ਰਾਮ ਰਹੀਮ

ਸੁਖਬੀਰ ਬਾਦਲ ਨੇ ਆਪਣੇ ਘਰ ਬੁਲਾ ਕੇ ਅਵਤਾਰ ਸਿੰਘ ਮੱਕੜ ਤੋਂ ਦਵਾਈ ਸੀ ਰਾਮ ਰਹੀਮ ਨੂੰ ਮੁਆਫ਼ੀ: ਰਾਜ ਕੁਮਾਰ ਵੇਰਕਾ

ਅਮ੍ਰਿਤਸਰ, 25 ਜਨਵਰੀ 2023: ਡੇਰਾ ਮੁਖੀ ਅਤੇ ਬਲਾਤਕਾਰ ਦੇ ਦੋਸ਼ ‘ਚ ਸਜਾ ਕੱਟ ਰਹੇ ਬਾਬਾ ਰਾਮ ਰਹੀਮ ਨੂੰ ਜੇਲ੍ਹ ਵਿੱਚੋਂ ਪੈਰੋਲ ਮਿਲਣ ਤੋਂ ਬਾਅਦ ਇਕ ਵਾਰ ਫਿਰ ਤੋਂ ਪੰਜਾਬ ਵਿਚ ਸਿਆਸਤ ਪੂਰੀ ਤਰਾਂ ਨਾਲ ਭਖਦੀ ਹੋਈ ਨਜ਼ਰ ਆ ਰਹੀ ਹੈ | ਜਿੱਥੇ ਇਕ ਪਾਸੇ ਸਿੱਖ ਆਗੂ ਗੁਰਮੀਤ ਰਾਮ ਰਹੀਮ ਦੀ ਪੈਰੋਲ ਨੂੰ ਲੈ ਕੇ ਆਪਣਾ ਗੁੱਸਾ ਕੱਢਦੇ ਹੋਏ ਨਜ਼ਰ ਆ ਰਹੇ ਹਨ |

ਦੂਜੇ ਪਾਸੇ ਰਾਜਨੀਤਕ ਆਗੂ ਵੀ ਹੁਣ ਇਸ ਮਾਮਲੇ ‘ਤੇ ਰਾਜਨੀਤਿਕ ਰੋਟੀਆਂ ਸੇਕਦੇ ਹੋਏ ਨਜ਼ਰ ਆ ਰਹੇ ਹਨ | ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤੇ ਗਏ ਬਿਆਨ ‘ਤੇ ਹੁਣ ਭਾਜਪਾ ਦੇ ਨੇਤਾ ਡਾਕਟਰ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਮਰਹੂਮ ਅਵਤਾਰ ਸਿੰਘ ਮੱਕੜ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਸੁਖਬੀਰ ਬਾਦਲ ਨੇ ਆਪਣੀ ਕੋਠੀ ਵਿੱਚ ਬੁਲਾ ਕੇ ਰਾਮ ਰਹੀਮ ਨੂੰ ਮੁਆਫ਼ੀ ਦਿਵਾਈ ਗਈ ਸੀ |

ਡਾਕਟਰ ਰਾਜ ਕੁਮਾਰ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਪਹਿਲਾਂ ਆਪਣੀ ਪੀੜ੍ਹੀ ਥੱਲੇ ਸੋਟਾ ਮਾਰਨ ਫੇਰ ਲੈਣ। ਫਿਰ ਕੋਈ ਗੱਲ ਕਰਨ ਕਿਉਂਕਿ ਇਹਨਾਂ ਵੱਲੋਂ ਖ਼ੁਦ ਰਾਮ ਰਹੀਮ ਨੂੰ ਮੁਆਫ਼ ਕਰਨ ਵਾਸਤੇ ਕਰੋੜ ਰੁਪਏ ਲਗਾਏ ਗਏ ਸਨ | ਵੇਰਕਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਆਪਣਾ ਕੰਮ ਕਰ ਰਹੀ ਹੈ ਅਤੇ ਉਹ ਮਾਨਯੋਗ ਅਦਾਲਤ ਦਾ ਸਨਮਾਨ ਕਰਦੀ ਹੈ ਅਤੇ ਕਰਦੀ ਰਹੇਗੀ |

ਇਥੇ ਜ਼ਿਕਰਯੋਗ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸਿੱਖ ਜਥੇਬੰਦੀਆਂ ਵੱਲੋਂ ਲੰਮੇ ਚਿਰ ਤੋਂ ਹੁਣ ਮੋਹਾਲੀ-ਚੰਡੀਗੜ੍ਹ ਬਾਰਡਰ ‘ਤੇ ਵਿਚ ਮੋਰਚਾ ਖੋਲ੍ਹਿਆ ਗਿਆ ਹੈ ਅਤੇ ਉਨ੍ਹਾਂ ਵੱਲੋਂ ਦਿਨ-ਰਾਤ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਵਾਸਤੇ ਅਵਾਜ਼ ਚੁੱਕੀ ਜਾ ਰਹੀ ਹੈ, ਲੇਕਿਨ ਬਲਾਤਕਾਰ ਦੇ ਕੇਸ ਅਤੇ ਕਤਲ ਦੇ ਕੇਸਾ ਵਿੱਚ ਸਜ਼ਾ ਕੱਟ ਰਹੇ ਰਾਮ ਰਹੀਮ ਜਦੋਂ ਮਰਜੀ ਪੈਰੋਲ ‘ਤੇ ਬਾਹਰ ਆ ਜਾਂਦੇ ਹਨ |

Scroll to Top