TheUnmute.com

ਰੂਸ-ਯੂਕਰੇਨ ਯੁੱਧ ਦੌਰਾਨ ਵਾਪਸ ਪਰਤੇ ਵਿਦਿਆਰਥੀਆਂ ਨੂੰ ਵਿਦੇਸ਼ੀ ਮੈਡੀਕਲ ਗ੍ਰੈਜੂਏਟ ਪ੍ਰੀਖਿਆ ‘ਚ ਸ਼ਾਮਲ ਹੋਣ ਦੀ ਦਿੱਤੀ ਇਜਾਜ਼ਤ

ਚੰਡੀਗੜ੍ਹ 29 ਜੁਲਾਈ 2022: ਵਿਦੇਸ਼ਾਂ ‘ਚ ਮੈਡੀਕਲ ਦੀ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ | ਭਾਰਤੀ ਵਿਦਿਆਰਥੀ ਜੋ ਆਪਣੇ ਅੰਡਰ ਗਰੈਜੂਏਟ ਮੈਡੀਕਲ ਕੋਰਸ ਦੇ ਆਖ਼ਰੀ ਸਾਲ ਵਿੱਚ ਸਨ ਅਤੇ ਕਰੋਨਾ ਮਹਾਂਮਾਰੀ ਜਾਂ ਰੂਸ-ਯੂਕਰੇਨ ਯੁੱਧ ਕਾਰਨ ਭਾਰਤ ਪਰਤੇ ਸਨ। ਉਹਨਾਂ ਨੂੰ ਵਿਦੇਸ਼ੀ ਮੈਡੀਕਲ ਗ੍ਰੈਜੂਏਟ ਪ੍ਰੀਖਿਆ/FMGE ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਜਾਵੇਗੀ।

ਹਾਲਾਂਕਿ, 30 ਜੂਨ ਜਾਂ ਇਸ ਤੋਂ ਪਹਿਲਾਂ ਕੋਰਸ ਪੂਰਾ ਕਰਨ ਦਾ ਪ੍ਰਮਾਣ ਪੱਤਰ ਦੇਣ ਵਾਲੇ ਇਨ੍ਹਾਂ ਵਿਦਿਆਰਥੀਆਂ ਨੂੰ ਵਿਦੇਸ਼ੀ ਮੈਡੀਕਲ ਗ੍ਰੈਜੂਏਟ ਪ੍ਰੀਖਿਆ ਵਿਚ ਸ਼ਾਮਿਲ ਹੋਣ ਦੀ ਇਜਾਜ਼ਤ ਦਿੱਤੀ ਜਾਵੇਗੀ। ਨੈਸ਼ਨਲ ਮੈਡੀਕਲ ਕਮਿਸ਼ਨ (NMC) ਨੇ ਇਸ ਬਾਰੇ ਅਧਿਕਾਰਤ ਐਲਾਨ ਕੀਤਾ ਹੈ।

Exit mobile version