Site icon TheUnmute.com

ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ‘ਚ ਵਿਦਿਆਰਥੀ ਵੱਲੋਂ ਖੁਦਕੁਸ਼ੀ, ਵਿਦਿਆਰਥੀਆਂ ਨੇ ਕੀਤਾ ਰੋਸ਼ ਪ੍ਰਦਰਸ਼ਨ

Lovely Professional University

ਚੰਡੀਗੜ੍ਹ 21 ਸਤੰਬਰ 2022: ਜਲੰਧਰ ਦੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (Lovely Professional University) ਵਿੱਚ ਇੱਕ ਵਿਦਿਆਰਥੀ ਨੇ ਖੁਦਕੁਸ਼ੀ ਕਰ ਲਈ। ਜਿਸ ਤੋਂ ਬਾਅਦ ਵਿਦਿਆਰਥੀਆਂ ਨੇ ਭਾਰੀ ਗਿਣਤੀ ਵਿੱਚ ਇਕੱਠੇ ਹੋ ਕੇ ਵਿਰੋਧ ਪ੍ਰਦਰਸ਼ਨ ਵੀ ਕੀਤਾ ਗਿਆ | ਮ੍ਰਿਤਕ ਵਿਦਿਆਰਥੀ ਕੇਰਲ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ | ਇਸ ਦੀ ਅਧਿਕਾਰਤ ਤੌਰ ਤੇ ਪੁਸ਼ਟੀ ਕੀਤੀ ਜਾਣੀ ਬਾਕੀ ਹੈ।

ਦੱਸਿਆ ਜਾ ਰਿਹਾ ਹੈ ਕਿ ਵਿਦਿਆਰਥੀ ਏਜਿਨ ਐਸ ਦਿਲੀਪ ਕੁਮਾਰ ਦੇ ਪੁੱਤਰ ਦਿਲੀਪ ਕੁਮਾਰ ਦੇ ਕਮਰੇ ਵਿੱਚੋਂ ਇੱਕ ਸੁਸਾਈਡ ਨੋਟ ਵੀ ਮਿਲਿਆ ਹੈ। ਨੋਟ ‘ਚ ਮ੍ਰਿਤਕ ਵਿਦਿਆਰਥੀ ਨੇ ਇਕ ਪ੍ਰੋਫੈਸਰ ‘ਤੇ ਦੋਸ਼ ਲਗਾਇਆ ਹੈ | ਇਸ ਘਟਨਾ ਤੋਂ ਬਾਅਦ ਯੂਨੀਵਰਸਿਟੀ ਦੇ ਨਾਰਾਜ਼ ਵਿਦਿਆਰਥੀ ਹੋਸਟਲ ਤੋਂ ਬਾਹਰ ਆ ਗਏ ਅਤੇ ਰਾਤ ਭਰ ਹੰਗਾਮਾ ਕੀਤਾ।

 

Exit mobile version