Panjab University

ਪੰਜਾਬ ਯੂਨੀਵਰਸਿਟੀ ਦੇ ਕਾਲਜਾਂ ‘ਚ ਵਿਦਿਆਰਥੀ ਯੂਨੀਅਨ ਚੋਣਾਂ ਦਾ ਐਲਾਨ

ਚੰਡੀਗੜ੍ਹ, 22 ਅਗਸਤ 2025: ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਦੇ ਕਾਲਜ਼ਾਂ ‘ਚ ਵਿਦਿਆਰਥੀ ਯੂਨੀਅਨ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ | ਪੰਜਾਬ ਯੂਨੀਵਰਸਿਟੀ ਮੁਤਾਬਕ ਸ਼ਹਿਰ ਦੇ 11 ਕਾਲਜਾਂ ‘ਚ 3 ਸਤੰਬਰ 2025 ਨੂੰ ਵਿਦਿਆਰਥੀ ਯੂਨੀਅਨ ਚੋਣਾਂ ਕਰਵਾਈਆਂ ਜਾਣਗੀਆਂ। ਨਾਮਜ਼ਦਗੀ ਪ੍ਰਕਿਰਿਆ 27 ਅਗਸਤ ਨੂੰ ਹੋਵੇਗੀ। ਇਸ ਸੰਬੰਧੀ ਜਾਣਕਾਰੀ ਡੀਐਸਡਬਲਯੂ ਪ੍ਰੋਫੈਸਰ ਅਮਿਤ ਚੌਹਾਨ ਨੇ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਕੇਂਦਰ ‘ਚ ਕਰਵਾਈ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ।

ਇਸ ਵਾਰ ਪੀਯੂ ਕੈਂਪਸ ‘ਚ ਕਾਰ ਰੈਲੀ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਗਈ ਹੈ। ਇਸਦੇ ਨਾਲ ਹੀ ਸਟਿੱਕਰ ਤੋਂ ਬਿਨਾਂ ਕੋਈ ਵੀ ਵਾਹਨ ਕੈਂਪਸ ‘ਚ ਦਾਖਲ ਨਹੀਂ ਹੋ ਸਕੇਗਾ। ਯੂਨੀਵਰਸਿਟੀ ਪ੍ਰਸ਼ਾਸਨ ਨੇ ਚੋਣ ਜ਼ਾਬਤਾ ਵੀ ਲਾਗੂ ਕਰ ਦਿੱਤਾ ਹੈ। ਹੁਣ ਕਿਸੇ ਨੂੰ ਵੀ ਕੈਂਪਸ ‘ਚ ਕਿਸੇ ਵੀ ਤਰ੍ਹਾਂ ਦਾ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ।

ਪੰਜਾਬ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦਾ ਸ਼ਡਿਊਲ ਮੁਤਾਬਕ 27 ਅਗਸਤ ਨੂੰ ਨਾਮਜ਼ਦਗੀ ਪ੍ਰਕਿਰਿਆ ਸਵੇਰੇ 9:30 ਵਜੇ ਤੋਂ 10:30 ਵਜੇ ਤੱਕ ਹੋਵੇਗੀ। ਇਸਦੇ ਨਾਲ ਹੀ ਨਾਮਜ਼ਦਗੀ ਪੱਤਰਾਂ ਦੀ ਜਾਂਚ ਸਵੇਰੇ 10:35 ਵਜੇ ਕੀਤੀ ਜਾਵੇਗੀ।

