Site icon TheUnmute.com

ਆਲੀਵਾਲ : ਗੰਨਾਂ ਕਾਸ਼ਤਕਾਰਾਂ ਨੂੰ ਬਣਦੀ ਅਦਾਇਗੀ ਦਾ ਭੁਗਤਾਨ ਸਤੰਬਰ ਦੇ ਪਹਿਲੇ ਹਫਤੇ ਕੀਤਾ ਜਾਵੇਗਾ

ਗੰਨਾਂ ਕਾਸ਼ਤਕਾਰਾਂ ਨੂੰ ਬਣਦੀ

ਚੰਡੀਗੜ੍ਹ, 18 ਅਗਸਤ 2021 – ਪੰਜਾਬ ਵਿਚਲੀਆਂ ਸਹਿਕਾਰੀ ਖੰਡ ਮਿੱਲਾਂ ਵੱਲੋੋਂ ਗੰਨਾਂ ਕਾਸ਼ਤਕਾਰਾਂ ਨੂੰ ਬਣਦੀ ਕੁੱਲ ਅਦਾਇਗੀ ਦਾ ਭੁਗਤਾਨ ਸਤੰਬਰ ਦੇ ਪਹਿਲੇ ਹਫਤੇ ਤੱਕ ਕਰ ਦਿੱਤਾ ਜਾਵੇਗਾ। ਇਹ ਪ੍ਰਗਟਾਵਾ ਸ਼ੂਗਰਫੈਡ ਦੇ ਚੇਅਰਮੈਨ ਅਮਰੀਕ ਸਿੰਘ ਆਲੀਵਾਲ ਵੱਲੋਂ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਕੀਤਾ ਗਿਆ।

ਆਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਹਿਕਾਰਤਾ ਮੰਤਰੀ  ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ ਵਿੱਚ ਸਹਿਕਾਰਤਾ ਵਿਭਾਗ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੀ ਬਕਾਇਆ ਰਾਸ਼ੀ ਦੀ ਮੁਕੰਮਲ ਅਦਾਇਗੀ ਲਈ ਸਰਕਾਰ ਵੱਲੋੋਂ ਸਾਲ 2021-22 ਦੇ ਬਜਟ ਵਿੱਚ 300 ਕਰੋੋੜ ਰੁਪਏ ਦਾ ਪ੍ਰਾਵਧਾਨ ਕੀਤਾ ਗਿਆ ਹੈ।

ਸ਼ੂਗਰਫੈਡ ਦੇ ਚੇਅਰਮੈਨ ਨੇ ਦੱਸਿਆ ਕਿ ਸਹਿਕਾਰਤਾ ਮੰਤਰੀ ਦੇ ਯਤਨਾਂ ਸਦਕਾ ਸੂਬੇ ਵਿਚਲੀਆਂ 9 ਸਹਿਕਾਰੀ ਖੰਡ ਮਿੱਲਾਂ ਵੱਲੋੋਂ ਸਾਲ 2019-20 ਦੀ ਬਣਦੀ ਕੁੱਲ ਅਦਾਇਗੀ 486.24 ਕਰੋੜ ਰੁਪਏ ਪਹਿਲਾਂ ਹੀ ਗੰਨਾਂ ਕਾਸ਼ਤਕਾਰਾਂ ਨੂੰ ਕੀਤੀ ਜਾ ਚੁੱਕੀ ਹੈ ਅਤੇ ਸਾਲ 2020-21 ਦੀ ਬਣਦੀ ਕੁੱਲ ਅਦਾਇਗੀ 472.10 ਕਰੋੜ ਰੁਪਏ ਵਿੱਚੋੋਂ 417.33 ਕਰੋੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਅਤੇ ਬਕਾਇਆ ਰਹਿੰਦੀ 54.77 ਕਰੋੋੜ ਰੁਪਏ ਦੀ ਅਦਾਇਗੀ ਵਿੱਚੋੋਂ 45.00 ਕਰੋੋੜ ਰੁਪਏ ਦੀ ਰਾਸ਼ੀ ਜਾਰੀ ਕਰਨ ਦੀ ਵਿੱਤ ਵਿਭਾਗ ਵੱਲੋੋਂ ਮਨਜ਼ੂਰੀ ਦਿੱਤੀ ਗਈ ਹੈ ਅਤੇ ਇਸ ਦੀ ਅਦਾਇਗੀ ਸਤੰਬਰ ਦੇ ਪਹਿਲੇ ਹਫਤੇ ਗੰਨਾਂ ਕਾਸ਼ਤਕਾਰਾਂ ਨੂੰ ਕਰ ਦਿੱਤੀ ਜਾਵੇਗੀ।

