Rao Narbir Singh

ਆਪ੍ਰੇਸ਼ਨ ਸਿੰਦੂਰ ਦੀ ਸਫਲਤਾ ਭਾਰਤੀ ਫੌਜਾਂ ਦੀ ਬਹਾਦਰੀ ਦੀ ਗਾਥਾ: ਰਾਓ ਨਰਬੀਰ ਸਿੰਘ

ਹਰਿਆਣਾ, 13 ਮਈ 2025: ਹਰਿਆਣਾ ਦੇ ਕੈਬਿਨਟ ਮੰਤਰੀ ਰਾਓ ਨਰਬੀਰ ਸਿੰਘ ਨੇ ਕਿਹਾ ਕਿ ਆਪ੍ਰੇਸ਼ਨ ਸਿੰਦੂਰ (Operation Sindoor) ਦੀ ਸਫਲਤਾ ਭਾਰਤੀ ਹਥਿਆਰਬੰਦ ਫੌਜਾਂ ਦੀ ਬਹਾਦਰੀ ਅਤੇ ਵੀਰਤਾ ਦੀ ਇੱਕ ਹੋਰ ਗਾਥਾ ਹੈ। ਜਿਸ ਤਰ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਹਿਲਗਾਮ ‘ਚ ਕਤਲੇਆਮ ਕਰਨ ਵਾਲੇ ਅੱ.ਤ.ਵਾ.ਦੀ.ਆਂ ਨੂੰ ਧੀਰਜ ਨਾਲ ਰਣਨੀਤੀ ਬਣਾ ਕੇ ਅਤੇ ਢੁਕਵਾਂ ਜਵਾਬ ਦੇ ਕੇ ਆਪਣੇ ਆਪ ਨੂੰ ਇੱਕ ਵਿਸ਼ਵ ਨੇਤਾ ਵਜੋਂ ਦਰਸਾਇਆ ਹੈ। ਇਹ ਇੱਕ ਸ਼ਲਾਘਾਯੋਗ ਕੰਮ ਹੈ।

ਰਾਓ ਨਰਬੀਰ ਸਿੰਘ ਨੇ ਕਿਹਾ ਕਿ ਹਰਿਆਣਾ ਸਰਕਾਰ ਫੌਜੀ ਜਵਾਨਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਭਲਾਈ ਲਈ ਵਚਨਬੱਧ ਹੈ। ਸਾਲ 2016 ‘ਚ ਫੌਜੀ ਅਤੇ ਅਰਧ ਸੈਨਿਕ ਭਲਾਈ ਦਾ ਇੱਕ ਵੱਖਰਾ ਵਿਭਾਗ ਬਣਾਇਆ ਗਿਆ ਹੈ। ਰੱਖਿਆ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਸ ਵਿਭਾਗ ‘ਚ ਕੰਮ ਕਰਨ ਵਾਲੇ ਅਧਿਕਾਰੀਆਂ ਦੀ ਸੇਵਾਮੁਕਤੀ ਦੀ ਉਮਰ 58 ਸਾਲ ਤੋਂ ਵਧਾ ਕੇ 60 ਸਾਲ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੰਗ ਦੌਰਾਨ ਅਤੇ ਆਈਈਡੀ ਧਮਾਕਿਆਂ ‘ਚ ਮਾਰੇ ਗਏ ਰੱਖਿਆ ਕਰਮਚਾਰੀਆਂ ਅਤੇ ਕੇਂਦਰੀ ਅਰਧ ਸੈਨਿਕ ਪੁਲਿਸ ਬਲ ਦੇ ਜਵਾਨਾਂ ਨੂੰ ਦਿੱਤੀ ਜਾਣ ਵਾਲੀ ਐਕਸ-ਗ੍ਰੇਸ਼ੀਆ ਰਕਮ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕਰ ਦਿੱਤੀ ਗਈ ਹੈ।