ਉਮੀਦਵਾਰਾਂ ਦੀ ਮੁੱਢਲੀ ਸੂਚੀ ਸਬੰਧਤ ਵਿਭਾਗਾਂ ‘ਚ 27 ਅਗਸਤ ਨੂੰ ਦੁਪਹਿਰ 12:00 ਵਜੇ ਪ੍ਰਦਰਸ਼ਿਤ ਕੀਤੀ ਜਾਵੇਗੀ ਅਤੇ ਇਤਰਾਜ਼ ਦੁਪਹਿਰ 12:30 ਵਜੇ ਤੋਂ 1:30 ਵਜੇ ਤੱਕ ਦਾਇਰ ਕਰਵਾ ਸਕਦੇ ਹਨ। ਇਸਦੇ ਨਾਲ ਹੀ ਚੋਣਾਂ ਲੜ ਰਹੇ ਉਮੀਦਵਾਰਾਂ ਦੀ ਸੂਚੀ ਸਵੇਰੇ 10:00 ਵਜੇ ਜਾਰੀ ਕਰ ਦਿੱਤੀ ਜਾਵੇਗੀ।

ਉਮੀਦਵਾਰ ਨਾਮ ਵਾਪਸ ਲੈਣ ਦੀ ਪ੍ਰਕਿਰਿਆ ਸਵੇਰੇ 10:30 ਵਜੇ ਤੋਂ ਦੁਪਹਿਰ 12:00 ਵਜੇ ਤੱਕ ਚੱਲੇਗੀ। ਚੋਣਾਂ ਲਈ ਅੰਤਿਮ ਉਮੀਦਵਾਰਾਂ ਦੀ ਸੂਚੀ 27 ਅਗਸਤ 2025 ਨੂੰ ਦੁਪਹਿਰ 2:30 ਵਜੇ ਜਾਰੀ ਕੀਤੀ ਜਾਵੇਗੀ। ਇਸਦੇ ਨਾਲ ਹੀ 3 ਸਤੰਬਰ 2025 ਵਾਲੇ ਦਿਨ ਵੋਟਿੰਗ ਸਵੇਰੇ 9:30 ਵਜੇ ਤੋਂ ਹੋਵੇਗੀ |

ਚੋਣਾਂ ‘ਚ ਉਮੀਦਵਾਰਾਂ ਲਈ ਬਣਾਏ ਨਿਯਮ

ਉਮੀਦਵਾਰ ਲਈ 75 ਫੀਸਦੀ ਹਾਜ਼ਰੀ ਹੋਣਾ ਲਾਜ਼ਮੀ ਹੈ।

ਕਿਸੇ ਵੀ ਵਿਸ਼ੇ ‘ਚ ਕੰਪਾਰਟਮੈਂਟ ਨਹੀਂ ਹੋਣਾ ਚਾਹੀਦਾ।

ਕੋਈ ਅਕਾਦਮਿਕ ਬੈਕਲਾਗ ਨਹੀਂ ਹੋਣਾ ਚਾਹੀਦਾ।

ਕੌਂਫੀਡੇਨੀਸਲ ਨਤੀਜਾ ਵੀ ਵੈਧ ਹੋਵੇਗਾ।

ਛਪਾਈ ਸਮੱਗਰੀ ਦੀ ਵਰਤੋਂ ਨਹੀਂ ਕੀਤੀ ਜਾਵੇਗੀ।

ਵਾਹਨਾਂ ‘ਤੇ ਕਿਸੇ ਵੀ ਤਰ੍ਹਾਂ ਦਾ ਸਟਿੱਕਰ ਜਾਂ ਪੋਸਟਰ ਲਗਾਉਣ ਦੀ ਇਜਾਜ਼ਤ ਨਹੀਂ ਹੋਵੇਗੀ।

ਜੇਕਰ ਕੋਈ ਫੜਿਆ ਜਾਂਦਾ ਹੈ, ਤਾਂ ਉਮੀਦਵਾਰ ਦੀ ਚੋਣ ‘ਤੇ ਫੈਸਲਾ ਲਿਆ ਜਾਵੇਗਾ।

Read More: ਪੰਜਾਬ ਯੂਨੀਵਰਸਿਟੀ ਨੇ ਆਪਣੇ ਪੜ੍ਹਾਈ ਪੂਰੀ ਨਹੀਂ ਕਰ ਪਾਉਣ ਵਾਲੇ ਵਿਦਿਆਰਥੀਆਂ ਨੂੰ ਦਿੱਤਾ ਖ਼ਾਸ ਮੌਕਾ

Scroll to Top