Site icon TheUnmute.com

ਪੰਜਾਬ ‘ਚ ਗੰਨੇ ਦੀ ਪਿੜਾਈ 25 ਨਵੰਬਰ ਤੋਂ ਹੋਵੇਗੀ ਸ਼ੁਰੂ: ਗੁਰਮੀਤ ਸਿੰਘ ਖੁੱਡੀਆਂ

sugarcane

ਚੰਡੀਗੜ੍ਹ, 6 ਨਵੰਬਰ 2024: ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਨੇ ਸੂਬੇ ‘ਚ ਗੰਨੇ (sugarcane crushing)  ਦੀ ਪਿੜਾਈ 25 ਨਵੰਬਰ 2024 ਤੋਂ ਸ਼ੁਰੂ ਕੀਤੀ ਜਾਵੇਗੀ | ਖੇਤੀਬਾੜੀ ਮੰਤਰੀ ਨੇ ਇਹ ਐਲਾਨ ਪੰਜਾਬ ਰਾਜ ਸ਼ੂਗਰਕੇਨ ਕੰਟਰੋਲ ਬੋਰਡ ਦੀ ਬੈਠਕ ਦੀ ਪ੍ਰਧਾਨਗੀ ਦੌਰਾਨ ਕੀਤਾ ਹੈ |

ਇਸ ਸੰਬੰਧੀ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਸ ਸਾਲ ਪੰਜਾਬ ਵਿੱਚ ਗੰਨੇ ਦੀ ਫ਼ਸਲ ਹੇਠ ਰਕਬੇ ‘ਚ 5 ਫ਼ੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਾਲ ਇੱਕ ਲੱਖ ਹੈਕਟੇਅਰ ਰਕਬੇ ‘ਤੇ ਗੰਨੇ ਦੀ ਕਾਸ਼ਤ ਹੋਈ ਹੈ, ਜੋ ਕਿ ਪਿਛਲੇ ਸਾਲ ਦੇ 95,000 ਹੈਕਟੇਅਰ ਸੀ |

ਖੇਤੀਬਾੜੀ ਮੰਤਰੀ ਨੇ ਜਾਣਕਾਰੀ ਦਿੱਤੀ ਕਿ ਪੰਜਾਬ ‘ਚ 9 ਸਹਿਕਾਰੀ ਅਤੇ 6 ਨਿੱਜੀ ਖੰਡ ਮਿੱਲਾਂ ਸਮੇਤ ਕੁੱਲ 15 ਖੰਡ ਮਿੱਲਾਂ ਹਨ, ਇਨ੍ਹਾਂ ‘ਚ ਲਗਭਗ 700 ਲੱਖ ਕੁਇੰਟਲ ਗੰਨੇ ਦੀ ਪਿੜਾਈ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਇਸ ਸੀਜ਼ਨ ‘ਚ 62 ਲੱਖ ਕੁਇੰਟਲ ਖੰਡ ਦੇ ਉਤਪਾਦਨ ਦੀ ਸੰਭਾਵਨਾ ਹੈ |

ਇਸ ਬੈਠਕ ਦੌਰਾਨ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸੰਬੰਧਿਤ ਅਧਿਕਾਰੀਆਂ ਨੂੰ ਗੰਨੇ (sugarcane crushing) ਦੀ ਪਿੜਾਈ ਦਾ ਕੰਮ ਸ਼ੁਰੂ ਹੋਣ ਤੋਂ ਪਹਿਲਾਂ ਸਾਰੇ ਪ੍ਰਬੰਧ ਪੂਰੇ ਕਰਨ ਦੇ ਆਦੇਸ਼ ਦਿੱਤੇ ਹਨ | ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ‘ਚ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਣੀ ਚਾਹੀਦੀ | ਇਸਦੇ ਨਾਲ ਹੀ ਉਨ੍ਹਾਂ ਨੇ ਕਿਸਾਨਾਂ ਦੀ ਫਸਲ ਦੀ ਸਮੇਂ ਸਿਰ ਦੇ ਅਦਾਇਗੀ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ |

ਇਸ ਬੈਠਕ ਦੌਰਾਨ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ, ਪੰਜਾਬ ਖੇਤੀਬਾੜੀ ਕਮਿਸ਼ਨਰ ਮਿਸ ਨੀਲਿਮਾ, ਡਾਇਰੈਕਟਰ ਖੇਤੀਬਾੜੀ ਜਸਵੰਤ ਸਿੰਘ, ਕੇਨ ਕਮਿਸ਼ਨਰ, ਪੰਜਾਬ ਦਿਲਬਾਗ ਸਿੰਘ, ਸਕੱਤਰ ਖ਼ਰਚਾ ਵੀ.ਐਨ.ਜ਼ਾਦੇ, ਐਮ.ਡੀ. ਸ਼ੂਗਰਫੈੱਡ ਡਾ. ਸੇਨੂ ਦੁੱਗਲ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤਰੀ ਖੋਜ ਕੇਂਦਰ ਕਪੂਰਥਲਾ ਦੇ ਡਾਇਰੈਕਟਰ ਗੁਲਜ਼ਾਰ ਸਿੰਘ ਸੰਘੇੜਾ ਅਤੇ ਰਾਜ ਗੰਨਾ ਕੰਟਰੋਲ ਬੋਰਡ ਦੇ ਮੈਂਬਰ ਕਮਲ ਓਸਵਾਲ, ਕੁਨਾਲ ਯਾਦਵ, ਸ਼ੇਰ ਪ੍ਰਤਾਪ ਸਿੰਘ ਚੀਮਾ ਅਤੇ ਹੋਰ ਵੀ ਸ਼ਾਮਲ ਹੋਏ।

Exit mobile version