ਉਨ੍ਹਾਂ ਕਿਹਾ ਕਿ ਅਕਤੂਬਰ 2014 ਤੋਂ ਹੁਣ ਤੱਕ 410 ਸ਼ਹੀਦਾਂ ਦੇ ਆਸ਼ਰਿਤਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਜਾ ਚੁੱਕੀਆਂ ਹਨ। ਸਾਲ 2024-25 ਲਈ ਫੌਜੀ ਅਤੇ ਅਰਧ ਸੈਨਿਕ ਭਲਾਈ ਵਿਭਾਗ ਲਈ 13540.52 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ। ਪਲਵਲ, ਪਾਣੀਪਤ, ਝੱਜਰ, ਨੂਹ, ਫਤਿਹਾਬਾਦ, ਜੀਂਦ, ਨਾਰਨੌਲ ਅਤੇ ਰੇਵਾੜੀ ‘ਚ ਏਕੀਕ੍ਰਿਤ ਸੈਨਿਕ ਸਦਨ ​​ਦੇ ਨਿਰਮਾਣ ਦੇ ਪ੍ਰਸਤਾਵ ‘ਤੇ ਵੀ ਕੰਮ ਕੀਤਾ ਜਾਵੇਗਾ।

ਦੇਹਰਾਦੂਨ ਦੇ ਨੈਸ਼ਨਲ ਇੰਡੀਅਨ ਮਿਲਟਰੀ ਕਾਲਜ ‘ਚ ਪੜ੍ਹ ਰਹੇ ਹਰਿਆਣਾ ਦੇ ਵਿਦਿਆਰਥੀਆਂ ਲਈ ਸਕਾਲਰਸ਼ਿਪ ਦੀ ਰਕਮ 1 ਅਪ੍ਰੈਲ, 2017 ਤੋਂ 35,000 ਰੁਪਏ ਤੋਂ ਵਧਾ ਕੇ 50,000 ਰੁਪਏ ਸਾਲਾਨਾ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਰੱਖਿਆ ਅਕੈਡਮੀ ਤੋਂ ਸਿਖਲਾਈ ਸਫਲਤਾਪੂਰਵਕ ਪੂਰੀ ਕਰਨ ਤੋਂ ਬਾਅਦ ਕਮਿਸ਼ਨ ਪ੍ਰਾਪਤ ਕਰਨ ਵਾਲੇ ਹਰਿਆਣਾ ਦੇ ਅਧਿਕਾਰੀਆਂ ਨੂੰ ਇੱਕ ਲੱਖ ਰੁਪਏ ਦਾ ਵਜ਼ੀਫ਼ਾ ਵੀ ਦਿੱਤਾ ਜਾਂਦਾ ਹੈ। ਰਾਓ ਨਰਬੀਰ ਸਿੰਘ ਨੇ ਕਿਹਾ ਕਿ ਇਸੇ ਤਰ੍ਹਾਂ, ਡਿਊਟੀ ਪ੍ਰਤੀ ਸਮਰਪਣ ਲਈ ਫੌਜ ਮੈਡਲ ਅਤੇ ਵਿਸ਼ਿਸ਼ਟ ਸੇਵਾ ਮੈਡਲ ਲਈ ਦਿੱਤੀ ਜਾਣ ਵਾਲੀ ਇੱਕਮੁਸ਼ਤ ਰਕਮ ਸਾਲ 2014 ਤੋਂ ਵਧਾ ਕੇ 1,75000 ਰੁਪਏ ਕਰ ਦਿੱਤੀ ਹੈ।

Read More: ਕੈਬਨਿਟ ਮੰਤਰੀ ਅਨਿਲ ਵਿਜ ਨੇ ਪਾਕਿਸਤਾਨ ਵੱਲੋਂ ਕੀਤੀ ਜਾ ਰਹੀ ਜੰਗਬੰਦੀ ਦੀ ਉਲੰਘਣਾ ‘ਤੇ ਸਖ਼ਤ ਪ੍ਰਤੀਕਿਰਿਆ ਦਿੱਤੀ

Scroll to Top