Site icon TheUnmute.com

ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ ਕਰਨ ਦੇ ਮੁੱਦੇ ‘ਤੇ ਵਿਦਿਆਰਥੀ ਜਥੇਬੰਦੀਆਂ ਵੱਲੋਂ ਕੇਂਦਰ ਖ਼ਿਲਾਫ ਰੋਸ ਪ੍ਰਦਰਸ਼ਨ

Panjab University

ਚੰਡੀਗੜ੍ਹ 09 ਜੂਨ 2022: ਪੰਜਾਬ ਯੂਨੀਵਰਸਿਟੀ (Panjab University) ਦੇ ਕੇਂਦਰੀਕਰਨ ਕਰਨ ਦਾ ਮੁੱਦਾ ਕਾਫ਼ੀ ਭਖਿਆ ਹੋਇਆ ਹੈ | ਇਸ ਮੁਦੇ ਨੂੰ ਲੈ ਕੇ ਹੁਣ ਸੂਬੇ ਦੇ ਵਿਦਿਆਰਥੀਆਂ ਦਾ ਗੁੱਸਾ ਵੀ ਵਧਦਾ ਜਾ ਰਿਹਾ ਹੈ। ਮੋਦੀ ਸਰਕਾਰ ਦੀ ਕੇਂਦਰੀਕਰਨ ਨੀਤੀ ਖ਼ਿਲਾਫ਼ ਅੱਜ ਮੁਹਾਲੀ ਵਿੱਚ ਪੰਜਾਬ ਦੇ 9 ਵਿਦਿਆਰਥੀ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਭਾਰਤੀ ਜਨਤਾ ਪਾਰਟੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।

ਇਸ ਦੌਰਾਨ ਵਿਦਿਆਰਥੀਆਂ ਦਾ ਕਹਿਣਾ ਹੈ ਕਿ ਮੋਦੀ ਸਰਕਾਰ ਸੂਬੇ ਦੇ ਹੱਕਾਂ ਦਾ ਲਗਾਤਾਰ ਘਾਣ ਕਰ ਰਹੀ ਹੈ। ਸੂਬੇ ਦੀ ਯੂਨੀਵਰਸਿਟੀ ਦਾ ਕੇਂਦਰੀਕਰਨ ਕਰਕੇ ਉਹ ਇਸ ਨੂੰ ਆਪਣੇ ਅਧੀਨ ਲੈ ਰਹੇ ਹਨ। ਇਸੇ ਲਈ ਅੱਜ ਪੰਜਾਬ ਦੇ 9 ਵਿਦਿਆਰਥੀ ਜਥੇਬੰਦੀਆਂ ਰੋਸ ਪ੍ਰਦਰਸ਼ਨ ਕਰ ਰਹੀਆਂ ਹਨ। ਇਸ ਤੋਂ ਬਾਅਦ ਅਸੀਂ ਕੇਂਦਰ ਸਰਕਾਰ ਨੂੰ ਮੰਗ ਪੱਤਰ ਵੀ ਦੇਵਾਂਗੇ ਕਿ ਉਹ ਕੇਂਦਰੀਕਰਨ ਬੰਦ ਕਰੇ। ਅਸੀਂ ਪੰਜਾਬ ਸਰਕਾਰ ਨੂੰ ਇਹ ਵੀ ਚੇਤਾਵਨੀ ਦਿੰਦੇ ਹਾਂ ਕਿ ਉਹ ਯੂਨੀਵਰਸਿਟੀ ਦਾ ਵਿੱਤੀ ਭੱਤਾ ਖੁਦ ਚੁੱਕਣ ਤਾਂ ਜੋ ਕੇਂਦਰ ਕੋਲ ਇਸ ਦੀ ਕੋਈ ਦਲੀਲ ਨਾ ਹੋਵੇ।

Exit mobile version