July 2, 2024 7:32 pm
Kamaldeep Kaur Rajoana

ਸੰਗਰੂਰ ਜ਼ਿਮਨੀ ਚੋਣ ਲਈ ਸੁਖਬੀਰ ਬਾਦਲ ਨੇ ਕਮਲਦੀਪ ਕੌਰ ਰਾਜੋਆਣਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ

ਚੰਡੀਗੜ੍ਹ 09 ਜੂਨ 2022: 23 ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਸਾਂਝੇ ਉਮੀਦਵਾਰ ਬੀਬਾ ਕਮਲਦੀਪ ਕੌਰ ਰਾਜੋਆਣਾ (Kamaldeep Kaur Rajoana) ਦੇ ਹੱਕ ‘ਚ ਚੋਣ ਪ੍ਰਚਾਰ ਕੀਤਾ | ਇਸ ਦੌਰਾਨ ਸੁਖਬੀਰ ਬਾਦਲ ਨੇ ਹਲਕਾ ਭਦੌੜ ਦੇ ਪਿੰਡ ਢਿਲਵਾਂ ਵਿਖੇ ਚੋਣ ਪ੍ਰਚਾਰ ਸਮਾਗਮ ‘ਚ ਹਾਜ਼ਰ ਸੰਗਤ ਨੂੰ ਸੰਬੋਧਨ ਕਰਦਿਆਂ ਜੇਲ੍ਹਾਂ ‘ਚ ਨਜ਼ਰਬੰਦ ਸਮੂਹ ਸਿੰਘਾਂ ਦੀ ਰਿਹਾਈ ਲਈ ਵੋਟਾਂ ਦੀ ਮੰਗ ਕੀਤੀ।