TheUnmute.com

ਵਿਦਿਆਰਥੀਆਂ ਲਈ ਵੱਡੀ ਖਬਰ, 20 ਦਸੰਬਰ ਤੋਂ 7 ਜਨਵਰੀ ਤੱਕ ਛੁੱਟੀਆਂ ਦਾ ਐਲਾਨ

ਚੰਡੀਗੜ੍ਹ 18 ਦਸੰਬਰ 2021: ਦਸੰਬਰ ਦਾ ਮਹੀਨਾ ਆਉਂਦੇ ਹੀ ਇੱਕ ਵਾਰ ਫਿਰ ਤੋਂ ਕਰੋਨਾ ਵਾਇਰਸ ਦਾ ਪ੍ਰਕੋਪ ਦਿਖਾਈ ਦੇਣਾ ਸ਼ੁਰੂ ਹੋ ਗਿਆ ਹੈ। ਚੰਡੀਗੜ੍ਹ ‘ਚ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ‘ਚ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸ ਨੂੰ ਦੇਖਦੇ ਹੋਏ ਪ੍ਰਸ਼ਾਸਨ ਨੇ ਵੱਡਾ ਫੈਸਲਾ ਲਿਆ ਹੈ। ਦਰਅਸਲ ਸਰਦੀਆਂ ਦੀਆਂ ਛੁੱਟੀਆਂ ਨੂੰ ਮੁੜ ਤਹਿ ਕਰਦਿਆਂ ਸ਼ਹਿਰ ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 20 ਦਸੰਬਰ ਤੋਂ 7 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਪਹਿਲਾਂ ਇਹ ਛੁੱਟੀਆਂ 27 ਦਸੰਬਰ ਤੋਂ 5 ਜਨਵਰੀ ਤੱਕ ਹੋਣੀਆਂ ਸਨ।

school

Exit mobile version