July 4, 2024 5:44 pm
akali dal

ਸੁਖਬੀਰ ਬਾਦਲ ਦੀ ਅਗੁਵਾਈ ਹੇਠ ਜਥੇਦਾਰ ਸੁੱਚਾ ਸਿੰਘ ਛੋਟੇਪੁਰ ਅਕਾਲੀ ਦਲ ‘ਚ ਹੋਏ ਸ਼ਾਮਲ

ਚੰਡੀਗੜ੍ਹ 9 ਦਸੰਬਰ 2021 : ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir singh badal)ਦੀ ਅਗੁਵਾਈ ਹੇਠ ਜਥੇਦਾਰ ਸੁੱਚਾ ਸਿੰਘ ਵੀਰਵਾਰ ਨੂੰ ਛੋਟੇਪੁਰ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir singh badal)  ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਸੁੱਚਾ ਸਿੰਘ ਛੋਟੇਪੁਰ ਨੂੰ ਵੱਡੀ ਜ਼ਿੰਮੇਵਾਰੀ ਸੌਂਪਦਿਆਂ ਬਟਾਲਾ ਸੀਟ ਤੋਂ ਅਕਾਲੀ-ਬਸਪਾ ਗਠਜੋੜ ਦੇ ਉਮੀਦਵਾਰ ਦੇ ਨਾਲ-ਨਾਲ ਪਾਰਟੀ ਦਾ ਸੀਨੀਅਰ ਮੀਤ ਪ੍ਰਧਾਨ ਵੀ ਖੁੱਲ੍ਹੇ ਆਮ ਥਾਪਿਆ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸੁੱਚਾ ਸਿੰਘ ਛੋਟੇਪੁਰ ਦੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਵੱਡਾ ਹੁਲਾਰਾ ਮਿਲਿਆ ਹੈ।
ਦੱਸ ਦਈਏ ਕਿ ਸੁੱਚਾ ਸਿੰਘ ਛੋਟੇਪੁਰ ਇਸ ਤੋਂ ਪਹਿਲਾਂ ਸੁਰਜੀਤ ਸਿੰਘ ਬਰਨਾਲਾ ਦੀ ਸਰਕਾਰ ਵਿੱਚ ਮੰਤਰੀ ਰਹਿ ਚੁੱਕੇ ਹਨ। 2002 ਵਿੱਚ ਉਹ ਆਜ਼ਾਦ ਉਮੀਦਵਾਰ ਵਜੋਂ ਪੁਰਾਣੇ ਹਲਕਾ ਧਾਰੀਵਾਲ ਤੋਂ ਵਿਧਾਇਕ ਬਣੇ। ਇਸ ਤੋਂ ਇਲਾਵਾ ਉਹ ਕਈ ਅਹੁਦਿਆਂ ‘ਤੇ ਵੀ ਰਹਿ ਚੁੱਕੇ ਹਨ, ਉਨ੍ਹਾਂ ਦੇ ਅਕਾਲੀ ਦਲ ‘ਚ ਆਉਣ ਨਾਲ ਜ਼ਿਲ੍ਹਾ ਗੁਰਦਾਸਪੁਰ ਅੰਦਰ ਅਕਾਲੀ ਦਲ ਨੂੰ ਹੁਲਾਰਾ ਮਿਲ ਸਕਦਾ ਹੈ |