Site icon TheUnmute.com

Post Matric Scholarship: ਪੋਸਟ ਮੈਟ੍ਰਿਕ ਸਕਾਲਰਸ਼ਿਪ ਪੋਰਟਲ ‘ਤੇ ਵਿਦਿਆਰਥੀਆਂ ਜਲਦ ਕਰੋ ਅਪਲਾਈ, ਜਾਣੋ ਆਖ਼ਰੀ ਤਾਰੀਖ਼

Post Matric Scholarship 2025

ਚੰਡੀਗੜ੍ਹ, 06 ਜਨਵਰੀ 2025: Post Matric Scholarship Scheme: ਪੰਜਾਬ ਦੀ ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੀਆਂ ਪੱਛੜੀਆਂ ਸ਼੍ਰੇਣੀਆਂ (OBC), ਆਰਥਿਕ ਤੌਰ ‘ਤੇ ਪਛੜੀਆਂ ਸ਼੍ਰੇਣੀਆਂ (EBC), ਡੀਨੋਟੀਫਾਈਡ, ਨੋਮੇਡਿਕ ਕਬੀਲਿਆਂ ਨਾਲ ਸਬੰਧਤ ਵਿਦਿਆਰਥੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਅਪਲਾਈ ਕਰ ਸਕਦੇ ਹਨ।

ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਕਾਦਮਿਕ ਸਾਲ 2024-25 ਲਈ ਪ੍ਰਧਾਨ ਮੰਤਰੀ ਯਸ਼ਸਵੀ ਯੋਜਨਾ ਤਹਿਤ ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ ਨੂੰ ਪੱਛੜੀਆਂ ਸ਼੍ਰੇਣੀਆਂ (OBC), ਆਰਥਿਕ ਤੌਰ ‘ਤੇ ਪਛੜੀਆਂ ਸ਼੍ਰੇਣੀਆਂ (EBC) ਅਤੇ ਡੀ.ਐਨ.ਟੀ. ਵਿਦਿਆਰਥੀਆਂ ਲਈ ਪਹਿਲੀ ਵਾਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਪੋਰਟਲ ਖੋਲ੍ਹ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਾ ਮੌਕਾ ਹੈ, ਜਦੋਂ ਈਬੀਸੀ ਅਤੇ ਡੀਐਨਟੀ ਵਿਦਿਆਰਥੀਆਂ ਲਈ ਪਹਿਲੀ ਵਾਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਪੋਰਟਲ ਖੋਲ੍ਹਿਆ ਗਿਆ |

ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ ਹਦਾਇਤ ਕੀਤੀ ਹੈ ਕਿ ਇਸ ਪੋਰਟਲ ਯੋਗ ਵਿਦਿਆਰਥੀਆਂ ਵੱਲੋਂ ਅਪਲਾਈ ਕਰਨ, ਉਕਤ ਸੰਸਥਾਵਾਂ ਦੁਆਰਾ ਸਹੀ ਪ੍ਰਮਾਣੀਕਰਣ, ਅਧਿਕਾਰਤ ਸੰਸਥਾਵਾਂ ਵੱਲੋਂ ਮਨਜ਼ੂਰੀ ਅਤੇ ਵਿੱਤੀ ਮੱਦਦ ਦੀ ਸਮੇਂ ਸਿਰ ਵੰਡ ਕਰਕੇ ਸਕਾਲਰਸ਼ਿਪ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਸ਼ੁਰੂ ਕੀਤਾ ਜਾਵੇ |

ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿਦਿਆਰਥੀਆਂ ਲਈ 2024-25 ਲਈ ਸਕਾਲਰਸ਼ਿਪ (Post Matric Scholarship) ਪ੍ਰਕਿਰਿਆ ਦੇ ਤਹਿਤ ਮੁਫਤ ਸ਼ਿਪ ਕਾਰਡ ਲਈ ਅਪਲਾਈ ਕਰਨ ਦੀ ਆਖਰੀ ਤਾਰੀਖ਼ 15 ਫਰਵਰੀ 2025 ਤੈਅ ਕੀਤੀ ਹੈ। ਲੋੜੀਂਦੇ ਸੁਧਾਰਾਂ ਤੋਂ ਬਾਅਦ ਪ੍ਰਵਾਨਗੀ ਲਈ ਪੂਰੀ ਪ੍ਰਕਿਰਿਆ ਨੂੰ ਭੇਜਣ ਲਈ ਸੰਸਥਾਵਾਂ ਲਈ ਆਖਰੀ ਤਾਰੀਖ਼ 25 ਫਰਵਰੀ, 2025 ਹੈ।

