Site icon TheUnmute.com

ਸੁਧੀਰ ਸੂਰੀ ਕਤਲ ਮਾਮਲਾ: ਅਦਾਲਤ ਨੇ ਸੰਦੀਪ ਸਿੰਘ ਨੂੰ 14 ਦਿਨ ਦੇ ਜੁਡੀਸ਼ੀਅਲ ਰਿਮਾਂਡ ‘ਤੇ ਭੇਜਿਆ

ਸੁਧੀਰ ਸੂਰੀ ਕਤਲ ਮਾਮਲਾ

ਅੰਮ੍ਰਿਤਸਰ 17 ਨਵੰਬਰ 2022: ਸ਼ਿਵ ਸੈਨਾ ਆਗੂ ਸੁਧੀਰ ਸੂਰੀ ਕਤਲ ਮਾਮਲੇ ‘ਚ ਦੋਸ਼ੀ ਸੰਦੀਪ ਸਿੰਘ ਨੂੰ ਰਿਮਾਂਡ ਖ਼ਤਮ ਹੋਣ ਉਪਰੰਤ ਭਾਰੀ ਸੁਰੱਖਿਆ ਹੇਠ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ | ਇਸ ਦੌਰਾਨ ਪੁਲਿਸ ਵਲੋਂ ਸੰਦੀਪ ਦਾ ਹੋਰ ਰਿਮਾਂਡ ਦੀ ਮੰਗ ਕੀਤੀ ਹੈ, ਅਦਾਲਤ ਨੇ ਸੰਦੀਪ ਸਿੰਘ ਨੂੰ 14 ਦਿਨ ਦੇ ਜੁਡੀਅਸ਼ਲ ਰਿਮਾਂਡ ‘ਤੇ ਭੇਜ ਦਿੱਤਾ ਹੈ |

ਇਸ ਦੌਰਾਨ ਸੰਦੀਪ ਸਿੰਘ ਦੇ ਵਕੀਲ ਭਗਵੰਤ ਸਿੰਘ ਸਿਆਲਕਾ ਨੇ ਦੱਸਿਆ ਕਿ ਪੁਲਿਸ ਵੱਲੋਂ ਫੋਨ ਕਾਲਿੰਗ ਦੇ ਨੰਬਰਾਂ ਦਾ ਹਵਾਲਾ ਦੇ ਕੇ ਹੋਰ ਰਿਮਾਂਡ ਹਾਸਲ ਕਰਨ ਦੀ ਕੋਸ਼ਿਸ਼ ਕੀਤੀ, ਪਰ ਅਦਾਲਤ ਨੇ 14 ਦਿਨ ਦੀ ਜੁਡੀਸ਼ੀਅਲ ਰਿਮਾਂਡ ‘ਤੇ ਭੇਜ ਦਿੱਤਾ ਹੈ |

Exit mobile version