ਸਮਰਾਲਾ, 02 ਨਵੰਬਰ 2024: (Stubble Burning in Punjab) ਪੰਜਾਬ ‘ਚ ਪਰਾਲੀ ਸਾੜਨ ਦੇ ਵੱਧ ਰਹੇ ਮਾਮਲਿਆਂ ਨੂੰ ਲੈ ਕੇ ਸਰਕਾਰ ਅਤੇ ਪ੍ਰਸ਼ਾਸਨ ਪੂਰੀ ਤਰ੍ਹਾਂ ਸਰਗਰਮ ਹੈ | ਦੂਜੇ ਪਾਸੇ ਪੁਲਿਸ ਦੇ ਉੱਚ ਅਧਿਕਾਰੀ ਵੀ ਜ਼ਮੀਨੀਂ ਪੱਧਰ ‘ਤੇ ਦੌਰੇ ਕਰ ਰਹੇ ਹਨ |
ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਲੈ ਕੇ ਪੰਜਾਬ ਪੁਲਿਸ ਹਰਕਤ ‘ਤੇ ਨਜ਼ਰ ਰੱਖ ਰਹੀ ਹੈ। ਪੰਜਾਬ ਪੁਲਿਸ ਵੱਲੋਂ ਖੁਦ ਖੇਤਾਂ ‘ਚ ਜਾ ਕੇ ਪਰਾਲੀ ਨੂੰ ਅੱਗ ਬੁਝਾਈ ਜਾ ਰਹੀ ਹੈ। ਇਸੇ ਤਹਿਤ ਫਰੀਦਕੋਟ ਜ਼ਿਲ੍ਹੇ ‘ਚ ਪਰਾਲੀ ਸਾੜਨ ਨੂੰ ਲੈ ਕੇ ਵੱਡੀ ਕਾਰਵਾਈ ਕੀਤੀ ਹੈ। ਜਦੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਪੁਲੀਸ ਨੇ ਦੇਖਿਆ ਕਿ ਖੇਤਾਂ ‘ਚ ਪਰਾਲੀ ਨੂੰ ਅੱਗ ਲੱਗੀ ਹੋਈ ਹੈ ਤਾਂ ਜ਼ਿਲ੍ਹਾ ਫਰੀਦਕੋਟ ਦੇ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਅਤੇ ਐਸਐਸਪੀ ਪ੍ਰਗਿਆ ਜੈਨ ਨੇ ਮੌਕੇ ’ਤੇ ਪਹੁੰਚੇ ਅਤੇ ਖੇਤਾਂ ‘ਚ ਲੱਗੀ ਅੱਗ ਬੁਝਾਈ।
Read more: Himachal: ਹਿਮਾਚਲ ਦੇ ਕਈ ਸ਼ਹਿਰਾਂ ‘ਚ ਚੜ੍ਹਦੇ ਪਾਰੇ ਨੇ ਬਣਾਏ ਰਿਕਾਰਡ, ਮੀਂਹ ਦੀ ਉਮੀਦ ਨਹੀਂ
ਇਸ ਦੌਰਾਨ ਐਸ.ਐਸ.ਪੀ ਪ੍ਰਗਿਆ ਜੈਨ ਨੇ ਦੱਸਿਆ ਕਿ ਇਹ ਘਟਨਾ ਪਿੰਡ ਰਾਈਆਂਵਾਲਾ ਨੇੜੇ ਦੋ ਹੈ ਅਤੇ ਪੂਰੇ ਜ਼ਿਲ੍ਹੇ ‘ਚ ਸਵੇਰ ਤੋਂ ਹੀ ਗਸ਼ਤ ਕੀਤੀ ਜਾ ਰਹੀ ਹੈ। ਇਸ ਤਹਿਤ ਇਹ ਕਾਰਵਾਈ ਕੀਤੀ ਗਈ ਹੈ। ਅਸੀਂ ਕਈ ਦਿਨਾਂ ਤੋਂ ਪਿੰਡਾਂ ‘ਚ ਜਾ ਕੇ ਕਿਸਾਨਾਂ ਨੂੰ ਇਸ ਸਬੰਧੀ ਜਾਗਰੂਕ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਬਹੁਤ ਘੱਟ ਮਾਮਲੇ ((Stubble Burning) ਸਾਹਮਣੇ ਆਏ ਹਨ।