July 7, 2024 3:37 am
Stubble Burning

Stubble Burning: ਪੰਜਾਬ ਸਰਕਾਰ ਵੱਲੋਂ ਪਰਾਲੀ ਸਾੜਨ ਦੀ ਸਮੱਸਿਆ ਦੇ ਹੱਲ ਲਈ 500 ਕਰੋੜ ਰੁਪਏ ਦੀ ਯੋਜਨਾ

ਚੰਡੀਗੜ੍ਹ, 26 ਜੂਨ 2024: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਫਸਲ ਦੀ ਰਹਿੰਦ-ਖੂੰਹਦ ਸਾੜਨ (Stubble Burning) ਦੀਆਂ ਘਟਨਾਵਾਂ ਨੂੰ ਰੋਕਣ ਲਈ ਝੋਨੇ ਦੀ ਕਟਾਈ ਦੇ ਸੀਜ਼ਨ-2024 ਦੌਰਾਨ ਪਰਾਲੀ ਦੇ ਸਹੀ ਪ੍ਰਬੰਧਨ ਲਈ ਮਸ਼ੀਨਰੀ ਆਦਿ ਲਈ 500 ਕਰੋੜ ਰੁਪਏ ਦੀ ਦੀ ਯੋਜਨਾ ਤਿਆਰ ਕੀਤੀ ਹੈ | ਇਸਦੀ ਜਾਣਕਾਰੀ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦਿੱਤੀ ਹੈ |

ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਨੂੰ ਸਾਉਣੀ ਸੀਜ਼ਨ-2024 ਦੌਰਾਨ ਫਸਲ ਦੇ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ‘ਤੇ ਸਬਸਿਡੀ ਲਾਭ ਲੈਣ ਲਈ 21511 ਅਰਜ਼ੀਆਂ ਪ੍ਰਾਪਤ ਹੋਈਆਂ ਹਨ ਅਤੇ ਕਿਸਾਨਾਂ ਨੇ 63697 ਮਸ਼ੀਨਾਂ ਲਈ ਅਰਜ਼ੀਆਂ ਦਿੱਤੀਆਂ ਹਨ। ਕਿਸਾਨ ਸੀ.ਆਰ.ਐਮ. ਮਸ਼ੀਨਰੀ ‘ਤੇ 50 ਫ਼ੀਸਦ ਸਬਸਿਡੀ ਦਾ ਲਾਭ ਲੈ ਸਕਦੇ ਹਨ | ਜਾਰੀ ਨਿਯਮਾਂ ਮੁਤਾਬਕ ਸਹਿਕਾਰੀ ਸੁਸਾਇਟੀਆਂ, ਐਫ.ਪੀ.ਓਜ਼ ਤੇ ਪੰਚਾਇਤਾਂ 80 ਫ਼ੀਸਦੀ ਸਬਸਿਡੀ ਦਾ ਲਾਭ ਲੈ ਸਕਦੇ ਹਨ |

ਇਸ ਸੰਬੰਧੀ (Stubble Burning) ਸਮਾਰਟ ਸੀਡਰ, ਹੈਪੀ ਸੀਡਰ, ਪੈਡੀ ਸਟਾਰਅ ਚੌਪਰ, ਸ਼੍ਰੈਡਰ, ਮਲਚਰ,ਸੁਪਰ ਐਸ.ਐਮ.ਐਸ, ਸੁਪਰ ਸੀਡਰ, ਹਾਈਡ੍ਰੌਲਿਕ ਰੀਵਰਸੀਵਲ ਮੋਲਡ ਬੋਰਡ ਪਲੌਅ ਅਤੇ ਜ਼ੀਰੋ ਟਿੱਲ ਡਰਿੱਲ ਆਦਿ ਮਸ਼ੀਨਰੀਆਂ ਸਬਸਿਡੀ ‘ਤੇ ਉਪਲਬੱਧ ਹੈ | ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ 2018-19 ਤੋਂ 2023 ਤੱਕ ਕੁੱਲ 1,30,000 ਸੀ.ਆਰ.ਐਮ. ਮਸ਼ੀਨਾਂ ਦਿੱਤੀਆਂ ਗਈਆਂ ਹਨ |