July 5, 2024 7:46 am
Jalandhar

ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਵਿਦਿਆਰਥੀ ਵੱਲੋਂ ਖੁਦਕੁਸ਼ੀ, ਪੁਲਿਸ ਵੱਲੋਂ ਜਾਂਚ ਜਾਰੀ

ਚੰਡੀਗ੍ਹੜ 28 ਅਕਤੂਬਰ 2023: ਪੰਜਾਬ ਦੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐੱਲ.ਪੀ.ਯੂ.) ‘ਚ ਪੜ੍ਹ ਰਹੇ ਇੰਜੀਨੀਅਰਿੰਗ ਦੇ ਵਿਦਿਆਰਥੀ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ (Suicide) ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਮ੍ਰਿਤਕ ਦੀ ਪਛਾਣ ਹੈਦਰਾਬਾਦ ਦੇ ਰਹਿਣ ਵਾਲੇ ਵਰੁਣ ਕੁਮਾਰ ਸੁਬੂਧੀ ਵਜੋਂ ਹੋਈ ਹੈ। ਪੁਲਿਸ ਨੇ ਉਸ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਫਗਵਾੜਾ ਦੇ ਲੋਹ ਗੇਟ ਵਿਖੇ ਬਣੇ ਪੀਜੀ ਵਿੱਚ ਰਹਿੰਦਾ ਸੀਅਤੇ ਇਥੇ ਹੀ ਫਾਹਾ ਲੈ ਕੇ ਖੁਦਕੁਸ਼ੀ (Suicide) ਕਰ ਲਈ, ਪਰ ਮੌਕੇ ‘ਤੇ ਕੋਈ ਸੁਸਾਈਡ ਨੋਟ ਨਹੀਂ ਮਿਲਿਆ | ਪੁਲਿਸ ਦੀ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਵਿਦਿਆਰਥੀ ਡਿਪਰੈਸ਼ਨ ‘ਚ ਸੀ | ਫਿਲਹਾਲ ਪੁਲਿਸ ਨੇ ਸੀ.ਆਰ.ਪੀ.ਸੀ 174 ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਪਰਿਵਾਰ ਦੇ ਆਉਣ ਤੱਕ ਲਾਸ਼ ਨੂੰ ਸਿਵਲ ਹਸਪਤਾਲ ਫਗਵਾੜਾ ਵਿਖੇ ਮੋਰਚਰੀ ਵਿੱਚ ਰਖਵਾ ਦਿੱਤਾ ਹੈ |