Site icon TheUnmute.com

Stubble burning: ਪੰਜਾਬ ‘ਚ ਪਿਛਲੇ ਸਾਲ ਦੇ ਮੁਕਾਬਲੇ ਪਰਾਲੀ ਸਾੜਨ ਦੇ ਕੇਸਾਂ ‘ਚ 68 ਫੀਸਦੀ ਕਮੀ ਦਰਜ: ਗੁਰਮੀਤ ਸਿੰਘ ਖੁੱਡੀਆਂ

Stubble burning

ਚੰਡੀਗੜ੍ਹ, 04 ਨਵੰਬਰ 2024: ਪਰਾਲੀ ਸਾੜਨ (Stubble burning) ਦੇ ਮਾਮਲੇ ਦੀ ਸੁਣਵਾਈ ਅੱਜ ਸੁਪਰੀਮ ਕੋਰਟ ‘ਚ ਹੋਣ ਜਾ ਰਹੀ ਹੈ। ਦੂਜੇ ਪਾਸੇ ਪੰਜਾਬ ਸਰਕਾਰ ਪਰਾਲੀ ਸਾੜਨ ਦੇ ਘਟਨਾਵਾਂ ਨੂੰ ਲੈ ਕੇ ਕਦਮ ਚੁੱਕ ਰਹੀ ਹੈ | ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਦੇ ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਪੰਜਾਬ ਭਰ ਦੇ ਕਿਸਾਨਾਂ ਨੂੰ ਆਧੁਨਿਕ ਤਕਨੀਕ ਨਾਲ ਲੈਸ ਕਰਨ ਲਈ 21,958 ਸਬਸਿਡੀ ਵਾਲੀਆਂ CRM ਮਸ਼ੀਨਾਂ ਨੂੰ ਪ੍ਰਵਾਨਗੀ ਦਿੱਤੀ ਹੈ।

ਉਨ੍ਹਾਂ ਦੱਸਿਆ ਕਿ 2018 ਤੋਂ ਹੁਣ ਤੱਕ ਕੁੱਲ 1.45 ਲੱਖ ਮਸ਼ੀਨਾਂ ਖਰੀਦੀਆਂ ਜਾ ਚੁੱਕੀਆਂ ਹਨ, ਇਸਦੇ ਹੀ ਇਸ ਸਾਲ ਹੁਣ ਤੱਕ ਕਿਸਾਨਾਂ ਨੇ 14,587 ਮਸ਼ੀਨਾਂ ਖਰੀਦੀਆਂ ਹਨ | ਖੇਤੀਬਾੜੀ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੇ ਫ਼ਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ‘ਚੋਂ ਸਭ ਤੋਂ ਵੱਧ 9010 ਯੂਨਿਟ ਸੁਪਰ ਸੀਡਰ ਮਸ਼ੀਨਾਂ ਦੀ ਖਰੀਦ ਕੀਤੀ ਹੈ।

ਇਸਦੇ ਨਾਲ ਹੀ 1,383 ਜ਼ੀਰੋ ਟਿਲ ਡਰਿਲ, 627 ਆਰ.ਐਮ.ਬੀ. ਪਲੌਅ, 595 ਬੇਲਰ ਅਤੇ 590 ਰੇਕ ਮਸ਼ੀਨਾਂ ਦੀ ਵਿਕਰੀ ਕੀਤੀ ਗਈ ਹੈ। ਝੋਨੇ ਦੀ ਕਟਾਈ ਤੋਂ ਬਾਅਦ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਵੱਧ ਤੋਂ ਵੱਧ ਸੀ.ਆਰ.ਐਮ. ਮਸ਼ੀਨਰੀ ਪ੍ਰਦਾਨ ਕਰਨ ਲਈ ਪੂਰੇ ਪੰਜਾਬ ‘ਚ 620 ਗਾਹਕ ਹਾਇਰਿੰਗ ਸੈਂਟਰ (ਸੀਐਚਸੀ) ਵੀ ਸਥਾਪਿਤ ਕੀਤੇ ਹਨ।

Read More: ਕਿਸਾਨ ਮਾਹਰਾਂ ਵੱਲੋਂ ਸੁਝਾਈ ਮਾਤਰਾ ਮੁਤਾਬਕ ਖਾਦਾਂ ਦੀ ਕਰਨ ਵਰਤੋਂ: ਕੁਲਤਾਰ ਸਿੰਘ ਸੰਧਵਾ

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਯਤਨਾਂ ਦੇ ਨਤੀਜੇ ਵਜੋਂ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ 3 ਨਵੰਬਰ ਤੱਕ ਪੰਜਾਬ’ਚ ਪਰਾਲੀ ਸਾੜਨ (Stubble burning) ਦੀਆਂ ਘਟਨਾਵਾਂ ‘ਚ 68 ਫੀਸਦੀ ਕਮੀਦਰਜ ਕੀਤੀ ਗਈ ਹੈ। ਮੰਤਰੀ ਨੇ ਦੱਸਿਆ ਕਿ ਪਿਛਲੇ ਸਾਲ ਇਸ ਸਮੇਂ ਦੌਰਾਨ ਪਰਾਲੀ ਸਾੜਨ ਦੀਆਂ 12,813 ਘਟਨਾਵਾਂ ਦੇ ਮੁਕਾਬਲੇ ਇਸ ਵਾਰ 4,132 ਘਟਨਾਵਾਂ ਵਾਪਰੀਆਂ ਹਨ।

ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਅਪੀਲ ਕੀਤੀ ਕਿ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਕਿਸਾਨ ਪਰਾਲੀ ਨਾ ਸਾੜਨ | ਖੇਤੀਬਾੜੀ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਵਿਅਕਤੀਗਤ ਤੌਰ ‘ਤੇ ਸੀ.ਆਰ.ਐਮ. ਮਸ਼ੀਨਾਂ ਦੀ ਕੀਮਤ ‘ਤੇ 50 ਫੀਸਦੀ ਸਬਸਿਡੀ ਲੈ ਸਕਦੇ ਹਨ, ਜਦਕਿ ਸਹਿਕਾਰੀ ਸਭਾਵਾਂ, ਐੱਫ.ਪੀ.ਓ., ਪੰਚਾਇਤਾਂ ਲਈ ਇਹ ਸਬਸਿਡੀ 80 ਫੀਸਦੀ ਹੈ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ‘ਚ ਆਈ ਕਮੀ ਪੰਜਾਬ ਸਰਕਾਰ ਅਤੇ ਕਿਸਾਨ ਭਾਈਚਾਰੇ ਦੇ ਠੋਸ ਯਤਨਾਂ ਦਾ ਪ੍ਰਮਾਣ ਹੈ।

Exit mobile version