Sukhbir singh badal

ਸੁਖਬੀਰ ਬਾਦਲ ਤੇ ਹਰਸਿਮਰਤ ਕੌਰ ਬਾਦਲ ਨੇ ਸੰਸਦ ਦੇ ਬਾਹਰ ਤਖ਼ਤੀਆਂ ਫੜ ਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਕੀਤੀ ਮੰਗ

ਚੰਡੀਗੜ੍ਹ 10 ਦਸੰਬਰ 2022: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸੰਸਦ ਦੇ ਬਾਹਰ ਤਖ਼ਤੀਆਂ ਫੜ ਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਹੈ, ਇਸ ਦੌਰਾਨ ਉਨ੍ਹਾਂ ਨਾਲ ਬਲਵਿੰਦਰ ਸਿੰਘ ਭੂੰਦੜ ਵੀ ਮੌਜੂਦ ਰਹੇ । ਉਨ੍ਹਾਂ ਟਵੀਟ ਕੀਤਾ, ”ਜਦੋਂ ਮਨੁੱਖੀ ਅਧਿਕਾਰਾਂ ਦੇ ਸਿਧਾਂਤਾਂ ਦਾ ਪ੍ਰਚਾਰ ਕਰਦੇ ਹੋਏ ਬਿਲਕਿਸ ਬਾਨੋ ਦੇ ਬਲਾਤਕਾਰੀ ਅਤੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਕਾਤਲਾਂ ਨੂੰ ਰਿਹਾਅ ਕਰ ਦਿੱਤਾ ਜਾਂਦਾ ਹੈ ਤਾਂ ਭਾਰਤ ਸਰਕਾਰ ਸਾਡੇ ਬੰਦੀ ਸਿੰਘਾਂ (ਸਿੱਖ ਕੈਦੀਆਂ) ਲਈ ਬਰਾਬਰ ਦੀ ਹਮਦਰਦੀ ਕਿਉਂ ਨਹੀਂ ਦਿਖਾਉਂਦੀ?” | ਜਿਹੜੇ ਜੇਲ੍ਹਾਂ ਵਿੱਚ ਸੜ ਰਹੇ ਹਨ।

ਆਪਣੇ ਅਗਲੇ ਟਵੀਟ ਵਿੱਚ ਸੁਖਬੀਰ ਬਾਦਲ ਨੇ ਲਿਖਿਆ, “ਅੱਜ ਜਦੋਂ ਵਿਸ਼ਵ ਮਨੁੱਖੀ ਅਧਿਕਾਰ ਦਿਵਸ ਮਨਾ ਰਿਹਾ ਹੈ, ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭਾਰਤ ਸਰਕਾਰ ਤੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ (2019 ਵਿੱਚ) ਉੱਤੇ ਕੀਤੇ ਗਏ ਆਪਣੇ ਐਲਾਨ ਨੂੰ ਲਾਗੂ ਕਰਨ ਦੀ ਅਪੀਲ ਕਰਦਾ ਹਾਂ। ਬਿਨਾਂ ਕਿਸੇ ਦੇਰੀ ਦੇ ਬੰਦੀ ਸਿੰਘਾਂ ਦੀ ਰਿਹਾਈ ਦੇ ਹੁਕਮ ਜਾਰੀ ਕਰੋ, ਨਹੀਂ ਤਾਂ ਸਾਡੇ ਲਈ ਇਹ ਦਿਨ ਮਨਾਉਣ ਦਾ ਕੋਈ ਮਤਲਬ ਨਹੀਂ।

Bandi sikh

Scroll to Top