suicide

ਜਲੰਧਰ ‘ਚ ਸਾਬਕਾ ਕਾਂਗਰਸੀ ਕੌਂਸਲਰ ਦੇ ਘਰ ਨੌਕਰਾਣੀ ਵੱਲੋਂ ਖੁਦਕੁਸ਼ੀ !, ਪੁਲਿਸ ਜਾਂਚ ‘ਚ ਜੁਟੀ

ਚੰਡੀਗੜ੍ਹ, 31 ਅਗਸਤ 2024: ਜਲੰਧਰ (Jalandhar) ‘ਚ ਸ਼ਿਵ ਵਿਹਾਰ ਨੇੜੇ ਸਾਬਕਾ ਕਾਂਗਰਸੀ ਕੌਂਸਲਰ ਰੋਹਨ ਸਹਿਗਲ ਦੇ ਘਰ ਕੰਮ ਕਰਨ ਵਾਲੀ ਨੌਕਰਾਣੀ ਵੱਲੋਂ ਕਥਿਤ ਤੌਰ ‘ਤੇ ਫਾਹਾ ਲੈ ਕੇ ਖੁਦਕੁਸ਼ੀ (suicide) ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਪਛਾਣ ਸੋਢਲ ਨਗਰ ਦੀ ਰਹਿਣ ਵਾਲੀ ਨਿਕਿਤਾ ਵਜੋਂ ਹੋਈ ਹੈ। ਮ੍ਰਿਤਕ ਨਿਕਿਤਾ ਉੱਤਰ ਪ੍ਰਦੇਸ਼ ਦੇ ਲਖਨਊ ਦਾ ਰਹਿਣ ਵਾਲੀ ਸੀ ਅਤੇ ਉਸਦਾ ਪਰਿਵਾਰ ਉੱਤਰ ਪ੍ਰਦੇਸ਼ ‘ਚ ਰਹਿੰਦਾ ਹੈ | ਜਾਣਕਾਰੀ ਮੁਤਾਬਕ ਮ੍ਰਿਤਕਾ ਜਲੰਧਰ ‘ਚ ਆਪਣੀ ਭੂਆ ਕੋਲ ਰਹਿ ਰਹੀ ਸੀ।

ਜਾਣਕਾਰੀ ਮੁਤਾਬਕ ਨਿਕਿਤਾ ਵਰਮਾ ਪਿਛਲੇ 5 ਸਾਲਾਂ ਤੋਂ ਇੱਥੇ ਕੰਮ ਕਰ ਰਹੀ ਸੀ। ਭੂਆ ਕ੍ਰਿਸ਼ਨਾ ਵਰਮਾ ਨੇ ਦੱਸਿਆ ਕਿ ਨਿਕਿਤਾ ਕਾਂਗਰਸੀ ਆਗੂ ਰੋਹਨ ਸਹਿਗਲ ਦੇ ਘਰ ਕੰਮ ਕਰਦੀ ਸੀ। ਸਵੇਰੇ ਸਾਨੂੰ ਫੋਨ ਆਇਆ ਕਿ ਤੁਹਾਡੀ ਬੇਟੀ ਨੇ ਖੁਦਕੁਸ਼ੀ (suicide) ਕਰ ਲਈ ਹੈ। ਜਿਸ ਤੋਂ ਬਾਅਦ ਉਹ ਤੁਰੰਤ ਮੌਕੇ ‘ਤੇ ਪਹੁੰਚੇ।

ਪਰਿਵਾਰ ਦਾ ਦੋਸ਼ ਹੈ ਕਿ ਉਨ੍ਹਾਂ ਦੀ ਬੇਟੀ ਦਾ ਕਤਲ ਕੀਤਾ ਗਿਆ ਹੈ। ਹਾਲਾਂਕਿ ਪਰਿਵਾਰ ਨੇ ਕਿਸੇ ‘ਤੇ ਇਹ ਦੋਸ਼ ਨਹੀਂ ਲਗਾਏ ਹਨ। ਪਰਿਵਾਰ ਦਾ ਕਹਿਣਾ ਹੈ ਕਿ ਮਾਮਲੇ ਦੀ ਪੁਲਿਸ ਤੋਂ ਜਾਂਚ ਹੋਣੀ ਚਾਹੀਦੀ ਹੈ। ਕ੍ਰਿਸ਼ਨਾ ਮੁਤਾਬਕ ਲੜਕੀ ਦੀ ਉਮਰ ਕਰੀਬ 22 ਸਾਲ ਹੈ ਅਤੇ ਬਜ਼ੁਰਗ ਬੀਬੀ ਦੀ ਦੇਖਭਾਲ ਕਰ ਰਹੀ ਸੀ। ਉਨ੍ਹਾਂ ਕਿਹਾ ਕਿ ਇੱਕ ਹਫ਼ਤਾ ਪਹਿਲਾਂ ਉਸਦੀ ਇੱਕ ਬਜ਼ੁਰਗ ਨਾਲ ਲੜਾਈ ਹੋ ਗਈ ਸੀ।

ਸਾਬਕਾ ਕੌਂਸਲਰ ਰੋਹਨ ਸਹਿਗਲ ਦੇ ਵਕੀਲ ਹਰਮਿੰਦਰ ਸਿੰਘ ਸੰਧੂ ਨੇ ਕਿਹਾ ਕਿ ਅਸੀਂ ਪੁਲਿਸ ਨੂੰ ਪੂਰਾ ਸਹਿਯੋਗ ਦੇ ਰਹੇ ਹਾਂ । ਸੀਸੀਟੀਵੀ ਵੀ ਪੁਲਿਸ ਨੂੰ ਸੌਂਪੇ ਗਏ ਹਨ। ਮੌਕੇ ਤੋਂ ਪ੍ਰਗਨੈਂਸੀ ਸਟ੍ਰਿਪ ਬਰਾਮਦ ਹੋਈ ਹੈ। ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਪੁਲਿਸ ਅਗਲੀ ਕਾਰਵਾਈ ਕਰੇਗੀ।

Scroll to Top