Sukhbir Badal

ਸੁਖਬੀਰ ਬਾਦਲ ਵੱਲੋਂ CM ਭਗਵੰਤ ਮਾਨ ਖ਼ਿਲਾਫ਼ ਮਾਣਹਾਨੀ ਦਾ ਮੁਕੱਦਮਾ ਦਰਜ

ਚੰਡੀਗੜ੍ਹ, 11 ਜਨਵਰੀ 2024: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Badal) ਅੱਜ ਸ੍ਰੀ ਮੁਕਤਸਰ ਸਾਹਿਬ ਦੀ ਅਦਾਲਤ ’ਚ ਪਹੁੰਚੇ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਖ਼ਿਲਾਫ਼ ਮਾਣਹਾਨੀ ਦਾ ਮੁਕੱਦਮਾ ਦਰਜ ਕੀਤਾ ਹੈ। ਜਿਕਰਯੋਗ ਹੈ ਕਿ ਸੁਖਬੀਰ ਬਾਦਲ ਨੇ ਭਗਵੰਤ ਮਾਨ ਨੂੰ ਮੁਆਫ਼ੀ ਮੰਗਣ ਲਈ 5 ਦਿਨਾਂ ਦਾ ਸਮਾਂ ਦਿੱਤਾ ਸੀ।

ਸੁਖਬੀਰ ਬਾਦਲ (Sukhbir Badal) ਨੇ 17 ਨਵੰਬਰ 2023 ਨੂੰ ਸੀਐਮ ਭਗਵੰਤ ਮਾਨ ਨੂੰ ਕਾਨੂੰਨੀ ਨੋਟਿਸ ਭੇਜਿਆ ਸੀ। ਇਸ ‘ਚ ਉਨ੍ਹਾਂ ਨੇ ਦਾਅਵਾ ਕੀਤਾ ਸੀ ਕਿ ਮੁੱਖ ਮੰਤਰੀ ਨੇ ਪਰਿਵਾਰ ਦੇ ਮਾਣ-ਸਨਮਾਨ ਸਬੰਧੀ ਕੂੜ ਪ੍ਰਚਾਰ ਕਰਕੇ ਢਾਹ ਲਗਾਈ ਹੈ। ਇਸ ਲਈ ਨੋਟਿਸ ਮਿਲਣ ਦੇ 5 ਦਿਨਾਂ ਵਿੱਚ ਮੁਆਫ਼ੀ ਮੰਗੀ ਜਾਵੇ। ਜੇਕਰ ਭਗਵੰਤ ਮਾਨ ਮੁਆਫ਼ੀ ਨਹੀਂ ਮੰਗਦੇ ਤਾਂ ਫਿਰ ਅਗਲੀ ਕਾਰਵਾਈ ਕਰਨ ਦੀ ਚਿਤਾਵਨੀ ਦਿੱਤੀ ਸੀ |

ਜਾਰੀ ਨੋਟਿਸ ਵਿੱਚ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ 1 ਨਵੰਬਰ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿੱਚ ਰੱਖੀ ਖੁੱਲ੍ਹੀ ਬਹਿਸ ਦੌਰਾਨ ਜਾਣਬੁੱਝ ਕੇ ਗਲਤ ਤੇ ਤੱਥਾਂ ਤੋਂ ਦੂਰ ਬਿਆਨਬਾਜ਼ੀ ਕਰਨ ਦਾ ਦਾਅਵਾ ਕੀਤਾ ਸੀ ਕਿ ਬਾਦਲ ਪਰਿਵਾਰ ਨੇ ਆਪਣੇ ਨਿੱਜੀ ਫਾਇਦੇ ਲਈ ਪੰਜਾਬ ਦੇ ਦਰਿਆਈ ਪਾਣੀਆਂ ਦੇ ਮਾਮਲੇ ਉਤੇ ਸੂਬੇ ਦੇ ਹਿੱਤਾਂ ਨਾਲ ਸਮਝੌਤਾ ਕੀਤਾ ਸੀ। ਬਾਦਲ ਪਰਿਵਾਰ ਤੇ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੂੰ ਬਦਨਾਮ ਕਰਨ ਲਈ ਹਰਿਆਣਾ ਵਿੱਚ ਬਾਦਲ ਪਰਿਵਾਰ ਦੇ ਬਾਲਾਸਰ ਫਾਰਮ ਹਾਊਸ ਤੱਕ ਖੇਤਾਂ ਦੀ ਸਿੰਜਾਈ ਲਈ ਪ੍ਰਾਈਵੇਟ ਨਹਿਰ ਖੁਦਵਾਉਣ ਦਾ ਦਾਅਵਾ ਕੀਤਾ ਸੀ।

Scroll to Top