Stubble Burning

Stubble Burning: ਪਰਾਲੀ ਸਾੜਨ ਦੇ ਮੁੱਦੇ ‘ਤੇ ਕੇਂਦਰ ਸਰਕਾਰ ਸਖ਼ਤ, ਪੰਜਾਬ ਦੇ ਅਧਿਕਾਰੀਆਂ ਨਾਲ ਕੀਤੀ ਬੈਠਕ

ਚੰਡੀਗੜ੍ਹ, 12 ਜੂਨ 2024: ਪੰਜਾਬ ਵਿੱਚ ਝੋਨੇ ਦੀ ਲਵਾਈ ਦਾ ਸੀਜ਼ਨ ਹਾਲੇ ਸ਼ੁਰੂ ਹੋਈ ਹੈ ਪਰ ਕੇਂਦਰ ਸਰਕਾਰ ਪਰਾਲੀ ਸਾੜਨ (Stubble Burning) ਨਾਲ ਹੋਣ ਵਾਲੇ ਨੁਕਸਾਨ ਨੂੰ ਰੋਕਣ ਲਈ ਪਹਿਲਾਂ ਹੀ ਸਰਗਰਮ ਹੋ ਗਈ ਹੈ। ਕੇਂਦਰ ਸਰਕਾਰ ਨੇ ਇਸ ਮਾਮਲੇ ਸਬੰਧੀ ਪੰਜਾਬ ਦੇ ਅਧਿਕਾਰੀਆਂ ਨਾਲ ਦਿੱਲੀ ਵਿਖੇ ਬੈਠਕ ਕੀਤੀ। ਨਾਲ ਹੀ ਨਵੰਬਰ-ਦਸੰਬਰ ਵਿੱਚ ਝੋਨੇ ਦੀ ਕਟਾਈ ਸ਼ੁਰੂ ਹੋਣ ਤੋਂ ਪਹਿਲਾਂ ਇਸ ਸਬੰਧੀ ਅਗਾਊਂ ਯੋਜਨਾ ਦੀ ਮੰਗ ਕੀਤੀ ਗਈ ਹੈ। ਤਾਂ ਜੋ ਦਿੱਲੀ ਸਮੇਤ ਉੱਤਰੀ ਭਾਰਤ ਨੂੰ ਪਰਾਲੀ ਦੇ ਧੂੰਏਂ ਤੋਂ ਬਚਾਇਆ ਜਾ ਸਕੇ।

ਪਰਾਲੀ ਸਾੜਨ (Stubble Burning) ਸਬੰਧੀ ਵਿਸ਼ੇਸ਼ ਮੁੱਖ ਸਕੱਤਰ ਕੇਏਪੀ ਸਿਨਹਾ ਦੀ ਅਗਵਾਈ ਹੇਠ ਖੇਤੀਬਾੜੀ ਸਕੱਤਰ ਮਨੋਜ ਆਹੂਜਾ ਅਤੇ ਪੰਜਾਬ ਦੇ ਅਧਿਕਾਰੀਆਂ ਵਿਚਕਾਰ ਨਵੀਂ ਦਿੱਲੀ ਵਿਖੇ ਬੈਠਕ ਹੋਈ। ਬੈਠਕ ਵਿੱਚ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀ.ਏ.ਯੂ.) ਦੇ ਵਾਈਸ ਚਾਂਸਲਰ ਐਸ.ਐਸ.ਗੋਸਲ ਵੀ ਹਾਜ਼ਰ ਹੋਏ। ਇਸ ਮੌਕੇ ਸੂਬੇ ਨੂੰ ਵਿਸਤ੍ਰਿਤ ਯੋਜਨਾ ਤਿਆਰ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਹਾਲਾਂਕਿ, ਉਸਨੇ ਆਪਣੇ ਪ੍ਰਬੰਧਾਂ ਬਾਰੇ ਵਿਸਥਾਰ ਵਿੱਚ ਦੱਸਿਆ।

ਇਸ ਬੈਠਕ ‘ਚ ਪੰਜਾਬ ਦੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਕੇਂਦਰ ਨੂੰ ਦੱਸਿਆ ਕਿ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਸਬਸਿਡੀ ਵਾਲੀਆਂ ਮਸ਼ੀਨਾਂ ਦੀ ਸਪਲਾਈ ਲਈ ਕਿਸਾਨਾਂ ਤੋਂ ਅਰਜ਼ੀਆਂ ਮੰਗੀਆਂ ਗਈਆਂ ਹਨ। ਹੁਣ ਤੱਕ 11000 ਕਿਸਾਨਾਂ ਨੇ ਅਪਲਾਈ ਕੀਤਾ ਹੈ। ਸੂਬੇ ਦੇ ਖੇਤੀਬਾੜੀ ਵਿਭਾਗ ਦੇ ਇੱਕ ਅਧਿਕਾਰੀ ਨੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਵੱਧ ਤੋਂ ਵੱਧ ਲੋਕ ਇਸ ਯੋਜਨਾ ਦਾ ਲਾਭ ਲੈਣ।

Scroll to Top