ਇਸਦੇ ਨਾਲ ਹੀ ਸਕਾਲਰਸ਼ਿਪ ਲਈ ਲਾਈਨ ਵਿਭਾਗਾਂ/ਅਥਾਰਟੀ ਵਿਭਾਗਾਂ ਨੂੰ ਆਨਲਾਈਨ ਪ੍ਰਸਤਾਵ ਭੇਜਣ ਲਈ ਅਧਿਕਾਰਤ ਸੰਸਥਾਵਾਂ ਨੂੰ ਮਨਜ਼ੂਰੀ ਦੇਣ ਦੀ ਆਖਰੀ ਤਾਰੀਖ਼ 05 ਮਾਰਚ 2025 ਰੱਖੀ ਹੈ। ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਵਿਭਾਗ ਨੂੰ ਸਕਾਲਰਸ਼ਿਪ ਲਈ ਆਨਲਾਈਨ ਪ੍ਰਸਤਾਵ ਭੇਜਣ ਲਈ ਲਾਈਨ ਵਿਭਾਗਾਂ/ਅਥਾਰਟੀ ਵਿਭਾਗਾਂ ਦੀ ਆਖਰੀ ਤਾਰੀਖ਼ 10 ਮਾਰਚ 2025 ਹੈ।

ਮੰਤਰੀ ਡਾ. ਬਲਜੀਤ ਕੌਰ ਨੇ ਯੋਗ ਵਿਦਿਆਰਥੀਆਂ ਨੂੰ ਆਪਣੀ ਅਰਜ਼ੀ ਪ੍ਰਕਿਰਿਆ ਨੂੰ ਸਮੇਂ ਸਿਰ ਪੂਰਾ ਕਰਨ ਲਈ ਕਿਹਾ ਹੈ । ਉਨ੍ਹਾਂ ਨੇ ਨੋਡਲ ਅਫਸਰਾਂ ਅਤੇ ਸਾਰੇ ਲਾਗੂ ਵਿਭਾਗਾਂ ਨੂੰ ਵੀ ਨਿਰਦੇਸ਼ ਦਿੱਤੇ ਕਿ ਉਹ ਵਿਦਿਆਰਥੀਆਂ ਨੂੰ ਬਿਨੈ-ਪੱਤਰ ਦੀ ਪ੍ਰਕਿਰਿਆ ਬਾਰੇ ਮਾਰਗਦਰਸ਼ਨ ਕਰਨ ਲਈ ਸੰਸਥਾਵਾਂ ਦੀ ਸਹਾਇਤਾ ਲਈ ਸਰਗਰਮ ਕਦਮ ਚੁੱਕਣ ਅਤੇ ਯੋਗ ਵਿਦਿਆਰਥੀ ਵਜ਼ੀਫੇ ਲਈ ਸਮੇਂ ਸਿਰ ਅਪਲਾਈ ਕਰਨ ਨੂੰ ਯਕੀਨੀ ਬਣਾਉਣ ਲਈ ਉਪਾਅ ਕਰਨ।

ਉਨ੍ਹਾਂ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਵਿਭਾਗ ਦੇ ਜ਼ਿਲ੍ਹਾ ਪੱਧਰੀ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਸਕਾਲਰਸ਼ਿਪ ਸਕੀਮ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਅਤੇ ਸਮੇਂ ਸਿਰ ਫਾਲੋਅੱਪ ਨੂੰ ਯਕੀਨੀ ਬਣਾਇਆ ਜਾਵੇ।

Read More: Bill Liao Inam Pao Scheme: ਬਿੱਲ ਲਿਆਓ, ਇਨਾਮ ਪਾਓ’ ਸਕੀਮ ਨੂੰ ਮਿਲ ਰਿਹੈ ਭਰਵਾਂ ਹੁੰਗਾਰਾ

Exit mobile version