July 5, 2024 3:49 am
Lawrence Bishnoi

ਲਾਰੈਂਸ ਬਿਸ਼ਨੋਈ ਦੀ ਅੰਮ੍ਰਿਤਸਰ ਅਦਾਲਤ ‘ਚ ਪੇਸ਼ੀ ਨੂੰ ਲੈ ਕੇ ਪੁਲਿਸ ਵਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ

ਚੰਡੀਗੜ੍ਹ 27 ਜੂਨ 2022: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਮੁੱਖ ਸਾਜ਼ਿਸ਼ ਘਾੜੇ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਦਾ ਰਿਮਾਂਡ ਖ਼ਤਮ ਹੋਣ ਉਪਰੰਤ ਪੰਜਾਬ ਪੁਲਿਸ ਨੇ ਉਸਨੂੰ ਮਾਨਸਾ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ । ਇਸਦੇ ਨਾਲ ਹੀ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਦੇਰ ਰਾਤ ਅੰਮ੍ਰਿਤਸਰ ਲਿਆਂਦਾ ਜਾ ਰਿਹਾ ਹੈ। ਅੰਮ੍ਰਿਤਸਰ ਪੁਲਸ ਨੇ ਮੁਕਤਸਰ ਅਦਾਲਤ ਤੋਂ ਲਾਰੈਂਸ ਬਿਸ਼ਨੋਈ ਦਾ ਟ੍ਰਾਂਜ਼ਿਟ ਰਿਮਾਂਡ ਹਾਸਲ ਕਰ ਲਿਆ ਹੈ ਅਤੇ ਦੇਰ ਰਾਤ ਉਸ ਨੂੰ ਇਥੇ ਜਾਂਚ ਲਈ ਐੱਸ. ਐੱਸ. ਓ. ਸੀ. ਵਿਖੇ ਲਿਆਂਦਾ ਜਾਵੇਗਾ।

ਅੰਮ੍ਰਿਤਸਰ ਪੁਲਸ ਲਾਰੈਂਸ ਬਿਸ਼ਨੋਈ ਤੋਂ ਪਿਛਲੇ ਲੰਬੇ ਸਮੇਂ ਤੋਂ ਚੱਲ ਰਹੇ ਗੈਂਗਸਟਰ ਰਾਣਾ ਕੰਦੋਵਾਲੀਆ ਕਤਲ ਕੇਸ ’ਚ ਪੁੱਛਗਿੱਛ ਕਰੇਗੀ। ਲਾਰੈਂਸ ਬਿਸ਼ਨੋਈ ਨੂੰ ਕੱਲ੍ਹ ਸਵੇਰੇ ਅਦਾਲਤ ’ਚ ਪੇਸ਼ ਕਰਕੇ ਉਸ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ। ਫਿਲਹਾਲ ਕੋਈ ਵੀ ਅਧਿਕਾਰੀ ਇਸ ’ਤੇ ਬੋਲਣ ਨੂੰ ਤਿਆਰ ਨਹੀਂ ਹੈ ਪਰ ਸੂਤਰਾਂ ਮੁਤਾਬਕ ਅੰਮ੍ਰਿਤਸਰ ਪੁਲਸ ਨੂੰ ਅਗਲੇ 24 ਘੰਟਿਆਂ ਲਈ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਟ੍ਰਾਂਜ਼ਿਟ ਰਿਮਾਂਡ ਦੇ ਦਿੱਤਾ ਗਿਆ ਹੈ।