July 7, 2024 7:59 pm
Sukhbir Badal

ਸੁਖਬੀਰ ਬਾਦਲ ਨੇ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਐੱਸ.ਜੀ.ਪੀ.ਸੀ. ਦਾ ਪ੍ਰਧਾਨ ਚੁਣੇ ਜਾਣ ‘ਤੇ ਦਿੱਤੀ ਵਧਾਈ

ਚੰਡੀਗ੍ਹੜ 09 ਨਵੰਬਰ 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਹੋਈ ਚੋਣ ਵਿੱਚ ਐਡੋਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਦੂਜੀ ਵਾਰ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਚੁਣਿਆ ਗਿਆ ਹੈ | ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਆਪਣੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਦਿਆਂ ਹਰਜਿੰਦਰ ਸਿੰਘ ਧਾਮੀ ਨੂੰ ਐੱਸ.ਜੀ.ਪੀ.ਸੀ.ਦਾ ਪ੍ਰਧਾਨ ਚੁਣੇ ਜਾਣ ‘ਤੇ ਵਧਾਈ ਦਿੱਤੀ ਹੈ |

ਇਸ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਬੀ ਜਗੀਰ ਕੌਰ ਨੂੰ ਹਰਾ ਦਿੱਤਾ ਹੈ | ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਲਈ ਮੌਕੇ ’ਤੇ ਹਾਜ਼ਰ ਕੁੱਲ 146 ਮੈਂਬਰਾਂ ਨੇ ਵੋਟਾਂ ਪਾਈਆਂ, ਜਿੰਨ੍ਹਾ ਵਿੱਚ ਹਰਜਿੰਦਰ ਸਿੰਘ ਧਾਮੀ (Harjinder Singh Dhami) ਨੂੰ 104 ਵੋਟਾਂ ਅਤੇ ਬੀਬੀ ਜਗੀਰ ਨੂੰ 42 ਵੋਟਾਂ ਮਿਲੀਆਂ ਹਨ | ਚੋਣ ਵਿਚ ਕੁੱਲ 157 ਵਿਚੋਂ 11 ਮੈਂਬਰ ਗੈਰ-ਹਾਜ਼ਰ ਰਹੇ |

SGPC