ਆਲੀਵਾਲ ਨੇ ਇਹ ਵੀ ਦੱਸਿਆ ਗਿਆ ਕਿ ਕੇਂਦਰ ਸਰਕਾਰ ਵੱਲੋੋਂ ਸਹਿਕਾਰੀ ਖੰਡ ਮਿੱਲਾਂ ਦੀ ਸਾਲ 2019-20 ਦੀ ਐਕਸਪੋੋਰਟ ਸਬਸਿਡੀ ਅਤੇ ਬਫਰ ਸਟਾਕ ਸਬਸਿਡੀ ਦੀ ਲੱਗਭੱਗ 9.77 ਕਰੋੋੜ ਰੁਪਏ ਦੀ ਅਦਾਇਗੀ ਅਜੇ ਤੱਕ ਜਾਰੀ ਨਾ ਕੀਤੇ ਜਾਣ ਕਾਰਣ ਇਹ ਰਾਸ਼ੀ ਜਾਰੀ ਕਰਵਾਉਣ ਲਈ ਸਬੰਧਤ ਵਿਭਾਗ ਨਾਲ ਪਹੁੰਚ ਕੀਤੀ ਜਾ ਰਹੀ ਹੈ ਅਤੇ ਇਸ ਦੇ ਜਲਦੀ ਜਾਰੀ ਹੋਣ ਦੀ ਉਮੀਦ ਹੈ।

ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਗਿਆ ਕਿ ਸਹਿਕਾਰੀ ਖੰਡ ਮਿੱਲਾਂ ਵੱਲੋੋਂ ਭਾਰਤ ਸਰਕਾਰ ਵੱਲੋਂ ਜਾਰੀ ਕੀਤੀ ਜਾਂਦੀ ਸ਼ੂਗਰ ਐਕਸਪੋੋਰਟ ਸਬਸਿਡੀ ਅਤੇ ਬਫਰ ਸਟਾਕ ਸਬਸਿਡੀ ਦੀ ਰਾਸ਼ੀ ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਗੰਨੇ ਦੀ ਅਦਾਇਗੀ ਲਈ ਸਿੱਧੇ ਤੌਰ ‘ਤੇ ਗੰਨਾਂ ਕਾਸ਼ਤਕਾਰਾਂ ਦੇ ਖਾਤੇ ਵਿੱਚ ਤਬਦੀਲ ਕੀਤੀ ਜਾਂਦੀ ਹੈ ਅਤੇ ਬਕਾਇਆ ਰਹਿੰਦੀ 9.77 ਕਰੋੋੜ ਰੁਪਏ ਦੀ ਰਾਸ਼ੀ ਵੀ ਜਾਰੀ ਹੋੋਣ ਉਪਰੰਤ ਤੁਰੰਤ ਗੰਨਾਂ ਕਾਸ਼ਤਕਾਰਾਂ ਦੇ ਖਾਤੇ ਵਿੱਚ ਤਬਦੀਲ ਕਰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲਾਂ ਦੌੌਰਾਨ ਇਹ ਪਹਿਲੀ ਵਾਰ ਹੋੋਵੇਗਾ ਕਿ ਪਿੱਛਲੇ ਪਿੜਾਈ ਸੀਜ਼ਨ ਦੀ ਕੁੱਲ ਅਦਾਇਗੀ ਸਤੰਬਰ ਦੇ ਪਹਿਲੇ ਹਫਤੇ ਤੱਕ ਕਰ ਦਿੱਤੀ ਜਾਵੇਗੀ।

Exit mobile version