Site icon TheUnmute.com

ਪੰਜਾਬੀ ਯੂਨੀਵਰਸਿਟੀ ਲਈ ਗ੍ਰਾਂਟ ਹਾਸਲ ਕਰਨ ਲਈ ਵਿਦਿਆਰਥੀਆਂ, ਅਧਿਆਪਕਾਂ ਤੇ ਮੁਲਾਜ਼ਮਾਂ ਨੇ ਲਾਇਆ ਸਾਂਝਾ ਮੋਰਚਾ

Punjabi University

ਪਟਿਆਲਾ, 13 ਮਾਰਚ 2023: ਵਿੱਤੀ ਸੰਕਟ ਵਿੱਚ ਘਿਰੀ ਪੰਜਾਬੀ ਯੂਨੀਵਰਸਿਟੀ ਪਟਿਆਲਾ (Punjabi University) ਦਾ ਪੰਜਾਬ ਸਰਕਾਰ ਵੱਲੋਂ ਬਜਟ ਘਟਾਉਣ ਦੇ ਫੈਸਲੇ ਤੋਂ ਬਾਅਦ ਅੱਜ ਵਿਦਿਆਰਥੀ ਜਥੇਬੰਦੀਆਂ ਦੇ ਸੱਦੇ ‘ਤੇ ਅਧਿਆਪਕ, ਮੁਲਾਜ਼ਮ ਤੇ ਵਿਦਿਆਰਥੀ ਜਥੇਬੰਦੀਆਂ ਵਲੋਂ ਯੂਨੀਵਰਸਿਟੀ ਨੂੰ ਬਚਾਉਣ ਲਈ ਪੰਜਾਬੀ ਯੂਨੀਵਰਸਿਟੀ ਬਚਾਓ ਮੋਰਚਾ ਦਾ ਗਠਨ ਕਰਕੇ ਪੰਜਾਬ ਸਰਕਾਰ ਖਿਲਾਫ਼ ਲੜੀਵਾਰ ਸੰਘਰਸ਼ ਦਾ ਫੈਸਲਾ ਕੀਤਾ ਗਿਆ ।

ਯੂਨੀਵਰਸਿਟੀ (Punjabi University) ਦੇ ਸਾਰੇ ਵਿਭਾਗਾਂ ਨੂੰ ਬੰਦ ਕਰਕੇ ਪੰਜਾਬੀ ਯੂਨੀਵਰਸਿਟੀ ਦੇ ਮੁੱਖ ਗੇਟ ‘ਤੇ ਇਕੱਠੇ ਹੋਏ ਯੂਨੀਵਰਸਿਟੀ ਬਚਾਓ ਮੋਰਚੇ ਵੱਲੋਂ ਸਰਕਾਰ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕਰਕੇ ਯੂਨੀਵਰਸਿਟੀ ਨੂੰ ਗ੍ਰਾਂਟ ਜਾਰੀ ਕਰਨ ਦੀ ਮੰਗ ਕੀਤੀ ਗਈ ਹੈ | ਇਸ ਮੋਰਚੇ ਵਲੋਂ ਮੰਗ ਕੀਤੀ ਕਿ ਸਰਕਾਰ ਹਰ ਸਾਲ ਪੰਜਾਬੀ ਯੂਨੀਵਰਸਿਟੀ ਨੂੰ ਲੋੜ ਮੁਤਾਬਕ ਗ੍ਰਾਂਟ ਜਾਰੀ ਕਰੇ ਤੇ ਇਸਦਾ ਸਾਰਾ ਕਰਜਾ ਤੁਰੰਤ ਮੁਆਫ਼ ਕਰੇ |

ਮੋਰਚੇ ਦੇ ਆਗੂਆਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਯੂਨੀਵਰਸਿਟੀ ਦੇ ਸੰਕਟ ਦਾ ਹੱਲ ਨਹੀਂ ਕਰਦੀ ਤਾਂ ਆਮ ਆਦਮੀ ਪਾਰਟੀ ਦੇ ਕਿਸੇ ਵੀ ਵਿਧਾਇਕ ਨੂੰ ਯੂਨੀਵਰਸਿਟੀ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ ਤੇ ਓਹਨਾਂ ਦਾ ਘਿਰਾਓ ਕੀਤਾ ਜਾਵੇਗਾ।ਇਸਦੇ ਨਾਲ਼ ਹੀ ਸਭ ਕੰਸਟੀਚਿਊਐਂਟ ਕਾਲਜਾਂ, ਰਿਜਨਲ ਸੈਂਟਰਾਂ ਤੇ ਨੇਬਰਹੁੱਡ ਕੈਂਪਸਾਂ ਵੱਲੋਂ ਵੀ ਇਸ ਰੋਸ ਪ੍ਰਦਰਸ਼ਨ ਵਿੱਚ ਸਮੂਲੀਅਤ ਕੀਤੀ |

Exit mobile version