾ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਇਸ ਦੌਰਾਨ ‘ਆਪ’ ਦੇ ਸਮਰਥਕਾਂ ਨੂੰ ਖਦੇੜਨ ਲਈ ਪੁਲਿਸ ਨੇ ਜਲ ਤੋਪਾਂ ਦੀ ਵਰਤੋਂ ਕੀਤੀ ਜਾ ਰਹੀ ਹੈ।

ਪਾਰਟੀ ਆਗੂਆਂ ਨੇ ਮੋਹਾਲੀ (Mohali) ਤੋਂ ਗਵਰਨਰ ਹਾਊਸ ਤੱਕ ਧਰਨਾ ਦੇਣਾ ਹੈ। ‘ਆਪ’ ਆਗੂਆਂ ਨੇ ਕਿਹਾ ਕਿ ਕੇਜਰੀਵਾਲ ਹੀ ਇੱਕ ਅਜਿਹੇ ਆਗੂ ਹਨ ਜੋ ਪ੍ਰਧਾਨ ਮੰਤਰੀ ਮੋਦੀ ਨੂੰ ਹਰ ਮੁੱਦੇ ‘ਤੇ ਘੇਰਦਾ ਹੈ ਅਤੇ ਇਸੇ ਲਈ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਨੂੰ ਬਚਾਉਣ ਲਈ ਬਹੁਤ ਕੁਝ ਕਰਨਾ ਪਵੇਗਾ ਅਤੇ ਲੋਕ ਸਭ ਕੁਝ ਬਦਲ ਦੇਣਗੇ। ਆਗੂਆਂ ਨੇ ਕਿਹਾ ਕਿ ਉਹ ਕੇਜਰੀਵਾਲ ਦੀ ਗ੍ਰਿਫਤਾਰੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਹਨ।

 

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।