2 ਸਤੰਬਰ 2025: ਪੱਛਮੀ ਸੁਡਾਨ (Sudan) ਦੇ ਦਾਰਫੁਰ ਖੇਤਰ ਵਿੱਚ ਜ਼ਮੀਨ ਖਿਸਕਣ ਨਾਲ ਤਬਾਹੀ ਮੱਚ ਗਈ ਹੈ। ਇਸ ਭਿਆਨਕ ਹਾਦਸੇ ਵਿੱਚ 1,000 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ। ਦੱਸ ਦੇਈਏ ਕਿ ਇਹ ਹਾਦਸਾ 31 ਅਗਸਤ ਨੂੰ ਮਾਰਾ ਪਹਾੜੀ ਖੇਤਰ ਵਿੱਚ ਵਾਪਰਿਆ ਸੀ, ਜਿੱਥੇ ਕਈ ਦਿਨਾਂ ਤੋਂ ਲਗਾਤਾਰ ਭਾਰੀ ਬਾਰਿਸ਼ (rain) ਹੋ ਰਹੀ ਸੀ। ਸੁਡਾਨ ਲਿਬਰੇਸ਼ਨ ਮੂਵਮੈਂਟ/ਆਰਮੀ ਨੇ ਸੋਮਵਾਰ (2 ਸਤੰਬਰ) ਨੂੰ ਇੱਕ ਬਿਆਨ ਜਾਰੀ ਕਰਕੇ ਇਸ ਘਟਨਾ ਦੀ ਪੁਸ਼ਟੀ ਕੀਤੀ।
ਸੰਗਠਨ ਨੇ ਕਿਹਾ ਕਿ ਇਸ ਭਿਆਨਕ ਦੁਖਾਂਤ ਵਿੱਚ ਪੂਰੇ ਪਿੰਡ ਦੇ ਲੋਕ ਮਾਰੇ ਗਏ ਸਨ ਅਤੇ ਸਿਰਫ਼ ਇੱਕ ਵਿਅਕਤੀ ਬਚਿਆ ਸੀ। ਮ੍ਰਿਤਕਾਂ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਅਤੇ ਬੱਚੇ ਵੀ ਸ਼ਾਮਲ ਹਨ। ਸੰਗਠਨ ਨੇ ਸੰਯੁਕਤ ਰਾਸ਼ਟਰ (ਯੂ.ਐਨ.) ਅਤੇ ਅੰਤਰਰਾਸ਼ਟਰੀ ਰਾਹਤ ਏਜੰਸੀਆਂ ਨੂੰ ਤੁਰੰਤ ਮਨੁੱਖੀ ਸਹਾਇਤਾ ਭੇਜਣ ਅਤੇ ਲਾਸ਼ਾਂ ਨੂੰ ਕੱਢਣ ਵਿੱਚ ਮਦਦ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪਿੰਡ ਪੂਰੀ ਤਰ੍ਹਾਂ ਮਲਬੇ ਹੇਠ ਦੱਬਿਆ ਹੋਣ ਕਾਰਨ ਰਾਹਤ ਅਤੇ ਬਚਾਅ ਕਾਰਜ ਬਹੁਤ ਮੁਸ਼ਕਲ ਹੁੰਦੇ ਜਾ ਰਹੇ ਹਨ।
Read More: ਜ਼ਮੀਨ ਖਿਸਕਣ ਕਾਰਨ ਕੁੱਝ ਸੈਨਿਕਾਂ ਸਮੇਤ ਤਿੰਨ ਲੋਕਾਂ ਦੀ ਮੌ.ਤ, 9 ਸੈਨਿਕ ਲਾਪਤਾ