ਮੋਹਾਲੀ, 10 ਮਈ 2025: ਪੰਜਾਬ ਸਰਕਾਰ ਨੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਚੱਲ ਰਹੇ ਤਣਾਅ ਕਾਰਨ ਸੂਬੇ ਭਰ ਦੇ ਸਕੂਲ, ਕਾਲਜ਼ ਅਤੇ ਹੋਰ ਵਿੱਦਿਅਕ ਅਦਾਰੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਸਨ | ਇਸਦੇ ਨਾਲ ਹੀ ਯੂਨੀਵਰਸਿਟੀਆਂ ਦੀਆਂ ਪ੍ਰੀਖਿਆ ਵੀ ਮੁਲਤਵੀ ਕਰ ਦਿੱਤੀਆਂ ਗਈਆਂ ਸਨ | ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬਾਹਰੀ ਸੂਬਿਆਂ ਤੋਂ ਪੜ੍ਹਦੇ ਵਿਦਿਆਰਥੀਆਂ ਨੂੰ ਕੋਈ ਵੀ ਸੰਸਥਾ ਜ਼ਬਰਦਸਤੀ ਜਾਣ ਲਈ ਨਹੀਂ ਕਹਿ ਸਕਦੀ |
ਮੁੱਖ ਮੰਤਰੀ (CM Bhagwant Mann) ਨੇ ਕਿਹਾ ਕਿ ਕੋਈ ਵੀ ਸੰਸਥਾ ਵਿਦਿਆਰਥੀਆਂ ਨੂੰ ਜਾਣ ਲਈ ਮਜ਼ਬੂਰ ਨਹੀਂ ਕਰੇਗੀ | ਉਨ੍ਹਾਂ ਵਿਦਿਆਰਥੀਆਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਯੂਨੀਵਰਸਿਟੀ ਅਤੇ ਕਾਲਜ ਦੀ ਹੋਵੇਗੀ।ਉਨ੍ਹਾਂ ਦੱਸਿਆ ਇਸ ਸੰਬੰਧੀ ਸਾਰੇ ਪ੍ਰਾਈਵੇਟ ਤੇ ਸਰਕਾਰੀ ਕਾਲਜਾਂ ਅਤੇ ਯੂਨੀਵਰਸਿਟੀਆਂ ਲਈ ਐਡਵਾਇਜ਼ਰੀ ਜਾਰੀ ਕੀਤੀ ਹੈ |
ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਮੈਡੀਕਲ ਕਾਲਜ ਅੰਮ੍ਰਿਤਸਰ ਦਾ ਕਹਿਣਾ ਹੈ ਕਿ 14 ਤਾਰੀਖ਼ ਨੂੰ ਪੇਪਰ ਲੈਣੇ ਹਨ, ਉਨ੍ਹਾਂ ਕਿਹਾ ਕਿ ਅਜਿਹੇ ਹਲਾਤਾਂ ‘ਚ ਪੇਪਰ ਕਿਵੇਂ ਲੈ ਸਕਦੇ ਹਨ | ਉਹ ਵਿਦਿਆਰਥੀਆਂ ਨੂੰ ਪੇਪਰ ਦੇਣ ਲਈ ਮਜ਼ਬੂਰ ਨਹੀਂ ਕਰ ਸਕਦੇ | ਉਨ੍ਹਾਂ ਕਿਹਾ ਕਿ ਕੋਈ ਵੀ ਮੁਕਾਬਲਾ ਪ੍ਰੀਖਿਆ ਨੂੰ ਮੁਲਤਵੀ ਕੀਤੀ ਜਾਵੇ | ਮੁੱਖ ਮੰਤਰੀ ਨੇ ਕਿਹਾ ਜੇਕਰ ਅਜਿਹੀ ਸ਼ਿਕਾਇਤ ਜਾਂ ਜਾਣਕਾਰੀ ਮਿਲਦੀ ਹੈ ਤਾਂ ਉਸ ਸੰਸਥਾ ਖ਼ਿਲਾਫ ਕਾਰਵਾਈ ਕੀਤੀ ਜਾਵੇਗੀ |
Read More: Operation Sindoor: ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਜੰਮੂ-ਕਸ਼ਮੀਰ ‘ਚ ਸਾਰੇ ਸਕੂਲ, ਕਾਲਜ ਤੇ ਵਿਦਿਅਕ ਸੰਸਥਾਵਾਂ ਬੰਦ




